Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਵਸਨੀਕਾਂ ਨੂੰ ਘਬਰਾਹਟ ’ਚ ਖ਼ਰੀਦਦਾਰੀ ਕਰਨ ਤੋਂ ਬਚਣ ਦੀ ਕੀਤੀ ਅਪੀਲ

ਵਸਨੀਕਾਂ ਨੂੰ ਘਬਰਾਹਟ ’ਚ ਖ਼ਰੀਦਦਾਰੀ ਕਰਨ ਤੋਂ ਬਚਣ ਦੀ ਕੀਤੀ ਅਪੀਲ

ਜਲੰਧਰ, 11 ਮਾਰਚ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਐਲ.ਪੀ.ਜੀ. ਸਿਲੰਡਰਾਂ/ਡੀਜ਼ਲ/ਪੈਟਰੋਲ ਦੀ ਉਪਲਬਧਤਾ ਨੂੰ ਲੈ ਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹੇ ਕੋਲ ਜਨਤਕ ਮੰਗ ਨੂੰ ਪੂਰਾ ਕਰਨ ਲਈ ਲੋੜੀਂਦਾ ਸਟਾਕ ਮੌਜੂਦ ਹੈ।ਡਾ. ਅਗਰਵਾਲ ਨੇ ਵਸਨੀਕਾਂ ਨੂੰ ਘਬਰਾਹਟ ਵਿੱਚ ਖ਼ਰੀਦਦਾਰੀ ਕਰਨ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਸਪਲਾਈ ਚੇਨ ਸੁਚਾਰੂ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਲੋੜੀਂਦਾ ਸਟਾਕ ਮੌਜੂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਐਲ.ਪੀ.ਜੀ., ਡੀਜ਼ਲ ਅਤੇ ਪੈਟਰੋਲ ਦੇ ਸਟਾਕ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇਸ ਸਬੰਧੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਲਿਮਟਿਡ ਦੇ ਅਧਿਕਾਰੀਆਂ ਅਤੇ ਗੈਸ ਏਜੰਸੀ ਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਕੇ ਮੌਜੂਦਾ ਸਟਾਕ ਦਾ ਜਾਇਜ਼ਾ ਵੀ ਲਿਆ।