Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ, ਬੈਂਕਾਂ ਲਈ ਮਿੱਥੇ ਟੀਚਿਆਂ ਤੇ ਨਤੀਜਿਆਂ ਦੀ ਸਮੀਖਿਆ

ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ, ਬੈਂਕਾਂ ਲਈ ਮਿੱਥੇ ਟੀਚਿਆਂ ਤੇ ਨਤੀਜਿਆਂ ਦੀ ਸਮੀਖਿਆ

ਜਲੰਧਰ, 26 ਦਸੰਬਰ : ਜ਼ਿਲ੍ਹਾ ਸਲਾਹਕਾਰ ਕਮੇਟੀ/ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ, ਜਲੰਧਰ ਦੀ ਵਿਸ਼ੇਸ਼ ਤਿਮਾਹੀ ਸਮੀਖਿਆ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵਿੱਤੀ ਸਾਲ 2025-26 ਦੀ ਸਲਾਨਾ ਕਰਜ਼ਾ ਯੋਜਨਾ ਦੀ 30 ਸਤੰਬਰ, 2025 ਨੂੰ ਖ਼ਤਮ ਹੋਈ ਤਿਮਾਹੀ ਲਈ ਮਿੱਥੇ ਗਏ ਟੀਚੇ ਅਤੇ ਨਤੀਜਿਆਂ ਦੀ ਸਮੀਖਿਆ ਕੀਤੀ ਗਈ। ਜ਼ਿਲ੍ਹੇ ਵਿੱਚ ਕੰਮ ਕਰਦੇ ਸਾਰੇ ਸਰਕਾਰੀ, ਸਹਿਕਾਰੀ ਅਤੇ ਗੈਰ ਸਰਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪ੍ਰਮੁੱਖ ਜ਼ਿਲ੍ਹਾ ਪ੍ਰਬੰਧਕ (ਐਲ.ਡੀ.ਐਮ.) ਐੱਮ. ਐੱਸ. ਮੋਤੀ ਨੇ ਕਮੇਟੀ ਦੇ ਸਨਮੁੱਖ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਤਿਮਾਹੀ ਵਿੱਚ ਸੀ.ਡੀ. ਰੇਸ਼ੋ 33.06 % ਰਹੀ ਹੈ।
ਇਸ ’ਤੇ ਵਧੀਕ ਡਿਪਟੀ ਕਮਿਸ਼ਨਰ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ ਬੈਂਕਾਂ ਨੂੰ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਰਜ਼ੇ ਦੀ ਸਹੂਲਤ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਖਾਸ ਤੌਰ ’ਤੇ ਸਵੈ ਸਹਾਇਤਾ ਸਮੂਹ ਦੀਆਂ ਕਰਜ਼ੇ ਸਬੰਧੀ ਅਰਜ਼ੀਆਂ ਦਾ ਜਲਦ ਨਿਪਟਾਰਾ ਕਰਨ ਲਈ ਹਦਾਇਤਾਂ ਕੀਤੀਆਂ। ਉਨ੍ਹਾਂ ਬੈਂਕਾਂ ਨੂੰ ਕਿਹਾ ਕਿ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਅਤੇ ਫ਼ਸਲਾਂ ਦੀ ਰਹਿੰਦ-ਖੂਹੰਦ ਦੀ ਸੰਭਾਲ ਲਈ ਮਸ਼ੀਨਾਂ ਦੀ ਖ਼ਰੀਦ ਲਈ ਕਿਸਾਨਾਂ ਨੂੰ ਕਰਜ਼ੇ ਦੀ ਸਹੂਲਤ ਦਿੱਤੀ ਜਾਵੇ। ਬੈਂਕਾਂ ਵੱਲੋਂ 30 ਸਤੰਬਰ 2025 ਨੂੰ ਖਤਮ ਹੋਈ ਤਿਮਾਹੀ ਲਈ ਮਿਥੇ ਗਏ ਤਰਜੀਹੀ ਖੇਤਰ ਦੇ ਟੀਚੇ 5622 ਕਰੋੜ ਸਾਹਮਣੇ 12238  ਕਰੋੜ ਕਰਜ਼ੇ ਮਨਜ਼ੂਰ ਕੀਤੇ ਗਏ ਅਤੇ ਤਿਮਾਹੀ ਦੇ ਸਾਰੇ ਕਰਜ਼ ਟੀਚੇ ਪੂਰੇ ਕਰ ਲਏ ਗਏ ਹਨ। ਖੇਤੀਬਾੜੀ ਕਰਜ਼ੇ ਦੇ 1531 ਕਰੋੜ ਟੀਚੇ ਦੇ ਸਾਹਮਣੇ 2409 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਹਨ। ਸਤੰਬਰ ਤਿਮਾਹੀ ਦੇ ਅੰਤ ਤੱਕ ਕੁੱਲ ਕਰਜ਼ੇ  18314  ਕਰੋੜ ਰੁਪਏ ਦੇ ਵੰਡੇ ਗਏ।