Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਅੰਮ੍ਰਿਤਸਰ ‘ਚ ਡਾਕਟਰ ਦੇ ਘਰ ਬਾਹਰ ਹੋਈ ਗੋਲੀਬਾਰੀ

ਅੰਮ੍ਰਿਤਸਰ ‘ਚ ਡਾਕਟਰ ਦੇ ਘਰ ਬਾਹਰ ਹੋਈ ਗੋਲੀਬਾਰੀ

ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਨਾਮਵਰ ਡਾਕਟਰ ਹਰੀਸ਼ ਦੇ ਘਰ ਬਾਹਰ ਖੜੀ ਗੱਡੀ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਦਲਿਤ ਸੁਰੱਖਿਆ ਸੈਨਾ ਦੇ ਫਾਊਂਡਰ ਪ੍ਰੈਜ਼ੀਡੈਂਟ ਸ਼ਬੀਰ ਦਰਾਵੜ ਮੌਕੇ ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਡਾਕਟਰ ਹਰੀਸ਼ ਵੱਲੋਂ ਫ਼ੋਨ ਕਰਕੇ ਉਨ੍ਹਾਂ ਨੂੰ ਇਸ ਹਮਲੇ ਬਾਰੇ ਸੂਚਿਤ ਕੀਤਾ ਗਿਆ ਸੀ। ਉਨ੍ਹਾਂ ਦੇ ਅਨੁਸਾਰ ਡਾਕਟਰ ਹਰੀਸ਼ ਸਮਾਜ ਸੇਵਾ ਨਾਲ ਜੁੜੇ ਹੋਏ ਹਨ ਅਤੇ ਸੰਭਵ ਹੈ ਕਿ ਕਿਸੇ ਪੁਰਾਣੀ ਰੰਜਿਸ਼ ਕਾਰਨ ਇਹ ਹਮਲਾ ਕੀਤਾ ਗਿਆ ਹੋਵੇ। ਕੌਮਾਂਤਰੀ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਡਾ. ਹਰੀਸ਼ ਸ਼ਰਮਾ ਨੇ ਵੀ ਦੱਸਿਆ ਕਿ ਬੀਤੀ ਰਾਤ ਕੁਝ ਅਣਪਛਾਤੇ ਲੋਕ ਇੱਕ ਗੱਡੀ ਵਿੱਚ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ। ਪੁਤਲੀ ਘਰ ਇਲਾਕੇ ਤੋਂ ਸ਼ੁਰੂ ਹੋਇਆ ਇਹ ਪਿੱਛਾ ਯੂਨੀਵਰਸਿਟੀ ਨੇੜੇ ਤੱਕ ਜਾਰੀ ਰਿਹਾ। ਸ਼ੱਕ ਹੋਣ ਤੇ ਉਹ ਇੱਕ ਦੁਕਾਨ ਤੇ ਲਗਭਗ ਅੱਧਾ ਘੰਟਾ ਰੁਕੇ, ਪਰ ਗੱਡੀ ਉਨ੍ਹਾਂ ਦੇ ਆਲੇ-ਦੁਆਲੇ ਹੀ ਘੁੰਮਦੀ ਰਹੀ।