ਜਲੰਧਰ ਪੱਛਮੀ ਵਿੱਚ ਇੱਕ ਵਾਰ ਫਿਰ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਜਿੱਥੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਤਾਏ ਦੇ ਪੋਤੇ ਵਿਕਾਸ ਅੰਗੁਰਾਲ (16) ਦੀ ਬੇਰਹਿਮੀ ਨਾਲ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਿਸ ਤੋਂ ਬਾਅਦ ਪੁਲਿਸ ਤਾਇਨਾਤ ਕਰ ਦਿੱਤੀ ਗਈ। ਵਿਕਾਸ ਅੰਗੁਰਾਲ ਨੇ ਹਸਪਤਾਲ ਵਿੱਚ ਇਲਾਜ਼ ਦੌਰਾਨ ਦਮ ਤੋੜ ਦਿੱਤਾ।
ਘਟਨਾ ਤੋਂ ਬਾਅਦ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਮੌਕੇ ‘ਤੇ ਪਹੁੰਚੀ। ਮਿਲੀ ਜਾਣਕਾਰੀ ਮੁਤਾਬਕ ਵਿਕਾਸ ਦਾ ਆਪਣੀ ਗਲੀ ਵਿੱਚ ਕੁਝ ਨੌਜਵਾਨਾਂ ਨਾਲ ਵਿਵਾਦ ਸੀ। ਕਾਤਲਾਂ ਨੇ ਵਿਕਾਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਤਿੰਨ ਕਾਤਲ ਸਨ, ਸਾਰੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ।
ਦੱਸ ਦਈਏ ਕਿ ਇੱਕ ਕਾਤਲ ਨੇ ਵਿਕਾਸ ਦੀ ਛਾਤੀ ਵਿੱਚ ਤੇਜ਼ਧਾਰ ਚਾਕੂ ਨਾਲ ਵਾਰ ਕੀਤਾ। ਜਿਸ ਨਾਲ ਜਖ਼ਮ ਦਿਲ ਤੱਕ ਹੋ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਖੂਨ ਨਾਲ ਲਥਪਥ ਵਿਕਾਸ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸ਼ੀਤਲ ਅੰਗੁਰਾਲ ਨੇ ਕਿਹਾ ਕਿ ਮ੍ਰਿਤਕ ਉਸ ਦੇ ਤਾਏ ਦਾ ਪੁੱਤਰ ਸੀ ਅਤੇ ਉਹ ਇਸ ਘਟਨਾ ਤੋਂ ਬਹੁਤ ਉਨ੍ਹਾਂ ਕਾਫੀ ਵੱਡ ਝਟਕਾ ਲੱਗਿਆ ਹੈ ਅਤੇ ਉਹ ਸਦਮੇ ਵਿੱਚ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨਸ਼ਿਆਂ ਕਾਰਨ ਸਾਡੇ ਘਰ ਦਾ ਚਿਰਾਗ ਬੁੱਝ ਗਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਥਾਣਾ 5 ਦੇ ਅਧੀਨ ਆਉਂਦੇ ਖੇਤਰ ਵਿੱਚ ਇੱਕ ਕਤਲ ਬਾਰੇ ਸੂਚਨਾ ਮਿਲੀ ਸੀ। ਉਨ੍ਹਾਂ ਨੇ ਮੁਲਜ਼ਮ ਨੂੰ ਫੜਨ ਲਈ ਇੱਕ ਟੀਮ ਬਣਾਈ ਹੈ। ਪੁਲਿਸ ਅਧਿਕਾਰੀ ਨੇ ਅੱਗੇ ਕਿਹਾ ਕਿ ਕਤਲ ਦਾ ਉਦੇਸ਼ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਪੁਲਿਸ ਅਧਿਕਾਰੀ ਨੇ ਅੱਗੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਜੋ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਉਹ ਸਾਂਝੀ ਕੀਤੀ ਜਾਵੇਗੀ।
