Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਰਿੰਪੀਜ਼ ਇੰਮੀਗ੍ਰੇਸ਼ਨ ਟਰੈਵਲ ਏਜੰਸੀ ਦਾ ਲਾਇਸੰਸ ਰੱਦ/ਕੈਂਸਲ

ਜਲੰਧਰ, 16 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਵਿੰਦਰਪਾਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ 47,48, 49, ਰਾਜਾ ਗਾਰਡਨ, ਕਪੂਰਥਲਾ ਰੋਡ ਦੀ ਫਰਮ ਮੈ/ਸ ਰਿੰਪੀਜ਼ ਇਮੀਗ੍ਰੇਸ਼ਨ ਜੋ ਕਿ ਐਨ.ਐਮ.-210, ਸਰਕੂਲਰ ਰੋਡ, ਜਲੰਧਰ ਵਿਖੇ ਸਥਿਤ ਹੈ, ਦਾ ਲਾਇਸੰਸ ਨੰਬਰ 596/ਏ.ਐਲ.ਸੀ.4/ਐਲ.ਏ./ਐਫ.ਐਨ.-753 ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮ ਅਨੁਸਾਰ ਐਕਟ/ਰੂਲਜ਼ ਮੁਤਾਬਿਕ ਉਕਤ ਵਿਅਕਤੀ ਜਾਂ ਇਸ ਦੀ ਫਰਮ ਦੇ ਖਿਲਾਫ਼ ਕੋਈ ਸ਼ਿਕਾਇਤ ਆਦਿ ਲਈ ਉਕਤ ਲਾਇਸੰਸੀ ਹਰ ਪਖੋਂ ਜਿੰਮੇਵਾਰ ਹੋਣ ਦੇ ਨਾਲ-ਨਾਲ ਇਸ ਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਵੇਗਾ।