Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਤਿੰਨ ਮਹੀਨੇ ਦਾ ਬੱਚਾ ਬਰਾਮਦ ਕਰਕੇ ਵੇਚਣ ਦੀ ਸ਼ਾਜਿਸ ਨੂੰ ਬੇਨਕਾਬ

ਤਿੰਨ ਮਹੀਨੇ ਦਾ ਬੱਚਾ ਬਰਾਮਦ ਕਰਕੇ ਵੇਚਣ ਦੀ ਸ਼ਾਜਿਸ ਨੂੰ ਬੇਨਕਾਬ

ਜਲੰਧਰ,   ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ 24 ਘੰਟਿਆਂ ਵਿੱਚ ਤਿੰਨ ਮਹੀਨੇ ਦਾ ਬੱਚਾ ਬਰਾਮਦ ਕਰਕੇ ਵੇਚਣ ਦੀ ਸ਼ਾਜਿਸ ਨੂੰ ਬੇਨਕਾਬ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਢਿਲਵਾਂ, ਜਲੰਧਰ ਨੇੜੇ ਕਾਲੋਨੀ ਤੋਂ ਤਿੰਨ ਮਹੀਨੇ ਦਾ ਬੱਚਾ ਅਗਵਾ ਹੋਣ ਸਬੰਧੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਪੁਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਸਟੇਸ਼ਨ ਰਾਮਾ ਮੰਡੀ ਵਿਖੇ ਐਫ.ਆਈ.ਆਰ. ਨੰਬਰ 289 ਮਿਤੀ 25-12-2024 ਧਾਰਾ 140(3), 1347, 61(2) ਬੀ.ਐਨ.ਐਸ. ਤਹਿਤ ਦਰਜ ਕੀਤੀ ਗਈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬੱਚੇ ਨੂੰ ਲੱਭਣ ਲਈ ਸਮਰਪਿਤ ਪੁਲਿਸ ਅਤੇ ਤਕਨੀਕੀ ਟੀਮਾਂ ਨੂੰ ਤਾਇਨਾਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੂਰੀ ਡੂੰਘਾਈ ਨਾਲ ਛਾਣਬੀਣ ਕਰਦਿਆਂ ਇਸ ਜੁਰਮ ਵਿੱਚ ਸ਼ਾਮਿਲ ਬਲਜੀਤ ਕੌਰ ਪਤਨੀ ਬਲਜੀਤ ਸਿੰਘ, ਬਲਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮਕਾਨ ਨੰਬਰ 516, ਦਕੋਹਾ, ਜਲੰਧਰ, ਰਿੰਕੂ ਲਾਂਬਾ ਪੁੱਤਰ ਕਸ਼ਮੀਰਾ ਸਿੰਘ ਵਾਸੀ ਸ਼ਾਹਕੋਟ, ਜਲੰਧਰ ਹਾਲ ਵਾਸੀ ਸਲੇਮ ਟਾਬਰੀ ਲੁਧਿਆਣਾ ਅਤੇ ਮਨੋਜ ਕੁਮਾਰ ਉਰਫ਼ ਲੱਕੀ ਪੁੱਤਰ ਨਿਰਮਲ ਦਾਸ ਵਾਸੀ ਧੰਨੋਵਾਲ, ਜਲੰਧਰ ਦੀ ਪਹਿਚਾਣ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 24 ਘੰਟਿਆਂ ਵਿੱਚ ਅਗਵਾ ਕੀਤਾ ਬੱਚਾ ਬਰਾਮਦ ਕਰ ਲਿਆ ਗਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀਆਂ ਵਲੋਂ ਬੱਚਾ ਵੇਚਣ ਲਈ ਅਗਵਾ ਕੀਤਾ ਗਿਆ ਸੀ ਜਿਸ ਨੂੰ ਪੁਲਿਸ ਵਲੋਂ ਨਾਕਾਮ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਜੁਰਮ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਤੇ ਆਟੋ ਰਿਕਸ਼ਾ ਵੀ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਸਬੰਧੀ ਅਗਲੇਰੀ ਪੁਛਗਿੱਛ ਕੀਤੀ ਜਾ ਰਹੀ ਹੈ।