Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਆਰਮੀ ਰਿਕਰੂਟਿੰਗ ਅਫ਼ਸਰ ਕਰਨਲ ਰਸ਼ਮੀ ਨਰਾਇਣ ਨਾਲ ਅਗਨੀਵੀਰ ਭਰਤੀ ਰੈਲੀ ਸਬੰਧੀ ਹੋਈ ਵਿਸ਼ੇਸ਼ ਮੀਟਿੰਗ

ਜਲੰਧਰ, ਡਿਪਟੀ ਡਾਇਰੈਕਟਰ, ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉੱਤਪਤੀ,ਹੁਨਰ ਵਿਕਾਸ ਅਤੇ ਸਿਖਲਾਈ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ ਭਰਤੀ ਰੈਲੀ-2026 ਸਬੰਧੀ ਜਲੰਧਰ ਕੈਂਟ ਤੋਂ ਆਰਮੀ ਰਿਕਰੂਟਿੰਗ ਅਫਸਰ ਕਰਨਲ ਰਸ਼ਮੀ ਨਰਾਇਣ ਜਿਹਨਾਂ ਨੇ ਹਾਲ ਹੀ ਵਿੱਚ ਜਲੰਧਰ ਵਿਖੇ ਚਾਰਜ ਸੰਭਾਲਿਆ ਹੈ, ਜੋ ਇੰਡੀਅਨ ਆਰਮੀ ਵਿੱਚ ਮਹਿਲਾ ਅਫਸਰਾਂ ਦੇ ਉਸ ਪਹਿਲੇ ਬੈਚ ਵਿੱਚੋਂ ਹਨ, ਜਿਨ੍ਹਾਂ ਨੂੰ ਆਰਮੀ ਵਿੱਚ ਸਥਾਈ ਕਮਿਸ਼ਨ ਪ੍ਰਾਪਤ ਹੈ, ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਆਰਮੀ ਰਿਕਰੂਟਿੰਗ ਅਫ਼ਸਰ ਕਰਨਲ ਰਸ਼ਮੀ ਨਰਾਇਣ ਆਰਮੀ ਵਿੱਚ ਹੁਣ ਤੱਕ ਆਪਣਾ 22 ਸਾਲਾਂ ਦੇ ਤਜ਼ਰਬੇ ਦਾ ਸਫਰ ਤੈਅ ਕਰ ਚੁੱਕੇ ਹਨ।

ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਦੱਸਿਆ ਕਿ ਇਸ ਸਾਲ ਅਗਨੀਵੀਰ ਭਰਤੀ ਰੈਲੀ ਮਹੀਨਾ ਨਵੰਬਰ-2026 ਦੌਰਾਨ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ ਹੋਵੇਗੀ, ਜਿਸ ਬਾਬਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਾਲਜ ਦੇ ਪ੍ਰਿੰਸੀਪਲ ਨੂੰ ਬਕਾਇਦਾ ਸੂਚਿਤ ਕੀਤਾ ਜਾ ਚੁੱਕਾ ਹੈ। ਆਰਮੀ ਰਿਕਰੂਟਿੰਗ ਅਫਸਰ ਦੁਆਰਾ ਇਸ ਰੈਲੀ ਦੇ ਆਯੋਜਨ ਲਈ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰਬੰਧਾਂ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਾਸੋਂ ਲੋੜੀਂਦੇ ਸਹਿਯੋਗ ਦੀ ਮੰਗ ਕੀਤੀ ਅਤੇ ਰੋਜ਼ਗਾਰ ਬਿਊਰੋ ਦੁਆਰਾ ਆਰਮੀ ਅਧਿਕਾਰੀਆਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ।

ਇਸ ਮੌਕੇ ਤੇ ਕਰਨਲ ਵਿਪਲੋਵ ਵੀ ਮੌਜੂਦ ਸਨ, ਜਿਨ੍ਹਾਂ ਦੁਆਰਾ ਪਿੱਛਲੀਆਂ ਰੈਲੀਆਂ ਦੌਰਾਨ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੀ ਟੀਮ ਦੁਆਰਾ ਕੀਤੇ ਗਏ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ