Business Khas

Latest news
‘ਕਿੰਗ’ ਦੇ ਪ੍ਰੋਜੈਕਸ਼ਨ ਨਾਲ ਜਗਮਗਾਇਆ ਮੰਨਤ, ਦੇਖੋ ਤਸਵੀਰਾਂ ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਗ੍ਰੀਨ ਪਟਾਕਿਆਂ ਦੀ ਵਰਤੋਂ ਦੀ ਇਜਾਜ਼ਤ ਦੇ ਦਿੱਤੀ ਸੋਨਾ, ਚਾਂਦੀ ₹25,000 ਡਿੱਗੀ; ਜਾਣੋ ਤਾਜ਼ਾ ਭਾਅ ਹਰਮੀਤ ਸਿੰਘ ਪਠਾਨਮਾਜਰਾ ਦਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਵੱਡਾ ਦਾਅਵਾ 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ CM ਮਾਨ ਨੇ ਕੀਤੇ ਹੋਰ ਵੱਡੇ ਐਲਾਨ ਪਟਾਕਿਆਂ ‘ਚ ਰੰਗ ਕਿੱਥੋਂ ਆਉਂਦੇ ਨੇ? ਜਾਣੋ ਲਾਲ, ਹਰੇ ਤੇ ਨੀਲੇ ਰੰਗ ਪਿੱਛੇ ਛੁਪਿਆ ਵਿਗਿਆਨ ਮੁਫ਼ਤ ਕਣਕ ਨਾ ਮਿਲਣ ਕਾਰਨ ਡਿਪੂਆਂ ਦੇ ਚੱਕਰ ਕੱਟਣ ਲਈ ਮਜਬੂਰ ਹੋਏ ਲਾਭਪਾਤਰੀ ਭਗਵਾਨ ਵਾਲਮੀਕੀ ਜੀ ਦਾ ਜਨਮ ਉਤਸਵ ਬੜੀ ਸ਼ਰਧਾ ਨਾਲ ਮਨਾਇਆ ਗਿਆ : ਰਾਜੇਸ਼ ਬਾਘਾ H-1B ਵੀਜ਼ਾ ਧਾਰਕਾਂ ‘ਤੇ ਸਖ਼ਤੀ ਅਮਰੀਕਾ ਨੂੰ ਪਵੇਗੀ ਭਾਰੀ ਵਿਧਾਨ ਸਭਾ ਹਲਕੇ ਵਿੱਚ ਜਨਸੰਪਰਕ ਅਤੇ ਮੀਟਿੰਗਾਂ ਦਾ ਦੌਰ ਤੇਜ਼: ਰਾਕੇਸ਼ ਰਾਠੌਰ
You are currently viewing 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ CM ਮਾਨ ਨੇ ਕੀਤੇ ਹੋਰ ਵੱਡੇ ਐਲਾਨ

37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ CM ਮਾਨ ਨੇ ਕੀਤੇ ਹੋਰ ਵੱਡੇ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਸਨਮਾਨ ਰਾਸ਼ੀ ਦੀ ਅਗਲੀ ਕਿਸ਼ਤ ਜਾਰੀ ਕੀਤੀ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬੇ ਦੀਆਂ 37,43,168 ਮਹਿਲਾਵਾਂ ਦੇ ਬੈਂਕ ਖਾਤਿਆਂ ‘ਚ ਕੁੱਲ 1,291.09 ਕਰੋੜ ਰੁਪਏ ਦੀ ਰਾਸ਼ੀ ਭੇਜੀ ਜਾਵੇਗੀ।

ਸਮਾਗਮ ਦੌਰਾਨ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਤਾਂ ਕਈ ਮਹਿਲਾਵਾਂ ਨੇ ਆਪਣੇ ਮੋਬਾਈਲ ਫ਼ੋਨਾਂ ‘ਤੇ ਖਾਤਿਆਂ ‘ਚ ਪੈਸੇ ਪਹੁੰਚਣ ਦੇ ਸੁਨੇਹੇ ਮਿਲਣ ਦੀ ਖ਼ੁਸ਼ੀ ਵੀ ਸਾਂਝੀ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਗਮ ਦੌਰਾਨ ਮਹਿਲਾਵਾਂ ਲਈ ਹੋਰ ਅਹਿਮ ਐਲਾਨ ਵੀ ਕੀਤੇ। ਉਨ੍ਹਾਂ ਕਿਹਾ ਕਿ ਆਉਣ ਵਾਲੀ 1 ਦਸੰਬਰ ਨੂੰ ਮਾਵਾਂ-ਭੈਣਾਂ ਦੇ ਮੋਬਾਈਲ ਫ਼ੋਨਾਂ ‘ਤੇ ਮੁੜ ਖ਼ੁਸ਼ੀ ਦੀ ਟੂੰ-ਟੂੰ ਹੋਵੇਗੀ। ਇਸ ਤੋਂ ਇਲਾਵਾ 1 ਜਨਵਰੀ ਨੂੰ ਵੀ ਮਹਿਲਾਵਾਂ ਦੇ ਬੈਂਕ ਖਾਤਿਆਂ ‘ਚ 3,000 ਅਤੇ 4,500 ਰੁਪਏ ਦੀ ਸਨਮਾਨ ਰਾਸ਼ੀ ਭੇਜੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮਹਿਲਾਵਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਤੇ ਸਨਮਾਨ ਰਾਸ਼ੀ ਦਾ ਸਿਲਸਿਲਾ ਜਾਰੀ ਰਹੇਗਾ।