Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਕੰਮ ‘ਤੇ ਪਰਤੇ ਸਫ਼ਾਈ ਕਰਮਚਾਰੀ,ਸ਼ਹਿਰਾਂ ‘ਚ ਸਫ਼ਾਈ ਮੁਹਿੰਮ ਸ਼ੁਰੂ

ਪੰਜਾਬ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਕਰੀਬ ਤਿੰਨ ਹਫ਼ਤਿਆਂ ਤੋਂ ਚੱਲ ਰਹੀ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀ ਹੜਤਾਲ ਆਖ਼ਿਰਕਾਰ ਖ਼ਤਮ ਹੋ ਗਈ ਹੈ। ਸਰਕਾਰ ਤੇ ਸਫ਼ਾਈ ਕਰਮਚਾਰੀ ਯੂਨੀਅਨਾਂ ਵਿਚਾਲੇ ਸਫ਼ਲ ਗੱਲਬਾਤ ਤੋਂ ਬਾਅਦ ਬਣੀ ਸਹਿਮਤੀ ਨਾਲ ਕਰਮਚਾਰੀ ਮੁੜ ਡਿਊਟੀ ‘ਤੇ ਪਰਤ ਆਏ ਹਨ। ਇਸ ਦੇ ਨਾਲ ਹੀ ਸੂਬੇ ਭਰ ‘ਚ ਵਿਸ਼ੇਸ਼ ਸਫ਼ਾਈ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ।ਹੜਤਾਲ ਦੌਰਾਨ ਕਈ ਸ਼ਹਿਰਾਂ ਦੀਆਂ ਸੜਕਾਂ, ਬਾਜ਼ਾਰਾਂ ਤੇ ਰਿਹਾਇਸ਼ੀ ਇਲਾਕਿਆਂ ‘ਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਸਨ। ਕਈ ਥਾਵਾਂ ‘ਤੇ ਸੀਵਰੇਜ ਜਾਮ ਹੋਣ ਕਾਰਨ ਗੰਦੇ ਪਾਣੀ ਦੀ ਨਿਕਾਸੀ ਵੀ ਪ੍ਰਭਾਵਿਤ ਹੋਈ ਸੀ, ਜਿਸ ਨਾਲ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮਾਨਸੂਨ ਦੇ ਮੌਸਮ ‘ਚ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਗਿਆ ਸੀ।

ਹੁਣ ਹੜਤਾਲ ਖ਼ਤਮ ਹੋਣ ਤੋਂ ਬਾਅਦ ਮੰਗਲਵਾਰ ਸਵੇਰੇ ਤੋਂ ਸਫ਼ਾਈ ਕਰਮਚਾਰੀ ਵੱਖ-ਵੱਖ ਵਾਰਡਾਂ ‘ਚ ਸਫ਼ਾਈ ਕੰਮ ‘ਚ ਜੁਟ ਗਏ ਹਨ। ਨਗਰ ਨਿਗਮਾਂ ਤੇ ਨਗਰ ਕੌਂਸਲਾਂ ਵੱਲੋਂ ਜੇਸੀਬੀ ਮਸ਼ੀਨਾਂ ਤੇ ਸਫ਼ਾਈ ਕਰਮਚਾਰੀਆਂ ਦੀ ਮਦਦ ਨਾਲ ਜੰਗੀ ਪੱਧਰ ‘ਤੇ ਕੂੜਾ ਚੁੱਕਣ ਤੇ ਸ਼ਹਿਰਾਂ ਦੀ ਸਫ਼ਾਈ ਨੂੰ ਮੁੜ ਆਮ ਹਾਲਤ ‘ਚ ਲਿਆਉਣ ਦਾ ਕੰਮ ਕੀਤਾ ਜਾ ਰਿਹਾ ਹੈ। ਪਹਿਲ ਦੇ ਆਧਾਰ ‘ਤੇ ਉਨ੍ਹਾਂ ਇਲਾਕਿਆਂ ਦੀ ਸਫ਼ਾਈ ਕੀਤੀ ਜਾ ਰਹੀ ਹੈ, ਜਿੱਥੇ ਸਭ ਤੋਂ ਵੱਧ ਗੰਦਗੀ ਇਕੱਠੀ ਹੋ ਗਈ ਸੀ।