Business Khas

Latest news
केरन डेरे में श्रद्धा और भक्ति के साथ मनाया गया बाबा भगता साध महाराज जी का 274वां जन्मोत्सव ਪਰਿਵਾਰ ਲਈ ਘਰ ਤੇ ਆਪਣੀ Dream Car ਖਰੀਦਣ ਦਾ ਬਣਾਇਆ ਪਲਾਨ जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ
You are currently viewing ਬੱਚਿਆਂ ਦੀ ਭਲਾਈ ਤੇ ਗੋਦ ਲੈਣ ਦੀ ਪ੍ਰਕਿਰਿਆ ਦਾ ਲਿਆ ਜਾਇਜ਼ਾ

ਬੱਚਿਆਂ ਦੀ ਭਲਾਈ ਤੇ ਗੋਦ ਲੈਣ ਦੀ ਪ੍ਰਕਿਰਿਆ ਦਾ ਲਿਆ ਜਾਇਜ਼ਾ

ਜਲੰਧਰ, 2 ਮਈ: ਬੱਚਿਆਂ ਦੀ ਭਲਾਈ ਅਤੇ ਕਾਨੂੰਨੀ ਸਰਪ੍ਰਸਤੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ.), ਜਲੰਧਰ ਸ਼੍ਰੀਮਤੀ ਪ੍ਰਿਆ ਸੂਦ ਵੱਲੋਂ ਅੱਜ ‘ਯੂਨੀਕ ਹੋਮ’ ਜਲੰਧਰ ਦਾ ਦੌਰਾ ਕੀਤਾ ਗਿਆ।ਉਨ੍ਹਾਂ ਦੇ ਨਾਲ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਸ਼੍ਰੀ ਰਾਹੁਲ ਕੁਮਾਰ ਵੀ ਮੌਜੂਦ ਸਨ। ਇਸ ਦੌਰੇ ਦਾ ਮੁੱਖ ਉਦੇਸ਼ ਸੰਸਥਾ ਵਿੱਚ ਰਹਿ ਰਹੇ ਬੱਚਿਆਂ ਦੇ ਰਹਿਣ-ਸਹਿਣ, ਵਿੱਦਿਅਕ ਸਹੂਲਤਾਂ ਅਤੇ ਉਨ੍ਹਾਂ ਦੀ ਮਾਨਸਿਕ ਤੇ ਭਾਵਨਾਤਮਕ ਸਿਹਤ ਦਾ ਮੁਲਾਂਕਣ ਕਰਨਾ ਸੀ।ਨਿਆਂਇਕ ਅਧਿਕਾਰੀਆਂ ਨੇ ਸਬੰਧਤ ਬੱਚਿਆਂ ਨਾਲ ਗੱਲਬਾਤ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਸਥਾਈ ਘਰਾਂ ਵਿੱਚ ਜਾਣ ਦੀ ਪ੍ਰਕਿਰਿਆ ਨਿਰਵਿਘਨ, ਪਾਰਦਰਸ਼ੀ ਅਤੇ ਬੱਚਿਆਂ ਦੇ ਸਰਵੋਤਮ ਹਿੱਤ ਵਿੱਚ ਹੋਵੇ।ਸ਼੍ਰੀ ਰਾਹੁਲ ਕੁਮਾਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਜਿਹੀਆਂ ਸੰਸਥਾਵਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਵਿੱਚ ਸਰਗਰਮ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਬੱਚਾ ਪ੍ਰਕਿਰਿਆ ਦੀ ਦੇਰੀ ਕਾਰਨ ਲੋੜ ਤੋਂ ਵੱਧ ਸਮਾਂ ਸੰਸਥਾਗਤ ਦੇਖ਼ਭਾਲ ਵਿੱਚ ਨਾ ਰਹੇ।