Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਸਿੱਧੂ ਮੂਸੇਵਾਲਾ ਦਾ ਜਨਮਦਿਨ ਮੂਸਾ ਹਵੇਲੀ ‘ਚ ਮਨਾਇਆ, ਛੋਟੇ ਭਰਾ ਨੇ ਕੱਟਿਆ ਕੇਕ

ਸਿੱਧੂ ਮੂਸੇਵਾਲਾ ਦਾ ਜਨਮਦਿਨ ਮੂਸਾ ਹਵੇਲੀ ‘ਚ ਮਨਾਇਆ, ਛੋਟੇ ਭਰਾ ਨੇ ਕੱਟਿਆ ਕੇਕ

ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦਾ ਉਹਨਾਂ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਚੌਥਾ ਜਨਮਦਿਨ ਜੱਦੀ ਪਿੰਡ ਮੂਸਾ ਸਥਿਤ ਹਵੇਲੀ ਵਿਖੇ ਬਹੁਤ ਹੀ ਭਾਵੁਕ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ, ਪਿਤਾ ਬਲਕੌਰ ਸਿੰਘ ਅਤੇ ਪ੍ਰਸ਼ੰਸਕ ਮੌਜੂਦ ਰਹੇ। ਇਸ ਖ਼ਾਸ ਅਤੇ ਭਾਵੁਕ ਪਲ ਦੌਰਾਨ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਸਿੰਘ ਸਿੱਧੂ ਨੇ ਆਪਣੇ ਵੱਡੇ ਭਰਾ ਦੇ ਜਨਮਦਿਨ ਦਾ ਕੇਕ ਕੱਟਿਆ। ਹਵੇਲੀ ਵਿਖੇ ਸਵੇਰ ਤੋਂ ਹੀ ਪ੍ਰਸ਼ੰਸਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ, ਜਿਨ੍ਹਾਂ ਨੇ ਆਪਣੇ ਮਰਹੂਮ ਗਾਇਕ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਇਸ ਭਾਵੁਕ ਮੌਕੇ ‘ਤੇ ਇਕੱਠੇ ਹੋਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਈ ਵੱਡੇ ਅਤੇ ਹੈਰਾਨੀਜਨਕ ਖੁਲਾਸੇ ਕੀਤੇ।

ਉਨ੍ਹਾਂ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਅੱਜ ਵੀ ਕੁਝ ਸ਼ਰਾਰਤੀ ਅਤੇ ਗੈਰ-ਸਮਾਜਿਕ ਅੰਸ਼ ਉਨ੍ਹਾਂ ਨੂੰ ਲਗਾਤਾਰ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਆਪਣੀ ਜਾਇਦਾਦ ਅਤੇ ਸੰਪੱਤੀ ਦੇ ਪੂਰੇ ਅਧਿਕਾਰ ਵੀ ਨਹੀਂ ਦਿੱਤੇ ਜਾ ਰਹੇ। ਬਲਕੌਰ ਸਿੰਘ ਨੇ ਇੱਕ ਹੋਰ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਕੁਝ ਗੈਂਗਸਟਰ ਅਜੇ ਵੀ ਉਨ੍ਹਾਂ ਨਾਲ ਲਗਾਤਾਰ ਸੰਪਰਕ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਗੱਲਬਾਤ ਕਰਨਾ ਚਾਹੁੰਦੇ ਹਨ। ਇੱਥੋਂ ਤੱਕ ਕਿ ਕੁਝ ਤੱਤਾਂ ਵੱਲੋਂ ਗੋਲਡੀ ਬਰਾੜ ਨੂੰ ਜਾਨੋਂ ਮਾਰਨ ਦੀ ਪੇਸ਼ਕਸ਼ ਵੀ ਕੀਤੀ ਗਈ ਹੈ।