Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਮੂੰਹ-ਖੁਰ ਦੀ ਬੀਮਾਰੀ ਤੋਂ ਬਚਾਅ ਲਈ ਪਸ਼ੂਆਂ ਦੇ ਕੀਤੇ ਜਾ ਰਹੇ ਟੀਕਾਕਰਨ ਦੀ ਸਮੀਖਿਆ

ਜਲੰਧਰ,ਪਸ਼ੂ ਪਾਲਣ ਵਿਭਾਗ ਦੇ ਤਹਿਸੀਲ ਨਕੋਦਰ ਅਤੇ ਸ਼ਾਹਕੋਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੀਟਿੰਗ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਜਲੰਧਰ ਡਾ. ਰਾਮ ਮੂਰਤੀ ਦੀ ਅਗਵਾਈ ਹੇਠ ਅਤੇ ਸੀਨੀਅਰ ਵੈਟਰਨਰੀ ਅਫ਼ਸਰ ਡਾ. ਅਮਨਦੀਪ ਅਤੇ ਡਾ. ਜਗਜੀਤ ਸਿੰਘ ਦੀ ਦੇਖ-ਰੇਖ ਹੇਠ ਕੀਤੀ ਗਈ।

ਪਸ਼ੂ ਹਸਪਤਾਲ ਨਕੋਦਰ ਵਿਖੇ ਹੋਈ ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਜਲੰਧਰ ਵਲੋਂ ਪਸ਼ੂਆਂ ਨੂੰ ਮੂੰਹ ਖੁਰ ਦੀ ਬੀਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਟੀਕਾਕਰਨ ਦੀ ਸਮੀਖਿਆ ਕੀਤੀ ਅਤੇ ਇਸ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਗਿਆ।

ਮੀਟਿੰਗ ਵਿੱਚ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਦੌਰਾਨ ਪਸ਼ੂਧਨ ਦੇ ਬਚਾਅ ਅਤੇ ਸਿਹਤ ਸੰਭਾਲ ਸਬੰਧੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਤੋਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਵੈਟਰਨਰੀ ਟੀਮਾਂ ਦਾ ਗਠਨ ਕੀਤਾ ਗਿਆ।