Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ

ਸੋਸ਼ਲ ਮੀਡੀਆ ਇਨਫਲੂਐਂਸਰ ਨੈਨਸੀ ਗਰੇਵਾਲ ਦਾ ਕੈਨੇਡਾ ‘ਚ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਨੈਨਸੀ ਗਰੇਵਾਲ ਦਾ ਕੈਨੇਡਾ ‘ਚ ਕਤਲ ਕਰ ਦਿੱਤਾ ਗਿਆ ਹੈ। ਕੈਨੇਡਾ ਦੀ ਲਾਸਾਲੇ (LaSalle) ਪੁਲਿਸ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਦੱਸਿਆ ਹੈ ਕਿ 45 ਸਾਲਾਂ ਨੈਨਸੀ ਗਰੇਵਾਲ ਦਾ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕੀਤਾ ਗਿਆ ਹੈ। ਮੰਗਲਵਾਰ ਦੀ ਰਾਤ ਕਰੀਬ 9:30 ਵਜੇ ਉਨ੍ਹਾਂ ਘਰ ਅੰਦਰ ਵੜ ਕੇ ਕਾਤਲ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਕਨੇਡੀਅਨ ਮੀਡੀਆ ਦੀ ਰਿਪੋਰਟ ਮੁਤਾਬਕ, ਮੰਗਲਵਾਰ ਦੀ ਰਾਤ ਨੂੰ ਪੁਲਿਸ ਨੂੰ ਸੂਚਨਾ ਮਿਲੀ ਕਿ ਵਿੰਡਸਰ ‘ਚ ਰਹਿਣ ਵਾਲੀ ਨੈਨਸੀ ਗਰੇਵਾਲ ਨੂੰ ਹਮਲਾਵਰ ਨੇ ਚਾਕੂ ਮਾਰ ਕੇ ਜਖ਼ਮੀ ਕਰ ਦਿੱਤਾ ਹੈ। ਇਸ ਤੋਂ ਬਾਅਦ ਨੈਨਸੀ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ। ਹਾਲਾਂਕਿ, ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਦੀ ਇਲਾਜ਼ ਦੌਰਾਨ ਮੌਤ ਹੋ ਗਈ।

ਕੈਨੇਡਾ ਪੁਲਿਸ ਮੁਤਾਬਕ ਉਨ੍ਹਾਂ ਨੂੰ 3 ਮਾਰਚ ਦੀ ਰਾਤ ਨੂੰ ਘਟਨਾ ਦੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਤੇ ਪੈਰਾਮੈਡੀਕਲ ਟੀਮ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਜ਼ਖ਼ਮੀ ਨੈਨਸੀ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸ ਨੇ ਦਮ ਤੋੜ੍ਹ ਦਿੱਤਾ। ਪੁਲਿਸ ਘਟਨਾ ਦੇ ਸਬੂਤ ਇਕੱਠੇ ਕਰ ਰਹੀ ਹੈ ਤੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਸ਼ੋਸ਼ਲ ਮੀਡੀਆ ਇਨਫਲੂਐਂਸਰ ਨੈਨਸੀ ਗਰੇਵਾਲ ਆਪਣੇ ਕੰਟੇਟ (ਵੀਡੀਓਜ਼) ਕਰਕੇ ਕਾਫੀ ਵਿਵਾਦਾਂ ‘ਚ ਰਹਿੰਦੀ ਸੀ। ਉਹ ਆਪਣੀ ਵੀਡੀਓਜ਼ ‘ਚ ਦੂਸਰਿਆਂ ‘ਤੇ ਟਿੱਪਣੀਆਂ ਕਰਦੀ ਸੀ। ਉਹ ਪੰਜਾਬ ਦੇ ਕਈ ਆਗੂਆਂ ਨੂੰ ਵੀ ਘੇਰਦੀ ਰਹਿੰਦੀ ਸੀ। ਇਸ ਦੇ ਨਾਲ ਹੀ ਉਹ ਖਾਲਿਸਤਾਨ ਤੇ ਡੇਰਾ ਬਿਆਸ ਤੇ ਕਈ ਬਾਬਿਆਂ ਦੇ ਵਿਰੋਧ ‘ਚ ਵੀ ਕੰਟੇਟ ਬਣਾਉਂਦੀ ਸੀ।