Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਬਿਨਾਂ ਕਿਸੇ ਫੀਸ ਦੇ ਵੀ ਕੰਮ ਕੀਤਾ ਸੀ : ਸ਼ਹਿਨਾਜ਼ ਗਿੱਲ

ਬਿਨਾਂ ਕਿਸੇ ਫੀਸ ਦੇ ਵੀ ਕੰਮ ਕੀਤਾ ਸੀ : ਸ਼ਹਿਨਾਜ਼ ਗਿੱਲ

ਬਾਲੀਵੁੱਡ ਅਦਾਕਾਰਾ ਸ਼ਹਿਨਾਜ਼ ਗਿੱਲ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਅੱਜ ਸ਼ਹਿਨਾਜ਼ ਇੰਡਸਟਰੀ ਦਾ ਇੱਕ ਜਾਣਿਆ-ਪਛਾਣਿਆ ਨਾਮ ਹੈ। ਬਿੱਗ ਬੌਸ 13 ਵਿੱਚ ਆਪਣੇ ਮਜ਼ਾਕੀਆ ਅਤੇ ਚੁਲਬੁਲੇ ਅੰਦਾਜ਼ ਨਾਲ ਉਨ੍ਹਾਂ ਨੇ ਕਾਫ਼ੀ ਲੋਕਪ੍ਰਿਯਤਾ ਹਾਸਲ ਕੀਤੀ ਅਤੇ ਲੱਖਾਂ ਦਰਸ਼ਕਾਂ ਨੂੰ ਆਪਣਾ ਮੁਰੀਦ ਬਣਾ ਲਿਆ। ਭਾਵੇਂ ਸ਼ਹਿਨਾਜ਼ ਬਿੱਗ ਬੌਸ 13 ਦੀ ਜੇਤੂ ਨਹੀਂ ਬਣ ਸਕੀ, ਪਰ ਉਨ੍ਹਾਂ ਨੇ ਕਰੋੜਾਂ ਲੋਕਾਂ ਦੇ ਦਿਲ ਜ਼ਰੂਰ ਜਿੱਤ ਲਏ। ਸ਼ੋਅ ਤੋਂ ਬਾਅਦ ਸ਼ਹਿਨਾਜ਼ ਨੇ ਇੰਡਸਟਰੀ ਵਿੱਚ ਆਪਣੀ ਪਛਾਣ ਬਣਾਉਣ ਲਈ ਕਾਫ਼ੀ ਸਖ਼ਤ ਮਿਹਨਤ ਕੀਤੀ।

ਸ਼ਹਿਨਾਜ਼ ਨੇ ਦੱਸਿਆ ਕਿ ਅੱਜ ਉਹ ਜਿਸ ਮੁਕਾਮ ‘ਤੇ ਹਨ, ਉੱਥੇ ਪਹੁੰਚਣ ਲਈ ਉਨ੍ਹਾਂ ਨੇ ਕਾਫ਼ੀ ਸੰਘਰਸ਼ ਅਤੇ ਮਿਹਨਤ ਕੀਤੀ ਹੈ। ਸ਼ਹਿਨਾਜ਼ ਨੇ ਕਿਹਾ ਕਿ ਖੁਦ ਨੂੰ ਸਾਬਤ ਕਰਨ ਅਤੇ ਇੰਡਸਟਰੀ ਵਿੱਚ ਆਪਣੀ ਪਛਾਣ ਬਣਾਉਣ ਲਈ ਉਨ੍ਹਾਂ ਨੇ ਇੱਕ ਸਮੇਂ ਬਿਨਾਂ ਕਿਸੇ ਫੀਸ ਦੇ ਵੀ ਕੰਮ ਕੀਤਾ। ਇੰਨਾ ਹੀ ਨਹੀਂ, ਸ਼ਹਿਨਾਜ਼ ਨੇ ਆਪਣਾ ਦਰਦ ਬਿਆਨ ਕਰਦਿਆਂ ਕਿਹਾ ਕਿ ਇੰਨੀ ਮਿਹਨਤ ਅਤੇ ਸੰਘਰਸ਼ ਕਰਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਉਹ ਸਨਮਾਨ ਨਹੀਂ ਮਿਲਿਆ, ਜਿਸ ਦੀ ਉਹ ਹੱਕਦਾਰ ਸਨ।