Business Khas

Latest news
किसानों को फसल की बिक्री के लिए मंडियों में कोई मुश्किल पेश नहीं आने दी जाएगी पंजाब सरकार नशों के खिलाफ निर्णायक लड़ाई लड़ रही है : मोहिंदर भगत   ਸ਼੍ਰੋਮਣੀ ਕਮੇਟੀ ਪ੍ਰਧਾਨ ਆਪਣੀਆਂ ਜੁੰਮੇਵਾਰੀਆਂ ਤੋਂ ਭਗੋੜੇ ਨਾ ਹੋਣ : ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਸ जालंधर नॉर्थ के वार्ड-83 में पेयजल समस्या दूर, मेयर वनीत धीर ने नए ट्यूबवेल का किया उद्घाटन SIR: ਜਿਨ੍ਹਾਂ 20 ਸੂਬਿਆਂ ‘ਚ ਵੋਟਾਂ ਕੱਟੀਆਂ ਗਈਆਂ, ਉੱਥੇ ਮੁੜ ਮੁਹਿੰਮ ਚਲਾਏਗਾ ਚੋਣ ਕਮਿਸ਼ਨ ਤਰਨਤਾਰਨ ਬਾਰਡਰ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਦੀ ਕਾਰਵਾਈ ‘ਚ 2 ਘੁਸਪੈਠੀਏ ਢੇਰ अमेरिका: सज़ा-ए-मौत पाने वाली क़ैदी दो ज़हरीले इंजेक्शन के बाद भी ज़िंदा ਮੁੱਕੇਬਾਜ਼ੀ 'ਚ ਜਿੱਤਿਆ ਸੋਨ ਤਗਮਾ, ਭਾਰਤ ਦੀ ਦੂਜੀ ਮਹਿਲਾ ਬਣੀ ਮਾਨਸਾ ਜੇਲ੍ਹ ‘ਚ ਪਾਸਟਰ ਬਜਿੰਦਰ ਸਿੰਘ ਦੀ ਅਚਾਨਕ ਵਿਗੜੀ ਤਬੀਅਤ भक्ति के मार्ग पर संकल्प अडिग हो, सिर जाए पर कदम न डगमगाए- नवजीत भारद्वाज
You are currently viewing ਸੰਤ ਸੀਚੇਵਾਲ ਵੱਲੋਂ ਕਿਸਾਨ ਗੁਰਮੁੱਖ ਸਿੰਘ ਦਾ ਧੰਨਵਾਦ

ਸੰਤ ਸੀਚੇਵਾਲ ਵੱਲੋਂ ਕਿਸਾਨ ਗੁਰਮੁੱਖ ਸਿੰਘ ਦਾ ਧੰਨਵਾਦ

ਜਲੰਧਰ, ਪਿੰਡ ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਨਵੀਂ ਨੋਚ ਲਗਾਉਣ ਦਾ ਲੰਬੇ ਸਮੇਂ ਤੋਂ ਚੱਲ ਰਿਹਾ ਮਸਲਾ ਹੱਲ ਹੋ ਗਿਆ ਹੈ। ਕਿਸਾਨ ਗੁਰਮੁੱਖ ਸਿੰਘ ਨੇ ਦਲੇਰੀ ਅਤੇ ਲੋਕ ਹਿੱਤ ਨੂੰ ਪਹਿਲ ਦਿੰਦਿਆਂ ਆਪਣੀ ਜ਼ਮੀਨ ਵਿੱਚ ਨੋਚ ਲਗਾਉਣ ਲਈ ਸਹਿਮਤੀ ਦਿੱਤੀ, ਜਿਸ ਤੋਂ ਬਾਅਦ ਡਰੇਨੇਜ ਅਤੇ ਮਾਲ ਵਿਭਾਗ ਤੁਰੰਤ ਸਰਗਰਮ ਹੋ ਗਏ ਹਨ।

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਪਹਿਲਕਦਮੀ ਅਤੇ ਯਤਨਾਂ ਸਦਕਾ ਇਸ ਮਸਲੇ ਦਾ ਹੱਲ ਸੰਭਵ ਹੋ ਸਕਿਆ। ਸੰਤ ਸੀਚੇਵਾਲ ਨੇ ਸ਼ਾਹਕੋਟ ਦੇ ਤਹਿਸੀਲਦਾਰ ਜਸਪਾਲ ਸਿੰਘ, ਡਰੇਨੇਜ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੌਕੇ ਦਾ ਦੌਰਾ ਕਰਕੇ ਜ਼ਮੀਨ ਦੀ ਮਿਣਤੀ ਕਰਵਾਈ। ਇਸ ਦੇ ਨਾਲ ਹੀ ਡਰੇਨੇਜ ਵਿਭਾਗ ਵੱਲੋਂ ਸਰਵੇ ਕਰਕੇ ਪ੍ਰੋਜੈਕਟ ਦਾ ਅਨੁਮਾਨਿਤ ਖ਼ਰਚਾ ਤਿਆਰ ਕਰਨ ਦੀ ਪ੍ਰਕਿਿਰਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਸੰਤ ਸੀਚੇਵਾਲ ਨੇ ਕਿਸਾਨ ਗੁਰਮੁੱਖ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵੱਡੇ ਯੋਗਦਾਨ ਨਾਲ ਇਲਾਕੇ ਨੂੰ ਭਵਿੱਖ ਵਿੱਚ ਆਉਣ ਵਾਲੇ ਹੜ੍ਹਾਂ ਦੇ ਖ਼ਤਰੇ ਤੋਂ ਵੱਡੀ ਰਾਹਤ ਮਿਲੇਗੀ। ਇਸ ਵਾਰ ਪੰਜਾਬ ਸਰਕਾਰ ਵੱਲੋਂ ਡਰੇਨਜ਼ ਵਿਭਾਗ ਦੀ ਮਿਹਨਤ ਸਦਕਾ ਤਕਰੀਬਨ 18 ਕਰੋੜ ਰੁਪਏ ਦੀ ਲਾਗਤ ਨਾਲ ਪੱਥਰ ਲਗਾ ਕੇ ਬੰਨ ਨੂੰ ਮਜ਼ਬੂਤ ਕੀਤਾ ਗਿਆ।

ਸੰਤ ਸੀਚੇਵਾਲ ਨੇ ਕਿਹਾ ਕਿ ਇਲਾਕੇ ਦੀਆਂ ਸੰਗਤਾਂ ਅਤੇ ਪੰਚਾਇਤਾਂ ਦੇ ਸਹਿਯੋਗ ਨਾਲ ਇਹ ਮਸਲਾ ਸੁਲਝਾਇਆ ਗਿਆ ਹੈ। ਕਿਸਾਨ ਗੁਰਮੁੱਖ ਸਿੰਘ ਨੇ ਇਲਾਕੇ ਦੀ ਭਲਾਈ ਨੂੰ ਪਹਿਲ ਦਿੰਦਿਆਂ ਨੋਚਾਂ ਲਗਾਉਣ ਲਈ ਆਪਣੀ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਗੁਰਮੁੱਖ ਸਿੰਘ ਦੀ ਪਹਿਲਾਂ ਹੀ 18 ਏਕੜ ਜ਼ਮੀਨ ਦਰਿਆ ਦੀ ਢਾਹ ਲੱਗਣ ਕਾਰਨ ਦਰਿਆ ਬੁਰਦ ਹੋ ਚੁੱਕੀ ਹੈ, ਫਿਰ ਵੀ ਉਨ੍ਹਾਂ ਨੇ ਵੱਡੇ ਦਿਲ ਦਾ ਪ੍ਰਗਟਾਵਾ ਕਰਦਿਆਂ ਲੋਕ ਹਿੱਤ ਵਿੱਚ ਇਹ ਕਦਮ ਚੁੱਕਿਆ ਹੈ। ਉਨ੍ਹਾਂ ਤਹਿਸੀਲਦਾਰ, ਡਰੇਨਜ਼ ਵਿਭਾਗ ਦੇ ਅਧਿਕਾਰੀਆਂ, ਇਲਾਕੇ ਦੇ ਸਰਪੰਚਾਂ ਅਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਮਾਮਲੇ ਨੂੰ ਸਿਰੇ ਚੜ੍ਹਾਉਣ ਵਿੱਚ ਅਹਿਮ ਭੂਮਿਕਾ ਨਿਭਾਈ।