Business Khas

Latest news
ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ ਕੁੜੀ ਨੇ ਰੀ-ਨੀਟ ਯੂਜੀ ਪ੍ਰੀਖਿਆ ਵਿੱਚ ਏਆਈਆਰ-1 ਪ੍ਰਾਪਤ ਕਰਨ ਦਾ ਦਾਅਵਾ ਸਰਕਾਰ ਦੇ ਪੱਖ 'ਚ ਆਇਆ ਦਿੱਲੀ ਹਾਈਕੋਰਟ ਦਾ ਫੈਸਲਾ ਬਸਤੀ ਸ਼ੇਖ ਦੇ ਸਤਰਾਂ ਮੁਹੱਲਾ ਵਿੱਚ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਮੁਸ਼ਕਲ, 1912 ਹੈਲਪਲਾਈਨ ਵੀ ਨਹੀਂ ...
You are currently viewing Instagram ‘ਤੇ ਪੁੱਤਰ ਨਾਲ ਤਸਵੀਰ ਕੀਤੀ ਸਾਂਝਾ

Instagram ‘ਤੇ ਪੁੱਤਰ ਨਾਲ ਤਸਵੀਰ ਕੀਤੀ ਸਾਂਝਾ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬੱਚੇ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ। ਆਪਣੇ ਨਵਜੰਮੇ ਪੁੱਤਰ ਦੀ ਫੋਟੋ ਸਾਂਝੀ ਕਰਦਿਆਂ ਢਿੱਲੋਂ ਨੇ ਲਿਖਿਆ, ਕਹਿਣ ਲਈ ਕੁਝ ਨਹੀਂ ਬਚਿਆ, ਅਤੇ ਪ੍ਰਮਾਤਮਾ ਤੋਂ ਮੰਗਣ ਲਈ ਕੁਝ ਨਹੀਂ ਬਚਿਆ। ਪ੍ਰਮਾਤਮਾ ਨੇ ਮੈਨੂੰ ਇੱਕ ਅਨਮੋਲ ਤੋਹਫ਼ਾ ਦਿੱਤਾ ਹੈ। ਮੈਂ ਅੱਜ ਬਹੁਤ ਖੁਸ਼ ਹਾਂ। ਗਾਇਕ ਨੇ ਬੱਚੇ ਦਾ ਨਾਮ ਨਹੀਂ ਦੱਸਿਆ ਹੈ, ਅਤੇ ਨਾ ਹੀ ਉਨ੍ਹਾਂ ਨੇ ਇਹ ਦੱਸਿਆ ਹੈ ਕਿ ਬੱਚੇ ਦਾ ਜਨਮ ਕਿਨ੍ਹੇ ਦਿਨ ਪਹਿਲਾਂ ਹੋਇਆ। ਦਿਲਪ੍ਰੀਤ ਦੁਆਰਾ ਇੰਸਟਾਗ੍ਰਾਮ ‘ਤੇ ਫੋਟੋ ਅਪਲੋਡ ਕਰਨ ਤੋਂ ਬਾਅਦ, ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਲਿਖਿਆ, ਜੀ ਆਇਆਂ ਨੂੰ ਛੋਟੇ ਢਿੱਲੋਂ ਸਾਹਿਬ।

ਦਿਲਪ੍ਰੀਤ ਢਿੱਲੋਂ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਫਤਿਹਗੜ੍ਹ ਸਾਹਿਬ ਤੋਂ ਹੈ। ਢਿੱਲੋਂ ਨੇ ਪਹਿਲੀ ਵਾਰ 2014 ਵਿੱਚ ਐਲਬਮ ਗੁੰਡੇ ਨਾਲ ਪੰਜਾਬੀ ਸੰਗੀਤ ਜਗਤ ਵਿੱਚ ਕਦਮ ਰੱਖਿਆ। ਇਸ ਐਲਬਮ ਦੀ ਸਫਲਤਾ ਤੋਂ ਬਾਅਦ, ਉਨ੍ਹਾਂ ਨੇ ਗੁੰਡੇ 2 ਰਿਲੀਜ਼ ਕੀਤੀ।

ਬਦਮਾਸ਼ੀ ਵਾਲੇ ਗੀਤ ਹੋਣ ਕਰਕੇ ਆਲੋਚਨਾ ਦਾ ਵੀ ਸਾਹਮਣਾ ਕਰਨਾ ਪਿਆ।ਦਿਲਪ੍ਰੀਤ ਢਿੱਲੋਂ ਨੇ 2018 ਵਿੱਚ ਚੰਡੀਗੜ੍ਹ ਵਿੱਚ ਅੰਬਰ ਧਾਲੀਵਾਲ ਨਾਲ ਵਿਆਹ ਕੀਤਾ ਸੀ। ਉਨ੍ਹਾਂ ਵਿਚਕਾਰ 2020 ਵਿੱਚ ਝਗੜੇ ਸਾਹਮਣੇ ਆਏ ਸਨ। ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ‘ਤੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਸੀ, ਪਰ ਦਿਲਪ੍ਰੀਤ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਉਨ੍ਹਾਂ ਨੂੰ ਸਾਫ਼-ਸਾਫ਼ ਨਕਾਰ ਦਿੱਤਾ। ਇਸ ਤੋਂ ਬਾਅਦ, ਜੋੜੇ ਵਿਚਕਾਰ ਕੋਈ ਹੋਰ ਵਿਵਾਦ ਜਨਤਕ ਤੌਰ ‘ਤੇ ਸਾਹਮਣੇ ਨਹੀਂ ਆਇਆ।ਦੋਵਾਂ ਵਿਚਕਾਰ ਤਲਾਕ ਦੀਆਂ ਅਫਵਾਹਾਂ ਵੀ ਸਨ, ਹਾਲਾਂਕਿ ਗਾਇਕ ਨੇ ਕਦੇ ਵੀ ਪਰਿਵਾਰਕ ਮਾਮਲੇ ਨੂੰ ਜਨਤਕ ਨਹੀਂ ਕੀਤਾ। ਸੰਗੀਤ ਉਦਯੋਗ ਵਿੱਚ ਆਪਣੇ ਸਮੇਂ ਦੌਰਾਨ, ਢਿੱਲੋਂ ਕਈ ਵਿਵਾਦਾਂ ਵਿੱਚ ਘਿਰਿਆ ਰਿਹਾ। ਢਿੱਲੋਂ ਨੇ ਫਿਲਮਾਂ ਵਿੱਚ ਆਪਣੀ ਕਿਸਮਤ ਅਜ਼ਮਾਈ ਅਤੇ 2016 ਵਿੱਚ ਵਨਸ ਅਪੌਨ ਏ ਟਾਈਮ ਇਨ ਅੰਮ੍ਰਿਤਸਰ ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ।