Business Khas

Latest news
WhatsApp ਆਪਣੇ ਯੂਜ਼ਰਜ਼ ਲਈ ਇੱਕ ਨਵਾਂ ਕੈਮਰਾ ਫੀਚਰ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਰਾਜਿੰਦਰ ਕੌਰ ਭੱਠਲ ਦਾ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਪਵਨ ਗੁਪਤਾ ਨੇ ਐਨਫੋਰਸਮੈਂਟ ਟੈਕਨੋਲੋਜੀ (ਪੰਜਾਬ) ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ; ਨਿਤਿਨ ਕੋਹਲੀ ਧੀ ਦੇ ਨਾਂ 'ਤੇ ਖਰੀਦੀ 20 ਰੁਪਏ ਦੀ ਲਾਟਰੀ ਟਿਕਟ ਨੇ ਬਦਲੀ ਮਜ਼ਦੂਰ ਦੀ ਕਿਸਮਤ, ਜਿੱਤਿਆ 11 ਲੱਖ ਦਾ ਇਨਾਮ ਜਲੰਧਰ 'ਚ ਪ੍ਰਾਪਰਟੀ ਡੀਲਰ ਦੀ ਹੱਤਿਆ, ਭਰਾ ਨੇ ਸ਼ਿਵ ਸੈਨਾ ਆਗੂ ਦੇ ਪੁੱਤਰ ਖ਼ਿਲਾਫ਼ ਖੋਲ੍ਹਿਆ ਮੋਰਚਾ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਖਾਰਜ, ਦਿੱਲੀ ਹਾਈਕੋਰਟ ਨੇ ਕਿਉਂ ਨਹੀਂ ਕੀਤੀ ਸੁਣਵਾਈ? ਪੰਜਾਬ ਸਰਕਾਰ ਨੇ ਗੰਨੇ ਦੇ ਭਾਅ 'ਚ 15 ਰੁਪਏ ਕੀਤੇ ਵਾਧਾ 7 ਨਵੰਬਰ ਨੂੰ ਪੰਜਾਬ ਭਰ ਵਿੱਚ ਰਾਤ 8 ਵਜੇ ਵੱਜਣਗੇ ਸਾਇਰਨ सोने और चांदी की कीमतों में फिर तेजी ਮੇਅਰ ਵਿਨੀਤ ਧੀਰ ਨੇ ਜਲੰਧਰ ਨਾਰਥ ਵਿੱਚ ਵਿਕਾਸ ਕਾਰਜਾਂ ਨੂੰ ਦਿੱਤੀ ਰਫ਼ਤਾਰ
You are currently viewing 7 ਨਵੰਬਰ ਨੂੰ ਪੰਜਾਬ ਭਰ ਵਿੱਚ ਰਾਤ 8 ਵਜੇ ਵੱਜਣਗੇ ਸਾਇਰਨ

7 ਨਵੰਬਰ ਨੂੰ ਪੰਜਾਬ ਭਰ ਵਿੱਚ ਰਾਤ 8 ਵਜੇ ਵੱਜਣਗੇ ਸਾਇਰਨ

ਪੰਜਾਬ ਵਿੱਚ ਸਿਵਲ ਡਿਫੈਂਸ ਦੀਆਂ ਤਿਆਰੀਆਂ ਨੂੰ ਪਰਖਣ ਅਤੇ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਦੀ ਸਮਰੱਥਾ ਦਾ ਮੁਲਾਂਕਣ ਕਰਨ ਲਈ ਪੰਜਾਬ ਸਰਕਾਰ ਵੱਲੋਂ 27 ਨਵੰਬਰ 2026 ਨੂੰ ਰਾਤ 8 ਵਜੇ ਸੂਬੇ ਭਰ ਵਿੱਚ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡ੍ਰਿੱਲ ਕਰਵਾਈ ਜਾਵੇਗੀ। ਇਹ ਮੌਕ ਡ੍ਰਿੱਲ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ, ਨਵੀਂ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੀ ਜਾਵੇਗੀ। ਮੌਕ ਡ੍ਰਿੱਲ ਦੀ ਸ਼ੁਰੂਆਤ ਏਅਰ ਰੇਡ ਚੇਤਾਵਨੀ ਸੰਕੇਤ ਨਾਲ ਹੋਵੇਗੀ। ਇਸ ਦੌਰਾਨ ਦੋ ਮਿੰਟ ਤੱਕ ਉੱਚੀ-ਨੀਵੀਂ ਆਵਾਜ਼ ਵਿੱਚ ਸਾਇਰਨ ਵਜਾਇਆ ਜਾਵੇਗਾ। ਇਸ ਤੋਂ ਬਾਅਦ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਨਿਰਧਾਰਤ ਕੀਤੇ ਗਏ ਵਿਸ਼ੇਸ਼ ਖੇਤਰਾਂ ਵਿੱਚ ਬਲੈਕਆਊਟ ਅਭਿਆਸ ਕੀਤਾ ਜਾਵੇਗਾ। ਇਨ੍ਹਾਂ ਖੇਤਰਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਬਲੈਕਆਊਟ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ। ਹਾਲਾਂਕਿ, ਇਸ ਸਮੇਂ ਦੌਰਾਨ ਜ਼ਰੂਰੀ ਸੇਵਾਵਾਂ ਪਹਿਲਾਂ ਵਾਂਗ ਨਿਰਵਿਘਨ ਜਾਰੀ ਰਹਿਣਗੀਆਂ। ਮੌਕ ਡ੍ਰਿੱਲ ਦੇ ਅੰਤ ਵਿੱਚ ‘ਆਲ ਕਲੀਅਰ’ ਦਾ ਸੰਕੇਤ ਦਿੱਤਾ ਜਾਵੇਗਾ। ਇਸ ਤਹਿਤ ਦੋ ਮਿੰਟ ਤੱਕ ਲਗਾਤਾਰ ਉੱਚੀ ਆਵਾਜ਼ ਵਿੱਚ ਸਾਇਰਨ ਵਜਾਇਆ ਜਾਵੇਗਾ, ਜੋ ਅਭਿਆਸ ਦੀ ਸਮਾਪਤੀ ਦਾ ਸੰਕੇਤ ਹੋਵੇਗਾ।