Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ

ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ

ਜਲੰਧਰ, 2 ਜੁਲਾਈ : ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ 24 ਵਿਦਿਆਰਥੀਆਂ ਨੇ 245ਵੀਂ ਬਟਾਲੀਅਨ, ਸੈਂਟਰਲ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.), ਲਿਧਰਾਂ (ਜਲੰਧਰ) ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸਕੱਤਰ ਡਾ. ਸੁਰਜੀਤ ਲਾਲ ਅਤੇ ਪੰਜ ਅਧਿਆਪਕ ਮੌਜੂਦ ਸਨ।

245ਵੀਂ ਬਟਾਲੀਅਨ ਦੇ ਕਮਾਂਡੈਂਟ ਬ੍ਰਿਜ ਲਾਲ, ਅਰਵਿੰਦ ਨੰਦਾ ਦੂਜੇ ਕਮਾਨ ਅਧਿਕਾਰੀ, ਵਿਸ਼ਾਲ ਵਿਗ ਉਪ ਕਮਾਂਡੈਂਟ ਅਤੇ ਪਰਵੀਣ ਕੁਮਾਰ ਉਪ ਕਮਾਂਡੈਂਟ ਅਤੇ ਬਟਾਲੀਅਨ ਦੇ ਹੋਰ ਅਧਿਕਾਰੀਆਂ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਬਟਾਲੀਅਨ ਦੇ ਕੈਂਪ ਦਾ ਦੌਰਾ ਕਰਵਾਇਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਧੀਨ ਵੱਖ-ਵੱਖ ਕੋਰਸਾਂ ਦੀ ਇੰਟਰਨਸ਼ਿਪ ਕਰ ਰਹੇ ਸਿਖਿਆਰਥੀ ਵੀ ਮੌਜੂਦ ਸਨ।

ਵਿਦਿਆਰਥੀਆਂ ਨੂੰ ਸੀ.ਆਰ.ਪੀ.ਐੱਫ. ਦੀ ਰੋਜ਼ਾਨਾ ਕਾਰਜਪ੍ਰਣਾਲੀ, ਓਪਰੇਸ਼ਨ ਤਿਆਰੀਆਂ, ਸਿਖਲਾਈ ਪ੍ਰਣਾਲੀ ਅਤੇ ਸੀ.ਆਰ.ਪੀ.ਐੱਫ. ਵਿੱਚ ਮੌਜੂਦ ਕਰੀਅਰ ਮੌਕਿਆਂ ਬਾਰੇ ਜਾਣੂ ਕਰਵਾਇਆ ਗਿਆ।