Business Khas

Latest news
ਪਰਿਵਾਰ ਲਈ ਘਰ ਤੇ ਆਪਣੀ Dream Car ਖਰੀਦਣ ਦਾ ਬਣਾਇਆ ਪਲਾਨ जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ 
You are currently viewing ਸੰਤ ਸੀਚੇਵਾਲ ਨੇ ਬੁੱਢੇ ਦਰਿਆ ‘ਚ ਹੋਏ ਸੁਧਾਰਾਂ ਬਾਰੇ ਦੱਸਿਆ

ਸੰਤ ਸੀਚੇਵਾਲ ਨੇ ਬੁੱਢੇ ਦਰਿਆ ‘ਚ ਹੋਏ ਸੁਧਾਰਾਂ ਬਾਰੇ ਦੱਸਿਆ

ਜਲੰਧਰ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਹਲਕਾ ਵਿਧਾਇਕ ਲੁਧਿਆਣਾ ਪੂਰਬੀ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਲੁਧਿਆਣਾ ਕੇਂਦਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸੀਚੇਵਾਲ ਪਹੁੰਚ ਕੇ ਨਿਰਮਲ ਕੁਟੀਆ ਵਿੱਚ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਪੰਜਾਬ ਦੇ ਦਰਿਆਈ ਪਾਣੀ ਦੇ ਪ੍ਰਦੂਸ਼ਣ ਖ਼ਾਸ ਕਰਕੇ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਮੁਕੰਮਲ ਤੌਰ ‘ਤੇ ਖ਼ਤਮ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।
ਬੁੱਢੇ ਦਰਿਆ ਦੀ ਦੋ ਸਾਲਾਂ ਤੋਂ ਕਾਰ ਸੇਵਾ ਕਰਵਾ ਰਹੇ ਰਾਜ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਿਰਮਲ ਕੁਟੀਆ ਪਹੁੰਚੇ ਆਗੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਪ੍ਰਸ਼ਾਸਨ ਨਾਲ ਮਿਲ ਕੇ ਹੋਰ ਸਰਗਰਮ ਉਪਰਾਲੇ ਕੀਤੇ ਜਾਣਗੇ।
ਸੰਤ ਸੀਚੇਵਾਲ ਨੇ ਸਬੰਧਿਤ ਵਿਧਾਇਕਾਂ ਅਤੇ ਮੇਅਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੁੱਢੇ ਦਰਿਆ ਵਿੱਚ ਜਿਹੜੇ ਸੁਧਾਰ ਹੋਏ ਹਨ, ਉਨ੍ਹਾਂ ਵਿੱਚ ਪਹਿਲੇ ਨੰਬਰ ‘ਤੇ ਪੇਂਡੂ ਖੇਤਰ ਦੀਆਂ 79 ਡੇਅਰੀਆਂ ਦਾ ਗੋਹਾ ਦਰਿਆ ਵਿੱਚ ਸੁੱਟਣ ਤੋਂ ਬੰਦ ਕੀਤਾ ਗਿਆ ਹੈ। ਤਾਜਪੁਰ ਤੇ ਹੈਬੋਬਾਲ ਦੀਆਂ ਡੇਅਰੀਆਂ ਨੇੜੇ ਆਰਜ਼ੀ ਸੀਚੇਵਾਲ ਮਾਡਲ ਸਥਾਪਿਤ ਕਰਕੇ ਸੀਬੀਜੀ ਪਲਾਂਟ ਵਿੱਚ ਵੇਸਟ ਦਾ ਸੁਚਾਰੂ ਪ੍ਰਬੰਧ ਕੀਤਾ ਗਿਆ ਹੈ। ਸ਼ਹਿਰ ਦੀਆਂ ਤਿੰਨ ਕਲੋਨੀਆਂ ਦਾ ਗੰਦਾ ਪਾਣੀ ਮੁੱਖ ਸੀਵਰ ਦੀ ਪਾਈਪ ਲਾਈਨ ਨਾਲ ਜੋੜਿਆ ਜਾ ਰਿਹਾ ਹੈ।