Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਸਿੱਖ ਜੱਥੇਬੰਦੀਆਂ ਵੱਲੋਂ ਭਾਈ ਅਮ੍ਰਿਤਪਾਲ ਸਿੰਘ ਜੀ ਦੇ ਹੱਕ ਵਿਚ ਆਵਾਜ਼ ਬੁਲੰਦ

ਸਿੱਖ ਜੱਥੇਬੰਦੀਆਂ ਵੱਲੋਂ ਭਾਈ ਅਮ੍ਰਿਤਪਾਲ ਸਿੰਘ ਜੀ ਦੇ ਹੱਕ ਵਿਚ ਆਵਾਜ਼ ਬੁਲੰਦ

ਸਿੱਖ ਜੱਥੇਬੰਦੀਆਂ ਵੱਲੋਂ ਭਾਈ ਅਮ੍ਰਿਤਪਾਲ ਸਿੰਘ ਜੀ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਲਈ ਮਨਪ੍ਰੀਤ ਸਿੰਘ ਇਯਾਲੀ ਅਤੇ ਚਰਨਜੀਤ ਸਿੰਘ ਚੰਨੀ ਦੀ ਸ਼ਲਾਂਘਾ ਲਗਭਗ 3ਸਾਲ ਹੋ ਗਏ ਹਨ ਭਾਈ ਅੰਮ੍ਰਿਤਪਾਲ ਸਿੰਘ ਉਤੇ ਐਨ ਐਸ ਐਸ ਲਗਾ ਕੇ ਡਿਬਰੂਗੜ੍ਹ ਜੇਲ੍ਹ ਅਸਾਮ ਵਿੱਚ ਬੰਦ ਕੀਤਾ ਹੋਇਆ ਹੈ ਹਾਲਾਂਕਿ ਉਹ ਤਰਨਤਾਰਨ ਜ਼ਿਲ੍ਹੇ ਤੋਂ 2ਲੱਖ ਤੋਂ ਵੱਧ ਵੋਟਾਂ ਨਾਲ ਪਾਰਲੀਮੈਂਟ ਚੋਣਾਂ ਵਿੱਚ ਜਿੱਤਕੇ ਸੰਸਦ ਮੈਂਬਰ ਬਣੇ ਹਨ ਸਿੱਖ ਜੱਥੇਬੰਦੀਆਂ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਰਾਜਿੰਦਰ ਸਿੰਘ ਮਿਗਲਾਨੀ ਸਤਪਾਲ ਸਿੰਘ ਸਿਦਕੀ ਹਰਜੋਤ ਸਿੰਘ ਲੱਕੀ ਗੁਰਦੀਪ ਸਿੰਘ ਕਾਲੀਆ ਕਾਲੋਨੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦਾ ਕਸੂਰ ਸਿਰਫ਼ ਇਤਨਾ ਸੀ ਕਿ ਉਹ ਸਿੱਖ ਬੱਚਿਆਂ ਨੂੰ ਅੰਮ੍ਰਿਤ ਧਾਰੀ ਹੋ ਕੇ ਬਾਣੀ ਬਾਣੇ ਦੇ ਧਾਰਨੀ ਹੋਣ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਹਰ ਪਿੰਡ ਅਤੇ ਸ਼ਹਿਰ ਵਿੱਚ ਖਾਲਸਾ ਵਹੀਰ ਚਲਾ ਰਹੇ ਸਨ ਤਾਂ ਜੌ ਅਸੀਂ ਆਪਣੀ ਆਉਣ ਵਾਲੀ ਪੀੜੀ ਨੂੰ ਨਸ਼ਿਆਂ ਤੋਂ ਬਚਾ ਸਕੀਏ ਪਰ ਸਮੇਂ ਦੀਆਂ ਸਰਕਾਰਾਂ ਨੂੰ ਇਹ ਸਭ ਚੰਗਾ ਨਹੀਂ ਲੱਗਾ ਉਸ ਸਮੇਂ ਤੋਂ ਭਾਈ ਸਾਹਿਬ ਜੇਲ ਵਿਚ ਬੰਦ ਹਨ ਸਿੱਖ ਜੱਥੇਬੰਦੀਆਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਦਾ ਵਿਸੇਸ ਧੰਨਵਾਦ ਅਤੇ ਸ਼ਲਾਂਘਾ ਕਰਦੀਆਂ ਹਨ ਕਿਓਂਕਿ ਓਹਨਾ ਵੱਲੋ ਪੰਜਾਬ ਅਸੈਂਬਲੀ ਵਿੱਚ ਜੋਰਦਾਰ ਢੰਗ ਨਾਲ਼ ਭਾਈ ਸਾਹਿਬ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ ਹੈ ਇਸ ਦੇ ਨਾਲ ਹੀ ਜਲੰਧਰ ਤੋਂ ਪਾਰਲੀਮੈਂਟ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਵੀ ਧੰਨਵਾਦ ਕਰਦੇ ਹਾਂ ਜਿੰਨ੍ਹਾਂ ਨੇਤ ਪਾਰਲੀਮੈਂਟ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ ਉੱਕਤ ਆਗੂਆਂ ਨੇ ਓਹਨਾ ਸਿੱਖ ਪਾਰਟੀਆਂ ਜਿਹੜੀਆਂ ਸਿੱਖਾਂ ਦੀਆਂ ਵੋਟਾਂ ਹਾਸਲ ਕਰਨ ਲਈ ਤਰਲੋਮੱਛੀ ਹੋ ਰਹੇ ਹਨ

ਪਰ ਸਿੱਖ ਮੁੱਦਿਆਂ ਤੇ ਗੱਲ ਕਰਨ ਨੂੰ ਤਿਆਰ ਨਹੀਂ ਹਨ ਨੂੰ ਚਰਨਜੀਤ ਸਿੰਘ ਚੰਨੀ ਅਤੇ ਮਨਪ੍ਰੀਤ ਸਿੰਘ ਇਯਾਲੀ ਤੋਂ ਸੀਖ ਲੈਣੀ ਚਾਹੀਦੀ ਹੈ ਸਿੱਖੀ ਸਰੋਕਾਰਾਂ ਦੀ ਗੱਲ ਕਰਨੀ ਚਾਹੀਦੀ ਹੈ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਸੰਤ ਨਗਰ ਅਮਨਦੀਪ ਸਿੰਘ ਬੱਗਾ ਹਰਪ੍ਰੀਤ ਸਿੰਘ ਸੋਨੂ ਹਰਪਾਲ ਸਿੰਘ ਪਾਲੀ ਚੱਢਾ ਲਖਵੀਰ ਸਿੰਘ ਲੱਕੀ ਪਲਵਿੰਦਰ ਸਿੰਘ ਬਾਬਾ ਅਮਰਜੀਤ ਸਿੰਘ ਗੁਰਦੇਵ ਸਿੰਘ ਕਿਰਪਾਲ ਸਿੰਘ ਕਾਲਾ ਹਾਜਰ ਸਨ