Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਕੂਲਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼

ਸਕੂਲਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼

ਜਲੰਧਰ, 9 ਅਗਸਤ : ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਬਲਬੀਰ ਰਾਜ ਸਿੰਘ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਕੱਤਰ ਆਰ.ਟੀ.ਏ. ਨੇ ਕਿਹਾ ਕਿ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਾਲਿਸੀ ਲਾਗੂ ਕਰਨ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਇਸ ਮੌਕੇ ਉਨ੍ਹਾਂ ਨਾਲ ਰਿਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈ.) ਡਾ. ਗੁਰਿੰਦਰਜੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੇ ਭਾਰਤੀ ਵੀ ਮੌਜੂਦ ਸਨ। ਸਕੱਤਰ, ਰਿਜ਼ਨਲ ਟਰਾਂਸਪੋਰਟ ਅਥਾਰਟੀ ਨੇ ਸਕੂਲਾਂ ਦੇ ਪ੍ਰਿੰਸੀਪਲਾਂ/ਨਮਾਇੰਦਿਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਸ ਪਾਲਿਸੀ ਦੇ ਮਾਪਦੰਡ ਅਨੁਸਾਰ ਇਹ ਲਾਜ਼ਮੀ ਹੈ ਕਿ ਸਕੂਲ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣ, ਅੱਗ ਬੁਝਾਊ ਯੰਤਰ ਹੋਵੇ, ਡਰਾਈਵਰ, ਅਟੈਂਡੈਂਟ ਅਤੇ ਸਟਾਫ਼ ਦੇ ਵਰਦੀ ਪਾਈ ਹੋਵੇ, ਪ੍ਰਦੂਸ਼ਣ ਕੰਟਰੋਲ ਕਲੀਅਰੈਂਸ, ਫਾਇਰ ਸਟੇਸ਼ਨ ਅਤੇ ਪੁਲਿਸ ਆਦਿ ਦਾ ਸੰਪਰਕ ਨੰਬਰ, ਸਕੂਲੀ ਵਾਹਨਾਂ ਵਿੱਚ ਸਪੀਡ ਗਵਰਨਰ ਲੱਗਾ ਹੋਵੇ, ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਵਿਦਿਆਰਥਣਾਂ ਲਈ ਮਹਿਲਾ ਅਟੈਂਡੈਂਟ ਹੋਣਾ ਲਾਜ਼ਮੀ, ਫਸਟ ਏਡ ਕਿੱਟਾਂ ਅਤੇ ਨਾਲ ਹੀ ਬੱਸਾਂ ਨੂੰ ਓਵਰਲੋਡ ਨਾ ਕੀਤਾ ਜਾਣਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸਕੂਲੀ ਵਾਹਨ ਵਿੱਚ ਸਮਰੱਥਾ ਤੋਂ ਜ਼ਿਆਦਾ ਬੱਚੇ ਨਹੀਂ ਹੋਣੇ ਚਾਹੀਦੇ, ਸਕੂਲੀ ਵਾਹਨ ’ਤੇ ਸਕੂਲ ਦਾ ਨਾਂ ਅੱਗੇ ਅਤੇ ਪਿੱਛੇ ਦੋਵੇਂ ਸਾਈਡਾਂ ’ਤੇ ਅਤੇ ਫੋਨ ਨੰਬਰ ਲਿਖਿਆ ਹੋਣਾ ਚਾਹੀਦਾ ਅਤੇ ਜੇਕਰ ਸਕੂਲੀ ਵਾਹਨ ਕਿਰਾਏ ’ਤੇ ਹੈ ਤਾਂ ਉਸ ਉੱਪਰ ਆਨ ਡਿਊਟੀ ਲਿਖਿਆ ਹੋਣਾ ਚਾਹੀਦਾ ਹੈ। ਸਕੱਤਰ ਆਰ.ਟੀ.ਏ. ਨੇ ਮੀਟਿੰਗ ਵਿਚ ਹਾਜ਼ਰ ਸਕੂਲ ਮੁਖੀਆਂ ਨੂੰ ਜਲਦ ਤੋਂ ਜਲਦ ਆਪਣੇ ਸਕੂਲਾਂ ਦੀਆਂ ਸਾਰੀਆਂ ਸਕੂਲ ਬੱਸਾਂ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਅਨੁਸਾਰ ਅੱਪਡੇਟ ਕਰਨ ਦੀ ਅਪੀਲ ਕੀਤੀ, ਤਾਂ ਜੋ ਨੇੜ ਭਵਿੱਖ ਵਿੱਚ ਕਾਰਵਾਈ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ, ਜਿਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਬੱਸ ਓਪਰੇਟਰਾਂ ਨੂੰ ਵੀ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿੱਚ ਏ.ਆਰ.ਟੀ.ਓ. ਵਿਸ਼ਾਲ ਗੋਇਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਅਤੇ ਵੱਡੀ ਗਿਣਤੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਨਮਾਇੰਦੇ ਮੌਜੂਦ ਸਨ।