Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਸਿੱਖ ਤਾਲਮੇਲ ਕਮੇਟੀ ਵੱਲੋਂ ਸ਼ਤਾਬਦੀ ਵਹੀਰ ਦਾ ਸਵਾਗਤ ਸਾਈ ਦਾਸ ਸਕੂਲ ਕੋਲ ਕੀਤਾ ਜਾਵੇਗਾ

ਸਿੱਖ ਤਾਲਮੇਲ ਕਮੇਟੀ ਵੱਲੋਂ ਸ਼ਤਾਬਦੀ ਵਹੀਰ ਦਾ ਸਵਾਗਤ ਸਾਈ ਦਾਸ ਸਕੂਲ ਕੋਲ ਕੀਤਾ ਜਾਵੇਗਾ

ਜਲੰਧਰ, ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਪੂਰਬ ਅਤੇ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ 450 ਸਾਲਾਂ ਸ਼ਤਾਬਦੀਆਂ ਨੂੰ ਸਮਰਪਿਤ, ਜੋ ਸ਼ਤਾਬਦੀ ਵਹੀਰ ਜਲੰਧਰ ਤੋਂ ਚੱਲ ਕੇ ਗੋਇੰਦਵਾਲ ਸਾਹਿਬ ਪਹੁੰਚੇਗੀ ।ਉਸਦਾ ਸਵਾਗਤ ਸਿੱਖ ਤਾਲਮੇਲ ਕਮੇਟੀ ਵੱਲੋਂ ਸਾਈ ਦਾਸ ਸਕੂਲ ,ਨੇੜੇ ਪਟੇਲ ਚੌਂਕ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ ,ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ ਸੰਤ ਨਗਰ ,ਗੁਰਵਿੰਦਰ ਸਿੰਘ ਸਿੱਧੂ, ਹਰਵਿੰਦਰ ਸਿੰਘ ਚਿਟਕਾਰਾ, ਜਤਿੰਦਰ ਸਿੰਘ, ਸੰਨੀ ਉਬਰਾਏ ਤੇ ਹਰਪ੍ਰੀਤ ਸਿੰਘ ਸੋਨੂ ਨੇ ਦਿੱਤੀ। ਉਹਨਾਂ ਦੱਸਿਆ ਕਿ ਸ਼ਤਾਬਦੀ ਵਹੀਰ ਸਵੇਰੇ 7 ਵਜੇ ਮੁਹੱਲਾ ਗੋਬਿੰਦਗੜ੍ਹ ਤੋ ਆਰੰਭ ਹੋ ਕੇ ਹੋ ਰਹੀ ਹੈ, ਜੋ ਲਗਭਗ 9 ਵਜੇ ਸਾਈ ਦਾਸ ਸਕੂਲ ਕੋਲ ਪਹੁੰਚੇਗੀ। ਜਿੱਥੇ ਸਿੱਖ ਤਾਲਮੇਲ ਕਮੇਟੀ ਵੱਲੋਂ ਗੁਰੂ ਮਹਾਰਾਜ ਦੀ ਪਾਲਕੀ ਤੇ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ, ਅਤੇ ਵਹੀਰ ਵਿੱਚ ਸ਼ਾਮਿਲ ਸੰਗਤਾਂ ਲਈ ਲੰਗਰ ਵੀ ਲਗਾਏ ਜਾਣਗੇ ।

ਆਗੂਆਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸਮੁੱਚੇ ਰਸਤੇ ਸੰਗਤਾਂ ਵੱਧ ਵੱਧ ਤੋਂ ਵੱਧ ਵਹੀਰ ਵਿੱਚ ਸ਼ਾਮਿਲ ਹੋਣ ਅਤੇ ਥਾਂ ਥਾਂ ਫੁੱਲਾਂ ਦੀ ਵਰਖਾ ਕਰਨ।ਜਿਹੜੀਆਂ ਸੰਗਤਾਂ ਵਹੀਰ ਨਾਲ ਗੋਇੰਦਵਾਲ ਸਾਹਿਬ ਜਾਣਾ ਚਾਹੁੰਦੀਆਂ ਹਨ ।ਪ੍ਰਬੰਧਕਾਂ ਵੱਲੋਂ ਉਹਨਾਂ ਲਈ ਬੱਸਾਂ ਦਾ ਮੁਕੰਮਲ ਇੰਤਜ਼ਾਮ ਕੀਤਾ ਗਿਆ ਹੈ ।ਵੱਧ ਤੋਂ ਵੱਧ ਗੁਰੂ ਅਸਥਾਨਾਂ ਦੀ ਯਾਤਰਾ ਲਈ ਪਹੁੰਚੋ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ (ਕਾਲੀਆ ਕਾਲੋਨੀ), ਜੇ ਐਸ ਬੱਗਾ,ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ ,ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ) ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਵਿੱਕੀ ਸਿੰਘ ਖਾਲਸਾ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਪਲਵਿੰਦਰ ਸਿੰਘ ਬਾਬਾ,ਚੰਨੀ ਕਾਲੜਾ , ਮਨਵਿੰਦਰ ਸਿੰਘ ਭਾਟੀਆ , ਜਤਿੰਦਰ ਸਿੰਘ ਸੋਨੂ ,ਬਬਜੋਤ ਸਿੰਘ ਗੁਰਨਾਮ ਸਿੰਘ ,ਪਰਮਵੀਰ ਸਿੰਘ ਆਦੀ ਹਾਜ਼ਰ ਸਨ।