Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਸੰਤ ਸੀਚੇਵਾਲ ਵੱਲੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ

ਸੰਤ ਸੀਚੇਵਾਲ ਵੱਲੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ

ਜਲੰਧਰ, ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਗਿੱਦੜਪਿੰਡੀ ਰੇਲਵੇ ਪੁਲ ਅਤੇ ਮੰਡਾਲਾ ਛੰਨਾ ਦਾ ਦੌਰਾ ਕਰਕੇ ਜਿੱਥੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ, ਉੱਥੇ ਸਬੰਧਿਤ ਅਧਿਕਾਰੀਆਂ ਨੂੰ ਇਹਨਾਂ ਮੁਸ਼ਕਿਲਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਸੰਤ ਸੀਚੇਵਾਲ ਨੇ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਜੰਮੀ ਗਾਰ ਨੂੰ ਕਢਵਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਹੜ੍ਹਾਂ ਵਰਗੇ ਹਾਲਾਤ ਤੋਂ ਬਚਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਉਹ ਗਾਰ, ਨਜਾਇਜ਼ ਕਬਜ਼ੇ ਅਤੇ ਹੋਰ ਅਹਿਮ ਮੁਸ਼ਕਿਲਾਂ ਦੇ ਹੱਲ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਸਮੇਤ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਚੁੱਕੇ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਇਲਾਕੇ ਵਿੱਚ ਹੜ੍ਹਾਂ ਵਰਗੇ ਹਾਲਾਤ ਪੈਦਾ ਨਹੀਂ ਹੋਣ ਦਿੱਤੇ ਜਾਣਗੇ।