Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਸਿੱਖ ਤਾਲਮੇਲ ਕਮੇਟੀ ਵੱਲੋਂ ਆਪਣੇ ਦਫਤਰ ਵਿਖੇ ਮਹੀਨਾਵਾਰ ਗੁਰਮਤ ਸਮਾਗਮ ਕਰਵਾਇਆ

ਸਿੱਖ ਤਾਲਮੇਲ ਕਮੇਟੀ ਵੱਲੋਂ ਆਪਣੇ ਦਫਤਰ ਵਿਖੇ ਮਹੀਨਾਵਾਰ ਗੁਰਮਤ ਸਮਾਗਮ ਕਰਵਾਇਆ

ਜਲੰਧਰ, ਸਿੱਖ ਤਾਲਮੇਲ ਕਮੇਟੀ ਵੱਲੋਂ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਸ਼ੁਰੂ ਕੀਤੀ ਮਹੀਨਾਵਾਰ ਗੁਰਮਤ ਸਮਾਗਮਾਂ ਦੀ ਲੜੀ ਵਿੱਚ ਇਸ ਵਾਰ ਕਮੇਟੀ ਦੇ ਦਫਤਰ ਗੁਰੂ ਰਵਿਦਾਸ ਚੌਂਕ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹਨਾਂ ਸਮੁੱਚੇ ਸਮਾਗਮਾਂ ਦੀ ਸੇਵਾ ਹਰਪਾਲ ਸਿੰਘ ਚੱਡਾ ਨੇ ਕੀਤੀ। ਸਮਾਗਮ ਦੇ ਅਰੰਭ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੁਰਦੁਆਰਾ ਸ੍ਰੀ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਤੇ ਉਹ ਲਿਆ ਕੇ ਦਫਤਰ ਵਿੱਚ ਪ੍ਰਕਾਸ਼ ਕੀਤਾ। ਉਪਰੰਤ ਸੰਗਤੀ ਰੂਪ ਵਿੱਚ ਰਹਿਰਾਸ ਸਾਹਿਬ ਜੀ ਦੇ ਪਾਠ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸਮੁੱਚੇ ਮੈਂਬਰਾਂ ਨੇ ਸੰਗਤੀ ਰੂਪ ਵਿੱਚ ਕੀਤੇ ।ਕੀਰਤਨ ਦੀ ਸੇਵਾ ਭਾਈ ਕਮਲਜੀਤ ਸਿੰਘ ਨੂਰ ਜੋ ਪਿਛਲੇ ਦਿਨੀ ਸਿੱਖਾਂ ਨੇ ਕਮੇਟੀ ਵਿੱਚ ਸ਼ਾਮਿਲ ਹੋਏ ਹਨ ਨੇ ਕੀਤੀ, ਅਤੇ ਉਹਨਾਂ ਨੇ ਐਲਾਨ ਕੀਤਾ ਕਿ ਜਿੱਥੇ ਵੀ ਕਮੇਟੀ ਵੱਲੋਂ ਗੁਰਮਤ ਸਮਾਗਮ ਹੋਣਗੇ ਦਾਸ ਦਾ ਜੱਥਾ ਉੱਥੇ ਕੀਰਤਨ ਦੀ ਸੇਵਾ ਕਰੇਗਾ।

ਉਪਰੰਤ ਭਾਈ ਸੁਖਜਿੰਦਰ ਸਿੰਘ (ਪ੍ਰਭ ਮਿਲਨੇ ਕਾ ਚਾਉ) ਵਾਲਿਆ ਵੱਲੋਂ ਸੰਗਤਾਂ ਨੂੰ ਗੁਰੂ ਮੰਤਰ ਦਾ ਅਭਿਆਸ ਕਰਵਾਇਆ ,ਅਤੇ ਗੁਰਮਤ ਵਿਚਾਰਾਂ ਸਾਂਝੀਆਂ ਕੀਤੀਆਂ ।ਸਮਾਗਮ ਦੀ ਸਮਾਪਤੀ ਤੇ ਹਰਪਾਲ ਸਿੰਘ ਚੱਡਾ ਨੂੰ ਮੈਂਬਰਾਂ ਵੱਲੋਂ ਸਮਾਗਮ ਕਰਾਉਣ ਲਈ ਸਨਮਾਨਿਤ ਕੀਤਾ ਗਿਆ ,ਅਤੇ ਸਿਰੋਪਾਓ ਦਿੱਤਾ ਗਿਆ ।

ਇਸ ਮੌਕੇ ਤੇ ਤਜਿੰਦਰ ਸਿੰਘ ਪਰਦੇਸੀ , ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ (ਸੰਤ ਨਗਰ) ਮੀਡੀਆ ਇੰਚਾਰਜ ,ਜਸਵੀਰ ਸਿੰਘ ਬੱਗਾ ਅਤੇ ਗੁਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਿੱਖ ਤਾਲਮੇਲ ਕਮੇਟੀ ਦਾ ਮੁੱਖ ਮੰਤਰ ਸਿੱਖ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਲਾਲ ਜੋੜਨਾ ,ਅਤੇ ਧਰਮ ਪ੍ਰਤੀ ਆਪਾ ਕੁਰਬਾਨ ਕਰਨ ਲਈ ਤਿਆਰ ਬਰ ਤਿਆਰ ਰਹਿਣ ਦੀ ਪ੍ਰੇਰਨਾ ਕਰਨੀ ਹੈ। ਕਿਸੇ ਵੀ ਗੁਰਸਿੱਖ ਨਾਲ ਹੋ ਰਹੇ ਧੱਕੇ ਦੇ ਖਿਲਾਫ ਡੱਟ ਕੇ ਖੜਾ ਹੋਣਾ ਹੈ ।ਇਸ ਮੌਕੇ ਹੋਰਨਾਂ ਤੋਂ ਪਰਮਪ੍ਰੀਤ ਸਿੰਘ ਵਿਟੀ, ਐਡਵੋਕੇਟ ਜੇਪੀ ਸਿੰਘ,ਗੁਰਦੀਪ ਸਿੰਘ (ਕਾਲੀਆ ਕਾਲੋਨੀ), ਜੇ ਐਸ ਬੱਗਾ,ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ,ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ) ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਸੰਨੀ ਉਬਰਾਏ, ਵਿੱਕੀ ਸਿੰਘ ਖਾਲਸਾ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ , ਪਲਵਿੰਦਰ ਸਿੰਘ ਬਾਬਾ,ਚੰਨੀ ਕਾਲੜਾ , ਮਨਵਿੰਦਰ ਸਿੰਘ ਭਾਟੀਆ , ਜਤਿੰਦਰ ਸਿੰਘ ਸੋਨੂ ,ਬਬਜੋਤ ਸਿੰਘ ਗੁਰਨਾਮ ਸਿੰਘ ,ਪਰਮਵੀਰ ਸਿੰਘ, ਗੁਰਪ੍ਰੀਤ ਸਿੰਘ(ਬਸਤੀ ਸ਼ੇਖ), ਜਸਪ੍ਰੀਤ ਸਿੰਘ ਜੱਸਾ , ਗੁਰਵਿੰਦਰ ਸਿੰਘ ਮਝੈਲ, ਓਪੀ ਮਝੈਲ,ਆਦੀ ਹਾਜ਼ਰ ਸਨ।