Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ‘ਸਤਲੁਜ’ ‘ਤੇ ਪਾਬੰਦੀ ਦੇ ਵਿਰੋਧ ‘ਚ SGPC ਨੇ ਕੱਢਿਆ ਰੋਸ ਮਾਰਚ

‘ਸਤਲੁਜ’ ‘ਤੇ ਪਾਬੰਦੀ ਦੇ ਵਿਰੋਧ ‘ਚ SGPC ਨੇ ਕੱਢਿਆ ਰੋਸ ਮਾਰਚ

ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ‘ਤੇ ਲਗਾਈ ਗਈ ਪਾਬੰਦੀ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਐਸਜੀਪੀਸੀ ਦੇ ਆਗੂਆਂ ਅਤੇ ਮੁਲਾਜ਼ਮਾਂ ਨੇ ਸ੍ਰੀ ਦਰਬਾਰ ਸਾਹਿਬ ਪਲਾਜ਼ਾ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਅਤੇ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪ ਕੇ ਫਿਲਮ ਤੋਂ ਪਾਬੰਦੀ ਹਟਾਉਣ ਦੀ ਮੰਗ ਕੀਤੀ। ਇਸ ਮੌਕੇ ਐਸਜੀਪੀਸੀ ਮੈਂਬਰ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਦੇ 1980 ਤੋਂ 1995 ਤੱਕ ਦੇ ਦੌਰ ਦੌਰਾਨ ਹੋਈਆਂ ਘਟਨਾਵਾਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਨੂੰ ਜਸਵੰਤ ਸਿੰਘ ਖਾਲੜਾ ਨੇ ਦੁਨੀਆ ਸਾਹਮਣੇ ਲਿਆਂਦਾ ਸੀ। ਉਨ੍ਹਾਂ ਕਿਹਾ ਕਿ ਖਾਲੜਾ ਵੱਲੋਂ ਅਣਪਛਾਤੀਆਂ ਦੱਸ ਕੇ ਸਸਕਾਰ ਕੀਤੀਆਂ ਗਈਆਂ ਲਾਸ਼ਾਂ ਦਾ ਸੱਚ ਸਾਹਮਣੇ ਲਿਆਉਣਾ ਇਤਿਹਾਸ ਦਾ ਮਹੱਤਵਪੂਰਨ ਅਧਿਆਇ ਹੈ ਅਤੇ ਇਸੇ ਸੱਚ ਨੂੰ ਫਿਲਮ ‘ਸਤਲੁਜ’ ਰਾਹੀਂ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਮਹਿਤਾ ਨੇ ਕਿਹਾ ਕਿ ਫਿਲਮ ਦਾ ਨਾਮ ਬਦਲਣ ਅਤੇ ਕਈ ਤਬਦੀਲੀਆਂ ਦੇ ਬਾਵਜੂਦ ਇਸ ਨੂੰ ਰਿਲੀਜ਼ ਨਾ ਹੋਣ ਦੇਣਾ ਠੀਕ ਨਹੀਂ ਹੈ ਅਤੇ ਸਰਕਾਰ ਨੂੰ ਇਸ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।