Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਫੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ

ਫੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ

ਪਟਿਆਲਾ ‘ਚ ਇੱਕ ਫੌਜੀ ਵੱਲੋਂ ਆਪਣੀ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪਛਾਣ ਰਮਨਦੀਪ ਕੌਰ (30) ਵੱਜੋਂ ਹੋਈ ਹੈ। ਮ੍ਰਿਤਕਾ ਦੇ ਭਰਾ ਗੁਰਜੀਤ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਆਪਣੇ ਆਪਣੇ ਜੀਜੇ ਹੈਪੀ ਸਿੰਘ ‘ਤੇ ਇਲਜ਼ਾਮ ਲਾਇਆ ਹੈ। ਸਾਲੇ ਗੁਰਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਜਾਣਕਾਰੀ ਵਿੱਚ ਦੱਸਿਆ ਕਿ ਉਸ ਦੀ ਭੈਣ ਰਮਨਦੀਪ ਕੌਰ ਦੀ ਕੁਝ ਮਹੀਨੇ ਪਹਿਲਾਂ ਹੈਪੀ ਸਿੰਘ ਦੇ ਨਾਲ ਲਵ ਮੈਰਿਜ ਹੋਈ ਸੀ, ਜੋ ਫੌਜ ਦੇ ਵਿੱਚ ਨੌਕਰੀ ਕਰਦਾ ਹੈ। ਹੈਪੀ ਸਿੰਘ ਜਿੱਥੇ ਵੀ ਉਸ ਦੀ ਟ੍ਰਾਂਸਫਰ ਹੁੰਦੀ ਸੀ ਤਾਂ ਆਪਣੀ ਪਤਨੀ ਰਮਨਦੀਪ ਕੌਰ ਨੂੰ ਉੱਥੇ ਆਪਣੇ ਨਾਲ ਲੈ ਕੇ ਜਾਂਦਾ ਸੀ ਗੁਰਜੀਤ ਸਿੰਘ ਨੇ ਦੱਸਿਆ ਕਿ ਹੈਪੀ ਸਿੰਘ ਦੇ ਪਰਿਵਾਰਿਕ ਮੈਂਬਰ ਇਸ ਵਿਆਹ ਨੂੰ ਨਹੀਂ ਮੰਨਦੇ ਸਨ ਤੇ ਨਾ ਹੀ ਹੈਪੀ ਸਿੰਘ ਰਮਨਦੀਪ ਕੌਰ ਨੂੰ ਆਪਣੇ ਘਰ ਲੈ ਕੇ ਜਾਂਦਾ ਸੀ।

ਮਿਤੀ 23/6/2026 ਨੂੰ ਮੁਦੱਈ ਨੂੰ ਉਸਦੇ ਚਾਚੇ ਧਰਮਿੰਦਰ ਸਿੰਘ ਨੇ ਦੱਸਿਆ ਕਿ ਹੈਪੀ ਸਿੰਘ, ਰਮਨਦੀਪ ਕੌਰ ਦੇ ਨਾਲ ਕਾਰ ਵਿੱਚ ਸਵਾਰ ਹੋ ਜਾ ਰਿਹਾ।  ਉਪਰੰਤ, ਹੈਪੀ ਸਿੰਘ ਨੇ ਕਾਰ ਨੂੰ ਸੰਗਰੂਰ-ਪਟਿਆਲਾ ਰੋਡ ਨੇੜੇ ਪਸੇਆਣਾ ਪੁਲ ਕੋਲ ਭਾਖੜਾ ਨਹਿਰ ਦੇ ਵਿੱਚ ਸੁੱਟ ਦਿੱਤਾ ਤੇ ਆਪ ਹੈਪੀ ਸਿੰਘ ਭਾਖੜਾ ਤੋਂ ਬਾਹਰ ਨਿਕਲ ਆਇਆ ਤੇ ਗੁਰਜੀਤ ਸਿੰਘ ਦੀ ਭੈਣ ਰਮਨਦੀਪ ਕੌਰ ਨਹਿਰ ਦੇ ਵਿੱਚ ਡੁੱਬ ਕੇ ਮਰ ਗਈ। ਗੁਰਜੀਤ ਸਿੰਘ ਦਾ ਕਹਿਣਾ ਹੈ ਕਿ ਹੈਪੀ ਸਿੰਘ ਅਕਸਰ ਉਸਦੀ ਭੈਣ ਨੂੰ ਤੰਗ ਪਰੇਸ਼ਾਨ ਕਰਦਾ ਸੀ ਤੇ ਜਾਣ-ਬੁੱਝ ਕੇ ਹੈਪੀ ਸਿੰਘ ਨੇ ਰਮਨਦੀਪ ਕੌਰ ਨੂੰ ਕਾਰ ਵਿੱਚ ਬਿਠਾ ਕੇ ਭਾਖੜਾ ਨਹਿਰ ਵੀ ਸੁੱਟ ਕੇ ਉਸਨੂੰ ਮਾਰ ਦਿੱਤਾ