Business Khas

Latest news
ਸਕੂਲ ਆਫ਼ ਐਮੀਨੈਂਸ ਮਕਸੂਦਾਂ ਵਿਖੇ ਮੇਅਰ ਵਨੀਤ ਧੀਰ ਨੇ ਪੇਰੈਂਟਸ-ਟੀਚਰਜ਼ ਮੀਟਿੰਗ ਵਿੱਚ ਕੀਤੀ ਸ਼ਮੂਲੀਅਤ ਪੈਸਕੋ ਇਕ ਵਿਸ਼ਾਲ ਤੇ ਬਹੁਪੱਖੀ ਸੰਸਥਾ ਬਣੀ : ਲੈਫ.ਕਰਨਲ ਭੁਪਿੰਦਰ ਭੋਲਾ ਜਲੰਧਰ ’ਚ ਹੋਣਗੇ ਸ਼ਤਰੰਜ, ਵਾਲੀਬਾਲ ਤੇ ਟੇਬਲ ਟੈਨਿਸ ਦੇ ਰਾਜ ਪੱਧਰੀ ਮੁਕਾਬਲੇ ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ... ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਨੰਬਰ 61 ’ਚ 1.09 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ CJI सूर्यकांत ने दिल्ली मेट्रो स्टेशन बंद रहने पर जताई चिंता ਗੁਰੂ ਘਰਾਂ ਦੀ ਸੁਰੱਖਿਆ ਦੇ ਵਿਸੇਸ ਉਪਰਾਲੇ ਕੀਤੇ ਜਾਣ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਉੱਠੇ ਗੰਭੀਰ ਸਵਾਲ, ਸਫ਼ਾਈ ਤੋਂ ਲੈ ਕੇ ਵ੍ਹੀਲਚੇਅਰ ਤੱਕ ਮਾੜੇ ਹਾਲਾਤ नाना पाटेकर के निधन पर तनुश्री दत्ता ने बोली कड़वी बातें, AICWA ने लगाई फटकार ਅਦਾਕਾਰਾ ਰਕੁਲ ਪ੍ਰੀਤ ਸਿੰਘ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ
You are currently viewing ਜਲੰਧਰ ਬਸਤੀ ਸ਼ੇਖ ’ਚ ਸੜਕਾਂ ਦੀ ਹਾਲਤ ਬਦਤਰ, ਲੋਕ ਪਰੇਸ਼ਾਨ

ਜਲੰਧਰ ਬਸਤੀ ਸ਼ੇਖ ’ਚ ਸੜਕਾਂ ਦੀ ਹਾਲਤ ਬਦਤਰ, ਲੋਕ ਪਰੇਸ਼ਾਨ

ਜਲੰਧਰ, ਬਸਤੀ ਸ਼ੇਖ ਇਲਾਕੇ ਵਿੱਚ ਸੜਕਾਂ ਦੀ ਹਾਲਤ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ। ਇਲਾਕੇ ਦੇ ਰਹਿਣ ਵਾਲਿਆਂ ਮੁਤਾਬਕ ਲਗਾਤਾਰ ਨਵੀਂ ਬਣੀ ਸੜਕਾਂ ਨੂੰ ਹੀ ਤੋੜ ਕੇ ਦੁਬਾਰਾ ਬਣਾਇਆ ਜਾ ਰਿਹਾ ਹੈ, ਜਦਕਿ ਕਈ ਗਲੀਆਂ ਪੂਰੀ ਤਰ੍ਹਾਂ ਕਬਾੜ ਹੋ ਚੁੱਕੀਆਂ ਹਨ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਦੇ ਕੌਂਸਲਰ ਵੱਲੋਂ ਉਹਨਾਂ ਗਲੀਆਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਜਿੱਥੇ ਹਾਲਤ ਬਹੁਤ ਮਾੜੀ ਹੈ। ਇੱਕ ਗਲੀ, ਜੋ ਲਗਭਗ 6 ਮਹੀਨੇ ਪਹਿਲਾਂ ਤੋੜੀ ਗਈ ਸੀ, ਅਜੇ ਤੱਕ ਦੁਬਾਰਾ ਨਹੀਂ ਬਣਾਈ ਗਈ, ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਦੇ ਨਾਲ ਹੀ, ਗੁਰੂ ਨਾਨਕ ਪਾਰਕ ਵਾਲੀ ਸੜਕ ਵੀ ਅਜੇ ਤੱਕ ਨਹੀਂ ਬਣਾਈ ਗਈ। ਇਲਾਕੇ ਦੇ ਨਿਵਾਸੀਆਂ ਨੇ ਕਈ ਵਾਰ ਇਸ ਸਬੰਧੀ ਸ਼ਿਕਾਇਤਾਂ ਕੀਤੀਆਂ ਹਨ, ਪਰ ਕੋਈ ਠੋਸ ਕਾਰਵਾਈ ਨਹੀਂ ਹੋਈ।

ਲੋਕਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਅਤੇ ਸੰਬੰਧਿਤ ਅਧਿਕਾਰੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਜਲਦੀ ਤੋਂ ਜਲਦੀ ਖਰਾਬ ਸੜਕਾਂ ਦੀ ਮੁਰੰਮਤ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।