Business Khas

Latest news
ਫਿਲੀਪੀਨਜ਼ ‘ਚ ਮੋਦੀ-ਟਰੰਪ ਦੀ ਹੋ ਸਕਦੀ ਹੈ ਮੁਲਾਕਾਤ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ

ਸਰਪੰਚ, ਨੰਬਰਦਾਰ ਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ : ਡਿਪਟੀ ਕਮਿਸ਼ਨਰ

ਜਲੰਧਰ, ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਸਰਪੰਚ, ਨੰਬਰਦਾਰ ਅਤੇ ਮਿਊਂਸੀਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ-ਵਾਰ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣਾ ਹੈ।

ਡਾ. ਅਗਰਵਾਲ ਨੇ ਦੱਸਿਆ ਕਿ ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐਸ.ਸੀ., ਬੀ.ਸੀ./ਓ.ਬੀ.ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ. ਡਬਲਿਊ.ਐਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਲਈ ਸਬੰਧਤ ਸਰਪੰਚ, ਨੰਬਰਦਾਰ ਅਤੇ ਐਮ.ਸੀ. ਨੂੰ ਆਨਲਾਈਨ ਭੇਜੀਆਂ ਜਾਣਗੀਆਂ। ਇਨ੍ਹਾਂ ਸੇਵਾਵਾਂ ਲਈ ਪੇਂਡੂ ਖੇਤਰਾਂ ਵਿੱਚ ਸਰਪੰਚਾਂ ਅਤੇ ਨੰਬਰਦਾਰਾਂ ਕੋਲੋਂ ਅਤੇ ਸ਼ਹਿਰੀ ਖੇਤਰਾਂ ਵਿੱਚ ਐਮ.ਸੀ. ਕੋਲੋਂ ਤਸਦੀਕ ਕਰਵਾਉਣ ਦੀ ਜ਼ਰੂਰਤ ਹੁੰਦੀ ਹੈ। ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ, ਪਟਵਾਰੀ ਹੁਣ ਤਸਦੀਕ ਲਈ ਸਰਪੰਚ, ਨੰਬਰਦਾਰ ਜਾਂ ਐਮ.ਸੀ. ਨੂੰ ਆਨਲਾਈਨ ਅਰਜ਼ੀਆਂ ਭੇਜਣਗੇ।