Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਅਧਿਆਪਕਾਂ ਲਈ ਜਾਰੀ ਹੋਏ ਖਾਸ ਅਦੇਸ਼

ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਅਧਿਆਪਕਾਂ ਲਈ ਜਾਰੀ ਹੋਏ ਖਾਸ ਅਦੇਸ਼

ਮਈ ਮਹੀਨੇ ਦੇ ਆਉਂਦੇ ਦਿਨਾਂ ਵਿਚ ਅੱਤ ਦੀ ਗਰਮੀ ਪੈਣ ਵਾਲੀ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਜਾਰੀ ਕਰ ਦਿੱਤਾ ਹੈ। ਅਜਿਹੇ ਵਿਚ ਵਿਦਿਆਰਥੀ ਗਰਮੀਆਂ ਦੀਆਂ ਛੁੱਟੀਆਂ ਦਾ ਇੰਤਜਾਰ ਕਰ ਰਹੇ ਹਨ। ਆਮ ਕਰਕੇ ਪੰਜਾਬ ਸਣੇ ਤਕਰੀਬਨ ਸਾਰੇ ਸੂਬਿਆਂ ਵਿਚ ਛੁੱਟੀਆਂ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਜਾਂਦਾ ਹੈ। ਹਾਲਾਂਕਿ ਇਸ ਵਾਰ ਹਾਲਾਤ ਨੂੰ ਵੇਖਦੇ ਹੋਏ ਕਈ ਸੂਬਿਆਂ ਨੇ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਛੁੱਟੀਆਂ ਦੌਰਾਨ ਅਧਿਆਪਕਾਂ ਨੂੰ ਖਾਸ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਇੱਕ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਉਤਰ ਪ੍ਰਦੇਸ਼ ਸੈਕੰਡਰੀ ਸਿੱਖਿਆ ਪ੍ਰੀਸ਼ਦ ਨਾਲ ਸਬੰਧਤ ਸਕੂਲਾਂ ਵਿੱਚ ਨਿਯੁਕਤ ਅਧਿਆਪਕਾਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਜ਼ਿਲ੍ਹੇ ਦੇ ਅੰਦਰ ਹੀ ਰਹਿਣ ਬਾਰੇ ਆਖਿਆ ਗਿਆ ਹੈ। ਦਰਅਸਲ, ਇਸ ਵਾਰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਜ਼ਿਲ੍ਹੇ ਅੰਦਰ ਕਈ ਵੱਡੀਆਂ ਪ੍ਰੀਖਿਆਵਾਂ ਹੋਣੀਆਂ ਹਨ। ਜ਼ਿਲ੍ਹਾ ਲੇਖਪਾਲ, ਆਈਏਐਸ, ਬੀ.ਐੱਡ., ਸਿਵਲ ਪੁਲਿਸ ਕਾਂਸਟੇਬਲ ਅਤੇ ਬਰਾਬਰ ਦੇ ਅਹੁਦਿਆਂ ਲਈ ਭਰਤੀ ਪ੍ਰੀਖਿਆਵਾਂ ਦੇ ਨਾਲ-ਨਾਲ ਸਰਕਾਰੀ ਇੰਟਰਮੀਡੀਏਟ ਕਾਲਜਾਂ ਵਿੱਚ ਲੈਕਚਰਾਰਾਂ ਲਈ ਭਰਤੀ ਪ੍ਰੀਖਿਆਵਾਂ ਅਤੇ ਯੂਪੀਟੀਈਟੀ ਪ੍ਰਵੇਸ਼ ਪ੍ਰੀਖਿਆ ਹੋਣ ਜਾ ਰਹੀਆਂ ਹਨ।