Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਐਸ.ਸੀ./ਐਸ.ਟੀ. ਅੱਤਿਆਚਾਰ ਰੋਕੂ ਐਕਟ ਦਾ ਉਦੇਸ਼ ਐਸ.ਸੀ./ਐਸ.ਟੀ. ਭਾਈਚਾਰੇ ਦੇ ਅਧਿਕਾਰ ਤੇ ਸਨਮਾਨ ਦੀ ਰਾਖੀ ਕਰਨਾ : ਜਸਵੀਰ ਸਿੰਘ ਗੜ੍ਹੀ

ਫਿਲੌਰ (ਜਲੰਧਰ),ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਕਿਹਾ ਕਿ ਐਸ.ਸੀ./ਐਸ.ਟੀ. ਅੱਤਿਆਚਾਰ ਰੋਕੂ ਐਕਟ 1989 ਸਮਾਜਿਕ ਬਰਾਬਰੀ ਅਤੇ ਇਨਸਾਫ਼ ਨੂੰ ਯਕੀਨੀ ਬਣਾਉਣ ਲਈ ਇਕ ਅਹਿਮ ਸੰਵਿਧਾਨਕ ਉਪਾਅ ਹੈ, ਜਿਸ ਦਾ ਉਦੇਸ਼ ਐਸ.ਸੀ./ਐਸ.ਟੀ. ਭਾਈਚਾਰੇ ਦੇ ਅਧਿਕਾਰਾਂ ਅਤੇ ਸਨਮਾਨ ਦੀ ਰਾਖੀ ਕਰਨਾ ਹੈ।

ਇਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਵਿਖੇ ਡੀ.ਐਸ.ਪੀ. ਪੱਧਰ ਦੇ ਅਧਿਕਾਰੀਆਂ ਲਈ ਐਸ.ਸੀ./ਐਸ.ਟੀ. ਅੱਤਿਆਚਾਰ ਰੋਕੂ ਐਕਟ 1989 ਸਬੰਧੀ ਕਰਵਾਈ ਵਿਸਥਾਰਪੂਰਵਕ ਟ੍ਰੇਨਿੰਗ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਇਸ ਟ੍ਰੇਨਿੰਗ ਦਾ ਮੁੱਖ ਮਕਸਦ ਕਾਨੂੰਨ ਦੇ ਪ੍ਰਭਾਵਸ਼ਾਲੀ ਅਮਲ ਲਈ ਪੁਲਿਸ ਅਧਿਕਾਰੀਆਂ ਨੂੰ ਇਸ ਐਕਟ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇਣਾ, ਸੰਵੇਦਨਸ਼ੀਲ ਮਾਮਲਿਆਂ ਵਿੱਚ ਐਕਟ ਅਨੁਸਾਰ ਕਾਰਵਾਈ ਯਕੀਨੀ ਬਣਾਉਣਾ ਅਤੇ ਇਸ ਐਕਟ ਪ੍ਰਤੀ ਜਾਗਰੂਕਤਾ ਵਧਾਉਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਆਉਣ ਵਾਲੇ ਜ਼ਿਆਦਾਤਰ ਮਾਮਲੇ ਪੁਲਿਸ ਵਿਭਾਗ ਨਾਲ ਸਬੰਧਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਐਸ.ਸੀ./ਐਸ.ਟੀ. ਅੱਤਿਆਚਾਰ ਰੋਕੂ ਐਕਟ ਬਾਰੇ ਅੱਜ ਜੋ ਟ੍ਰੇਨਿੰਗ ਮੁਹੱਈਆ ਕਰਵਾਈ ਗਈ ਹੈ, ਉਸ ਨਾਲ ਅਜਿਹੇ ਮਾਮਲਿਆਂ ਦੀ ਗਿਣਤੀ ਘੱਟ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਐਸ.ਸੀ. ਕਮਿਸ਼ਨ ਦੇ ਸੁਝਾਅ ’ਤੇ ਪੁਲਿਸ ਵਿਭਾਗ ਵੱਲੋਂ ਇਹ ਟ੍ਰੇਨਿੰਗ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ ਕਰਵਾਈ ਗਈ ਹੈ।