Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਜਲੰਧਰ ’ਚ ਬਿਨਾਂ ਇਜਾਜ਼ਤ ਸੜਕ ਪੁੱਟਣ ’ਤੇ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ

ਜਲੰਧਰ, 25 ਜਨਵਰੀ : ਸ਼ਹਿਰ ਭਰ ਵਿੱਚ ਸੜਕਾਂ ਦੀ ਵਾਰ-ਵਾਰ ਅਤੇ ਗੈਰ-ਯੋਜਨਾਬੱਧ ਖੁਦਾਈ ਵਿਰੁੱਧ ਸਖ਼ਤ ਰੁਖ਼ ਅਪਣਾਉਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਸਰਕਾਰੀ ਵਿਭਾਗਾਂ, ਨਗਰ ਨਿਗਮ/ਕੌਂਸਲਾਂ ਅਤੇ ਪ੍ਰਾਈਵੇਟ ਏਜੰਸੀਆਂ ਨੂੰ ਖੁਦਾਈ ਕੰਮਾਂ ਨੂੰ ਸੁਚਾਰੂ ਬਣਾਉਣ ਅਤੇ ਜਨਤਾ ਨੂੰ ਅਸੁਵਿਧਾ ਤੋਂ ਬਚਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।ਇੱਕ ਅਧਿਕਾਰਤ ਹੁਕਮ ਅਨੁਸਾਰ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਵੱਖ-ਵੱਖ ਏਜੰਸੀਆਂ ਮੌਜੂਦਾ ਬੁਨਿਆਦੀ ਢਾਂਚੇ ਦੀ ਸਹੀ ਯੋਜਨਾਬੰਦੀ ਜਾਂ ਤਸਦੀਕ ਕੀਤੇ ਬਿਨਾਂ ਜ਼ਮੀਨਦੋਜ਼ ਪਾਈਪਲਾਈਨਾਂ, ਕੇਬਲਾਂ ਅਤੇ ਹੋਰ ਸਹੂਲਤਾਂ ਵਿਛਾਉਣ ਲਈ ਵਾਰ-ਵਾਰ ਸੜਕਾਂ ਪੁੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਕਾਰਨ ਨਵੀਆਂ ਬਣੀਆਂ ਸੜਕਾਂ ਨੂੰ ਨੁਕਸਾਨ, ਆਵਾਜਾਈ ਵਿੱਚ ਵਿਘਨ, ਜਨਤਕ ਸਰੋਤਾਂ ਦੀ ਬਰਬਾਦੀ ਅਤੇ ਨਿਵਾਸੀਆਂ ਨੂੰ ਅਸੁਵਿਧਾ ਹੋ ਰਹੀ ਹੈ।