Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਦੇ ਘਰ ਗੋਲੀਆਂ ਚਲਾਈਆਂ

ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਦੇ ਘਰ ਗੋਲੀਆਂ ਚਲਾਈਆਂ

ਤਰਨਤਾਰਨ , ਤਰਨਤਾਰਨ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਹਰ ਪਾਸੇ ਤਰਥੱਲੀ ਮੱਚ ਗਈ ਹੈ। ਦੱਸ ਦੇਈਏ ਕਿ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਦੇ ਘਰ ਉੱਪਰ ਗੋਲੀਆਂ ਚਲਾਉਣ ਦੇ ਮਾਮਲੇ ਨੂੰ ਤਰਨਤਾਰਨ ਪੁਲਿਸ ਨੇ ਹੱਲ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਵਧਾਉਣ ਲਈ ਕੁੱਕੂ ਨੇ ਆਪ ਹੀ ਆਪਣੇ ਘਰ ’ਤੇ ਗੋਲੀਆਂ ਚਲਾਈਆਂ ਸਨ।

ਪੁਲਿਸ ਪਹਿਲੇ ਦਿਨ ਤੋਂ ਹੀ ਇਸ ਮਾਮਲੇ ਨੂੰ ਸ਼ੱਕੀ ਮੰਨ ਰਹੀ ਸੀ ਅਤੇ ਜਾਂਚ ਦੌਰਾਨ ਇਸਦਾ ਖੁਲਾਸਾ ਹੋਣ ਤੋਂ ਬਾਅਦ ਪੁਲਿਸ ਨੇ ਕੁੱਕੂ ਦੇ ਨਾਲ-ਨਾਲ ਸ਼ਹਿਰੀ ਪ੍ਰਧਾਨ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਐੱਸਐੱਸਪੀ ਅਭਿਮੰਨਿਊ ਰਾਣਾ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਸ਼ਵਨੀ ਕੁਮਾਰ ਕੁੱਕੂ ਨੇ 9 ਜਨਵਰੀ ਦੀ ਸਵੇਰ ਕਰੀਬ ਸਾਢੇ 4 ਵਜੇ ਆਪਣੇ ਘਰ ਉੱਪਰ ਅਣਪਛਾਤਿਆਂ ਵੱਲੋਂ ਗੋਲੀ ਚਲਾਉਣ ਦੀ ਸ਼ਿਕਾਇਤ ਕੀਤੀ ਸੀ।

ਜਿਸਦੇ ਚੱਲਦਿਆਂ ਪੁਲਿਸ ਨੇ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਸ਼ੁਰੂ ਕੀਤੀ ਅਤੇ ਫੌਰੈਂਸਿਕ ਟੀਮਾਂ ਵੱਲੋਂ ਵੀ ਗੋਲੀਆਂ ਦੇ ਨਿਸ਼ਾਨ ਦੀ ਜਾਂਚ ਕੀਤੀ ਗਈ। ਜਦੋਂਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਕੁੱਕੂ ਨੇ ਆਪ ਹੀ ਸ਼ਹਿਰੀ ਪ੍ਰਧਾਨ ਅਵਨਜੀਤ ਸਿੰਘ ਦੇ ਰਿਵਾਲਵਰ ਨਾਲ ਆਪਣੇ ਘਰ ਉੱਪਰ ਗੋਲੀ ਚਲਾਈ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।