Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਕੈਨੇਡਾ ਦੀ ਜਿੰਮ ਤੋਂ ਸਿੱਖ ਸ਼ਖਸ ਨੂੰ ਕੱਢਿਆ ਗਿਆ ਬਾਹਰ

ਕੈਨੇਡਾ ਦੇ ਵਿੰਡਸਰ ‘ਚ ਇੱਕ ਸਿੱਖ ਸੋਸ਼ਲ ਮੀਡੀਆ ਇਨਫਲੂਐਂਸਰ ਨੂੰ ਜਿੰਮ ਤੋਂ ਬਾਹਰ ਕੱਢਣ ਦਾ ਮਾਮਲਾ ਗਰਮਾ ਗਿਆ ਹੈ। ਇਨਫਲੂਸਐਂਸਰ ਗੁਰਪ੍ਰਤਾਪ ਸਿੰਘ ਖਾਲਸਾ ਨੇ ਇਸ ਮਾਮਲੇ ਦਾ ਇੱਕ ਵੀਡੀਓ ਰਿਕਾਰਡ ਕੀਤਾ। ਉਹ ਜਿੰਮ ਦੇ ਸਟਾਫ਼ ਮੈਂਬਰਾਂ ਨੂੰ ਕਹਿ ਰਿਹਾ ਹੈ ਕਿ ਤੁਸੀ ਮੈਨੂੰ ਕਿਰਪਾਨ ਪਹਿਨਣ ਕਰਕੇ ਮੈਨੂੰ ਜਿੰਮ ਤੋਂ ਬਾਹਰ ਜਾਣ ਲਈ ਕਹਿ ਰਹੇ ਹੋ। ਉਸ ਨੇ ਇਲਜ਼ਾਮ ਲਗਾਇਆ ਕਿ ਇਹ ਧਾਰਮਿਕ ਵਿਤਕਰਾ ਹੈ।
ਗੁਰਪ੍ਰਤਾਪ ਸਿੰਘ ਖਾਲਸਾ ਦੇ ਅਨੁਸਾਰ, ਉਹ ਜਿਮ ‘ਚ ਕਸਰਤ ਕਰ ਰਿਹਾ ਸੀ ਜਦੋਂ ਇੱਕ ਸਟਾਫ ਮੈਂਬਰ ਨੇ ਉਸ ਕੋਲ ਆਇਆ। ਜਿੰਮ ਸਟਾਫ਼ ਨੇ ਕਿਹਾ ਕਿ ਇੱਕ ਹੋਰ ਜਿੰਮ ‘ਚ ਆਏ ਵਿਅਕਤੀ ਨੇ ਉਸ ਦੀ ਕਿਰਪਾਨ ਬਾਰੇ ਚਿੰਤਾ ਪ੍ਰਗਟ ਕੀਤੀ ਸੀ। ਇਸ ਤੋਂ ਬਾਅਦ ਕਰਮਚਾਰੀ ਨੇ ਕਿਰਪਾਨ ਨੂੰ ਹਥਿਆਰ ਦੱਸਦੇ ਹੋਏ, ਉਸ ਨੂੰ ਜਿਮ ਛੱਡਣ ਲਈ ਕਿਹਾ। ਸਟਾਫ਼ ਨਾਲ ਗੱਲ ਕਰਦੇ ਸਮੇਂ ਗੁਰਪ੍ਰਤਾਪ ਖਾਲਸਾ ਨੇ ਸਵਾਲ ਕੀਤਾ ਕਿ ਕੀ ਉਸ ਨਾਲ ਸਿਰਫ਼ ਇਸ ਲਈ ਵੱਖਰਾ ਵਿਵਹਾਰ ਕੀਤਾ ਜਾ ਰਿਹਾ ਹੈ, ਕਿਉਂਕਿ ਉਹ ਸਿੱਖ ਹੈ। ਇਸ ਪੂਰੇ ਵਿਵਾਦ ‘ਤੇ ਫ਼ਿਲਹਾਲ ਜਿੰਮ ਮਨੇਜਮੈਂਟ ਵੱਲੋਂ ਕੋਈ ਅਧਿਕਾਰਤ ਬਿਆਨ ਜਾਂ ਸਪਸ਼ਟੀਕਰਨ ਸਾਹਮਣੇ ਨਹੀਂ ਆਇਆ ਹੈ। ਹਾਲਾਂਕਿ, ਕੈਨੇਡਾ ‘ਚ ਵੱਸਦੇ ਸਿੱਖ ਭਾਈਚਾਰੇ ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਇਸ ਘਟਨਾ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਜਾ ਰਹੀ ਹੈ।