Business Khas

Latest news
ਪ੍ਰਭਾਵਸ਼ਾਲੀ ਸੈਮੀਨਾਰ ਅਜੋਕੇ ਸਮੇਂ ’ਚ ਪੱਤਰਕਾਰੀ ’ਚ ਭਰੋਸੇਯੋਗਤਾ ਦੀ ਘਾਟ ਚਿੰਤਾਜਨਕ- ਇੰਦਰਪ੍ਰੀਤ ਸਿੰਘ ਫਿਲੀਪੀਨਜ਼ ‘ਚ ਮੋਦੀ-ਟਰੰਪ ਦੀ ਹੋ ਸਕਦੀ ਹੈ ਮੁਲਾਕਾਤ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ
You are currently viewing ਪੰਜਾਬ ਵਿੱਚ ਖੰਘ ਸਿਰਪ ਨਸ਼ੇ ਦੀ ਦੂਜੀ ਲਹਿਰ

ਪੰਜਾਬ ਵਿੱਚ ਖੰਘ ਸਿਰਪ ਨਸ਼ੇ ਦੀ ਦੂਜੀ ਲਹਿਰ

ਪੰਜਾਬ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਲੜਾਈ ਵਿੱਚ ਸਭ ਤੋਂ ਵੱਡਾ ਕੇਂਦਰ ਬਣ ਕੇ ਸਾਹਮਣੇ ਆਇਆ ਹੈ। ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੀ 2025 ਦੀ ਸਾਲਾਨਾ ਰਿਪੋਰਟ ਮੁਤਾਬਕ ਦੇਸ਼ ਭਰ ਵਿੱਚ ਜ਼ਬਤ ਕੀਤੀ ਗਈ ਕੁੱਲ ਹੈਰੋਇਨ ਦਾ ਕਰੀਬ 58 ਫ਼ੀਸਦੀ ਹਿੱਸਾ ਇਕੱਲੇ ਪੰਜਾਬ ਤੋਂ ਬਰਾਮਦ ਹੋਇਆ। ਇਸ ਤੋਂ ਇਲਾਵਾ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਡਰੋਨਾਂ ਦੁਆਰਾ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ 97 ਫ਼ੀਸਦੀ ਤੋਂ ਵੱਧ ਮਾਮਲੇ ਵੀ ਪੰਜਾਬ ਨਾਲ ਸੰਬੰਧਿਤ ਰਹੇ। ਰਿਪੋਰਟ ਅਨੁਸਾਰ 2025 ਦੌਰਾਨ ਦੇਸ਼ ਵਿੱਚ ਜ਼ਬਤ ਕੀਤੀ ਗਈ 3,567 ਕਿਲੋਗ੍ਰਾਮ ਹੈਰੋਇਨ ਵਿੱਚੋਂ 2,085.55 ਕਿਲੋਗ੍ਰਾਮ ਪੰਜਾਬ ਤੋਂ ਬਰਾਮਦ ਕੀਤੀ ਗਈ। ਇਹ ਅੰਕੜੇ ਪਾਕਿਸਤਾਨ-ਅਫ਼ਗਾਨਿਸਤਾਨ-ਈਰਾਨ ਦੇ “ਗੋਲਡਨ ਕ੍ਰਿਸੈਂਟ” ਰੂਟ ਰਾਹੀਂ ਹੋ ਰਹੀ ਤਸਕਰੀ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਨੂੰ ਦਰਸਾਉਂਦੇ ਹਨ। ਐਨਸੀਬੀ ਨੇ ਚਿਤਾਵਨੀ ਦਿੱਤੀ ਹੈ ਕਿ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਹੁਣ ਇਤਿਹਾਸਕ ਪੱਧਰ ‘ਤੇ ਪਹੁੰਚ ਚੁੱਕੀ ਹੈ।

2025 ਵਿੱਚ ਡਰੋਨਾਂ ਨਾਲ ਜੁੜੇ 305 ਮਾਮਲਿਆਂ ਵਿੱਚੋਂ 289 ਮਾਮਲੇ (97.7 ਫ਼ੀਸਦੀ) ਪੰਜਾਬ ਨਾਲ ਸਬੰਧਤ ਸਨ। ਪੰਜ ਸਾਲਾਂ ਵਿੱਚ ਅਜਿਹੇ ਮਾਮਲਿਆਂ ਵਿੱਚ ਲਗਭਗ 100 ਗੁਣਾ ਵਾਧਾ ਦਰਜ ਕੀਤਾ ਗਿਆ ਹੈ। ਰਿਪੋਰਟ ਵਿੱਚ ਇਹ ਵੀ ਖੁਲਾਸਾ ਕੀਤਾ ਗਿਆ ਹੈ ਕਿ ਕੋਡੀਨ ਅਧਾਰਿਤ ਖੰਘ ਦੇ ਸਿਰਪ ਦੀ ਗੈਰ-ਕਾਨੂੰਨੀ ਵਰਤੋਂ ਤੇਜ਼ੀ ਨਾਲ ਵਧ ਰਹੀ ਹੈ। 2025 ਵਿੱਚ ਪੰਜਾਬ ਤੋਂ 8,95,508 ਬੋਤਲਾਂ ਖੰਘ ਦੇ ਸਿਰਪ ਦੀਆਂ ਜ਼ਬਤ ਕੀਤੀਆਂ ਗਈਆਂ, ਜੋ ਦੇਸ਼ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਵੱਧ ਹਨ। ਐਨਸੀਬੀ ਨੇ ਇਸ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ “ਖ਼ਤਰਨਾਕ ਦੂਜੀ ਲਹਿਰ” ਕਰਾਰ ਦਿੱਤਾ ਹੈ। ਰਿਪੋਰਟ ਵਿੱਚ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿੱਥੇ ਤਸਕਰ ਸੁੰਨਸਾਨ ਟਾਪੂਆਂ ਅਤੇ ਡੂੰਘੇ ਸਮੁੰਦਰ ਵਿੱਚ ਚੱਲਣ ਵਾਲੇ “ਡਾਰਕ ਜਹਾਜ਼ਾਂ” ਦੀ ਵਰਤੋਂ ਕਰਕੇ ਨਸ਼ੀਲੇ ਪਦਾਰਥਾਂ ਦੀ ਢੁਆਈ ਕਰ ਰਹੇ ਹਨ।