Business Khas

Latest news
ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ ਗੁਰਬਾਣੀ ਨਾਲ ਛੇੜਛਾੜ ਦੇ ਮਾਮਲੇ ’ਚ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਕਾਰਵਾਈ ਦੀ ਮੰਗ ਰਾਜਪਾਲ ਤੇ ਜਿੰਦਾ ਜ਼ਿੰਮੇਵਾਰਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ, ਪੁਲਿਸ ਨੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਕਰਵਾਈ... ਕਾਂਗਰਸ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ ਤੇ ਸ਼ਰਧਾ-ਸੁਮਨ ਭੇਟ लवली प्रोफेशनल यूनिवर्सिटी में हुई घटना पर भडक़ीं : ऊषा माही ਗੁਆਂਢੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ SIT ਗਠਿਤ, ਸੀਸੀਟੀਵੀ 'ਚ ਨਹੀਂ ਨਿਕਲਿਆ ਕੁੱਝ ਵੀ ਸ਼ੱਕੀ !
You are currently viewing ਗੁਰਬਾਣੀ ਨਾਲ ਛੇੜਛਾੜ ਦੇ ਮਾਮਲੇ ’ਚ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਕਾਰਵਾਈ ਦੀ ਮੰਗ ਰਾਜਪਾਲ ਤੇ ਜਿੰਦਾ

ਗੁਰਬਾਣੀ ਨਾਲ ਛੇੜਛਾੜ ਦੇ ਮਾਮਲੇ ’ਚ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਕਾਰਵਾਈ ਦੀ ਮੰਗ ਰਾਜਪਾਲ ਤੇ ਜਿੰਦਾ

ਜਲੰਧਰ: ਪਿਛਲੇ ਦਿਨੀਂ ਜਿੰਮਖਾਨਾ ਕਲੱਬ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਨਾਲ ਸਬੰਧਤ ਗੁਰਬਾਣੀ ਦੇ ਕਥਿਤ ਗਲਤ ਉਚਾਰਨ ਅਤੇ ਇਸ ਦੀ ਪੇਸ਼ਕਾਰੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸਿੱਖ ਆਗੂਆਂ ਨੇ ਦੋਸ਼ ਲਗਾਇਆ ਕਿ ਪ੍ਰੋਗਰਾਮ ਵਿੱਚ ਅਜਿਹੇ ਸ਼ਬਦਾਂ ਨੂੰ ਗੁਰਬਾਣੀ ਵਜੋਂ ਪੇਸ਼ ਕੀਤਾ ਗਿਆ ਜੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਵਿੱਚ ਦਰਜ ਨਹੀਂ ਹਨ ਅਤੇ ਇਸ ਦੌਰਾਨ ਭੰਗੜੇ ਦਾ ਪ੍ਰੋਗਰਾਮ ਵੀ ਕਰਵਾਇਆ ਗਿਆ।

ਸਿੱਖ ਆਗੂਆਂ ਮੁਤਾਬਕ ‘ਰਾਧੇ-ਰਾਧੇ’ ਅਤੇ ਸ਼੍ਰੀ ਕ੍ਰਿਸ਼ਨ ਜੀ ਦੇ ਨਾਮ ਨਾਲ ਸਬੰਧਤ ਪ੍ਰੋਗਰਾਮ ਦੌਰਾਨ ‘ਸਤਿਨਾਮ ਵਾਹਿਗੁਰੂ’ ਦੇ ਜਾਪ ਦੇ ਨਾਲ ਭੰਗੜਾ ਪੇਸ਼ ਕਰਵਾਉਣਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।

ਸਿੱਖ ਜਥੇਬੰਦੀਆਂ ਵੱਲੋਂ ਇਸ ਸਬੰਧੀ 22 ਤਰੀਕ ਨੂੰ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਸੀ, ਪਰ ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ।

 

ਇਸੇ ਮਾਮਲੇ ਨੂੰ ਲੈ ਕੇ ਅੱਜ ਸਮੂਹ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨਾਲ ਮੁਲਾਕਾਤ ਕੀਤੀ। ਆਗੂਆਂ ਅਨੁਸਾਰ ਜਥੇਦਾਰ ਸਾਹਿਬ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਭਰੋਸਾ ਦਿੱਤਾ ਕਿ ਇਸ ਸਬੰਧੀ ਜਲਦ ਬਣਦੀ ਕਾਰਵਾਈ ਕਰਵਾਈ ਜਾਵੇਗੀ।

ਸਿੱਖ ਜਥੇਬੰਦੀਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਪੂਰੀ ਜਾਂਚ ਕੀਤੀ ਜਾਵੇ, ਗੁਰਬਾਣੀ ਦੇ ਕਥਿਤ ਗਲਤ ਉਚਾਰਨ ਅਤੇ ਪੇਸ਼ਕਾਰੀ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ ਅਤੇ ਜੇਕਰ ਜਾਂਚ ਦੌਰਾਨ ਦੋਸ਼ ਸਾਬਤ ਹੁੰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਪ੍ਰੋਗਰਾਮ ਦੇ ਆਯੋਜਨ ਅਤੇ ਗੁਰਬਾਣੀ ਦੀ ਪੇਸ਼ਕਾਰੀ ਨਾਲ ਜੁੜੇ ਹਰ ਵਿਅਕਤੀ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇ, ਤਾਂ ਜੋ ਇਹ ਸਪਸ਼ਟ ਹੋ ਸਕੇ ਕਿ ਇਹ ਸਭ ਕੁਝ ਕਿਸ ਦੀ ਮਨਜ਼ੂਰੀ ਜਾਂ ਕਹਿਣ ’ਤੇ ਕੀਤਾ ਗਿਆ।

ਸਿੱਖ ਜਥੇਬੰਦੀਆਂ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਪਵਿੱਤਰ ਗੁਰਬਾਣੀ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਸ ਮਾਮਲੇ ਵਿੱਚ ਇਨਸਾਫ਼ ਹੋਣ ਤੱਕ ਉਹ ਆਪਣੀ ਆਵਾਜ਼ ਉਠਾਉਂਦੇ ਰਹਿਣਗੇ ਅੱਜ ਨਾਲ ਗਏ ਸਾਥੀ ਸੁਖਮਿੰਦਰ ਸਿੰਘ ਰਾਜਪਾਲ, ਹਰਜਿੰਦਰ ਸਿੰਘ ਜਿੰਦਾ, ਮਨਜੀਤ ਸਿੰਘ ਕਰਤਾਰਪੁਰ, ਬਲਦੇਵ ਸਿੰਘ, ਅਮਨਦੀਪ ਸਿੰਘ ਬਾਜਵਾ, ਨਿਰਵੈਰ ਸਿੰਘ, ਮਨਦੀਪ ਸਿੰਘ ਹਰਭਜਨ ਸਿੰਘ, ਅਮਰਜੀਤ ਸਿੰਘ, ਹਰਪਾਲ ਸਿੰਘ, ਮਨਮੋਹਨ ਸਿੰਘ ਹਰਜੋਤ ਸਿੰਘ ਆਦਿ ਹਾਜ਼ਿਰ ਸਨ !