Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਗੁਰੂਦਵਾਰਾ ਗੁਰਦੇਵ ਨਗਰ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤ ਸਮਾਗਮ 27 ਨੂੰ

ਗੁਰੂਦਵਾਰਾ ਗੁਰਦੇਵ ਨਗਰ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤ ਸਮਾਗਮ 27 ਨੂੰ

ਸਿੱਖ ਕੌਮ ਦੇ ਮਹਾਨ ਸ਼ਹੀਦ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਮਾਣ ਮਰਿਯਾਦਾ ਲਈ ਆਪਣਾ ਸੀਸ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਭੇਟ ਕਰਨ ਵਾਲੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਗੁਰੂਦਵਾਰਾ ਗੁਰੂਦੇਵ ਨਗਰ ਨਵੀਂ ਦਾਣਾ ਮੰਡੀ ਗੋਪਾਲ ਨਗਰ ਵਿਖੇ 27ਜਨਵਰੀ ਦਿਨ ਮੰਗਲ ਵਾਰ ਸ਼ਾਮ ਦੇ 6ਵਜੇ ਤੋਂ ਰਾਤ 10 ਵਜੇ ਤੱਕ ਵਿਸੇਸ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਇਹ ਜਾਣਕਾਰੀ ਦਿੰਦੇ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਅਤੇ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਨੀਟੂ ਨੇ ਇੱਕ ਸਾਂਝੇ ਬਿਆਨ ਵਿੱਚ ਦਸਿਆ ਕਿ ਇਹਨਾਂ ਸਮਾਗਮਾ ਵਿਚ ਤਰਨਵੀਰ ਸਿੰਘ ਰੱਬੀ ਲੁਧਿਆਣੇ ਵਾਲੇ ਵਿਸੇਸ ਤੌਰ ਤੇ ਪੁਹੰਚ ਰਹੇ ਹਨ

ਉਹਨਾਂ ਤੋਂ ਇਲਾਵਾ ਬੀਬੀ ਬਲਜਿੰਦਰ ਕੋਰ ਖੰਡੂਰ ਸਾਹਿਬ ਵਾਲੇ ਭਾਈ ਜੈ ਦੇਵ ਸਿੰਘ ਦਮਦਮਾ ਸਾਹਿਬ ਵਾਲੇ ਤੋਂ ਇਲਾਵਾ ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਹਰਜਿੰਦਰ ਸਿੰਘ ਜੀ ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਮਹਾਨਤਾ ਬਾਰੇ ਸੰਗਤਾ ਨੂੰ ਜਾਣੂ ਕਰਵਾਉਣਗੇ ਉਹਨਾਂ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਦੀ ਮਾਣਮੱਤੀ ਸਹਾਦਤ ਤੋਂ ਆਉਣ ਵਾਲੀ ਪੀੜ੍ਹੀ ਨੂੰ ਜਾਣਕਾਰੀ ਦੇਣ ਲਈ ਬੱਚਿਆਂ ਨੂੰ ਵਿਸੇਸ ਤੌਰ ਤੇ ਸਮਾਗਮ ਵਿੱਚ ਮਾਤਾ ਪਿਤਾ ਲੈਕੇ ਆਇਆ ਜਾਵੇ ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਪਰਦੇਸੀ ਹਰਵਿੰਦਰ ਸਿੰਘ ਚਿਟਕਾਰਾ ਗੁਰਦੀਪ ਸਿੰਘ ਕਾਲੀਆ ਕਾਲੋਨੀ ਪ੍ਰਭਜੋਤ ਸਿੰਘ ਖਾਲਸਾ ਹਰਪਾਲ ਸਿੰਘ ਪਾਲੀ ਚੱਢਾ ਅਮਨਦੀਪ ਸਿੰਘ ਬੱਗਾ ਹਰਪ੍ਰੀਤ ਸਿੰਘ ਸੋਨੂ ਹਾਜਰ ਸਨ