Business Khas

You are currently viewing ਨਹੀਂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ

ਨਹੀਂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸੁਖਦੇਵ ਸਿੰਘ ਢੀਂਡਸਾ ਫੋਰਟਿਜ਼ ਹਸਪਤਾਲ ’ਚ ਭਰਤੀ ਸਨ ਜਿੱਥੇ ਉਨ੍ਹਾਂ ਨੇ ਆਪਣੇ ਆਖਰੀ ਸਾਲ ਲਏ। 89 ਸਾਲ ਦੀ ਉਮਰ ’ਚ ਸੁਖਦੇਵ ਸਿੰਘ ਢੀਂਡਸਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ।

ਦੱਸ ਦਈਏ ਕਿ ਫੇਫੜਿਆਂ ਦੀ ਬੀਮਾਰੀ ਦੇ ਚੱਲਦੇ ਉਹ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਜ਼ ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ।