ਜਲੰਧਰ, ਬਾਲ ਵਿਆਹ, ਅਗੇਤੀ ਅਤੇ ਜਬਰੀ ਵਿਆਹ ਦੇ ਖ਼ਾਤਮੇ ਸਬੰਧੀ ਅੰਤਰਰਾਸ਼ਟਰੀ ਦਿਵਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਜਲੰਧਰ ਵੱਲੋਂ ਮੈਰੀਟੋਰੀਅਸ ਸਕੂਲ, ਜਲੰਧਰ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸ੍ਰੀ ਗੁਲਬਹਾਰ ਸਿੰਘ ਤੂਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਵਿਦਿਆਰਥੀਆਂ ਨੂੰ ਬਾਲ ਵਿਆਹ ਵਿਰੁੱਧ ਬਣੇ ਕਾਨੂੰਨਾਂ, ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਬਾਲ ਵਿਆਹ ਅਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣ ਲਈ ਜਾਗਰੂਕ ਕਰਨਾ ਸੀ।

ਪ੍ਰੋਗਰਾਮ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (DCPU) ਤੋਂ ਸ੍ਰੀ ਅਜੈ ਭਾਰਤੀ ਨੇ ਚਾਈਲਡ ਹੈਲਪਲਾਈਨ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਸ਼ਕਲ ਜਾਂ ਐਮਰਜੈਂਸੀ ਦੀ ਸਥਿਤੀ ਵਿੱਚ ਬੱਚੇ ਕਿਵੇਂ ਮਦਦ ਪ੍ਰਾਪਤ ਕਰ ਸਕਦੇ ਹਨ ਅਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਪੋਕਸੋ (POCSO) ਐਕਟ ਤਹਿਤ ਬੱਚਿਆਂ ਨੂੰ ਮਿਲਣ ਵਾਲੀ ਕਾਨੂੰਨੀ ਸੁਰੱਖਿਆ ਬਾਰੇ ਵੀ ਜਾਣੂ ਕਰਵਾਇਆ ਗਿਆ।
ਇਸ ਮੌਕੇ ਸ੍ਰੀਮਤੀ ਸੰਦੀਪ ਕੌਰ ਨੇ ਵਨ ਸਟਾਪ ਸੈਂਟਰ (OSC), ਜਲੰਧਰ ਦੀ ਭੂਮਿਕਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਕੇਂਦਰ ਰਾਹੀਂ ਪੀੜਤ ਔਰਤਾਂ ਅਤੇ ਲੋੜਵੰਦਾਂ ਨੂੰ ਡਾਕਟਰੀ ਸਹਾਇਤਾ, ਕਾਊਂਸਲਿੰਗ ਅਤੇ ਕਾਨੂੰਨੀ ਮਦਦ ਸਮੇਤ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ, ਕਿਸੇ ਵੀ ਤਰ੍ਹਾਂ ਦੇ ਦਬਾਅ ਜਾਂ ਸ਼ੋਸ਼ਣ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਲੋੜ ਪੈਣ ‘ਤੇ ਸਰਕਾਰੀ ਹੈਲਪਲਾਈਨਾਂ ਤੇ ਸੁਰੱਖਿਆ ਸੇਵਾਵਾਂ ਦੀ ਮਦਦ ਲੈਣ।