Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸਿੱਖ ਤਾਲਮੇਲ ਕਮੇਟੀ ਵੱਲੋਂ ਸ੍ਰੀ ਅਨੰਦ ਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਨ ਦਾ ਸਵਾਗਤ ਕੀਤਾ

ਜਲੰਧਰ,(ਸੰਜੇ ਸ਼ਰਮਾ)-ਸ੍ਰੀ ਅਨੰਦ ਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਨ ਦਾ ਸਵਾਗਤ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪੂਰਨ ਸ਼ਹਿਰ ਨੂੰ ਪਵਿੱਤਰ ਐਲਾਨਿਆਂ ਜਾਵੇ। ਸਿੱਖ ਤਾਲਮੇਲ ਕਮੇਟੀ ਪੰਜਾਬ ਸਰਕਾਰ ਵੱਲੋਂ ਅੱਜ ਜੌ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਪੰਜਾਬ ਵਿਧਾਨ ਸਭਾ ਵਿਚ ਸ੍ਰੀ ਅਨੰਦਪੁਰ ਸਾਹਿਬ , ਤਲਵੰਡੀ ਸਾਬੋ ਅਤੇ ਸ੍ਰੀ ਹਰਿਮੰਦਿਰ ਸਾਹਿਬ ਦੇ ਗਲਿਆਰੇ ਨੂੰ ਪਵਿੱਤਰ ਐਲਾਨਿਆਂ ਗਿਆ ਹੈ ।

ਸਿੱਖ ਤਾਲਮੇਲ ਕਮੇਟੀ ਇਸ ਦਾ ਭਰਪੂਰ ਸੁਆਗਤ ਕਰਦੀ ਹੈ ਅਤੇ ਇਸ ਨੂੰ ਬੁਹਤ ਹੀ ਸ਼ਲਾਂਘਾ ਯੋਗ ਕਦਮ ਮੰਨਦੀ ਹੈ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਗੁਰਦੀਪ ਸਿੰਘ ਕਾਲੀਆ ਕਾਲੋਨੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਸਿੱਖ ਕੌਮ ਦੀ ਬੁਹਤ ਪੁਰਾਣੀ ਮੰਗ ਨੂੰ ਅੱਜ ਬੁਰ ਪਿਆ ਹੈ ਕਿਉਕਿ ਦੋਨੋਂ ਤਖ਼ਤਾਂ ਦਾ ਸਿੱਖ ਕੌਮ ਵਿੱਚ ਖਾਸ ਅਸਥਾਂਨ ਹੈ ਸਚਖੰਡ ਸ੍ਰੀ ਹਰਿਮੰਦਰ ਦੇ ਗਲਿਆਰੇ ਨੂੰ ਪਵਿੱਤਰ ਐਲਾਨਿਆਂ ਗਿਆ ਹੈ ਉਹ ਨਾਕਾਫੀ ਹੈ ਪੂਰੇ ਅੰਮ੍ਰਿਤਸਰ ਸਾਹਿਬ ਸ਼ਹਿਰ ਨੂੰ ਹੀ ਪਵਿੱਤਰ ਸ਼ਹਿਰ ਐਲਾਨਿਆ ਜਾਵੇ ਤਾਂ ਹੀ ਸਿੱਖ ਕੌਮ ਨੂੰ ਸੰਤੁਸ਼ਟੀ ਮਿਲੇਗੀ ਉਕਤ ਆਗੂਆਂ ਨੇ ਕਿਹਾ ਕਿ ਸਾਨੂੰ ਆਸ ਹੈ ਪੂਰੇ ਅੰਮ੍ਰਿਤਸਰ ਸਾਹਿਬ ਸ਼ਹਿਰ ਨੂੰ ਪਵਿੱਤਰ ਐਲਾਨ ਕੇ ਸਿੱਖ ਕੌਮ ਦੀ ਕਈ ਦਹਾਕੇ ਪੁਰਾਣੀ ਮੰਗ ਨੂੰ ਇਹ ਸਰਕਾਰ ਪੂਰਾ ਕਰੇਗੀ ਸਰਕਾਰ ਵੱਲੋਂ ਸਿੱਖ ਕੌਮ ਦੇ ਦੋ ਤਖ਼ਤਾਂ ਨੂੰ ਪਵਿੱਤਰ ਸ਼ਹਿਰ ਐਲਾਨਨ ਦਾ ਸਭ ਨੂੰ ਸਵਾਗਤ ਕਰਨਾ ਚਾਹੀਦਾ ਹੈ

ਸਿੱਖ ਤਾਲਮੇਲ ਕਮੇਟੀ ਸਰਕਾਰ ਦੇ ਕਿਸੇ ਵੀ ਸਰਕਾਰ ਨੇ ਅੱਜ ਤਕ ਅਜੇਹਾ ਕੋਈ ਕਦਮ ਨਹੀਂ ਚੁੱਕਿਆ ਉਹ ਸਰਕਾਰਾ ਭਾਵੇਂ ਕਾਂਗਰਸ ਦੀਆਂ ਹੋਣ ਤੇ ਭਾਵੇਂ ਅਕਾਲੀ ਦਲ ਦੀਆਂ ਸਿੱਖ ਤਾਲਮੇਲ ਕਮੇਟੀ ਹਰ ਉਸ ਕਦਮ ਦਾ ਸਵਾਗਤ ਕਰੇਗੀ ਜਿਸ ਨਾਲ ਸਿੱਖ ਕੌਮ ਦੀ ਚੜ੍ਹਦੀ ਕਲਾ ਹੋਵੇ ਇਸ ਮੌਕੇ ਤੇ ਉੱਤਮ ਸਿੰਘ ਹਰਪ੍ਰੀਤ ਸਿੰਘ ਸੋਨੂ ਹਰਪਾਲ ਸਿੰਘ ਪਾਲੀ ਅਮਨਦੀਪ ਸਿੰਘ ਬੱਗਾ ਗੁਰਵਿੰਦਰ ਸਿੰਘ ਨਾਗੀ ਹਰਕਿਰਤ ਸਿੰਘ ਹਾਜਰ ਸਨ ।