Business Khas

Latest news
ਪ੍ਰਭਾਵਸ਼ਾਲੀ ਸੈਮੀਨਾਰ ਅਜੋਕੇ ਸਮੇਂ ’ਚ ਪੱਤਰਕਾਰੀ ’ਚ ਭਰੋਸੇਯੋਗਤਾ ਦੀ ਘਾਟ ਚਿੰਤਾਜਨਕ- ਇੰਦਰਪ੍ਰੀਤ ਸਿੰਘ ਫਿਲੀਪੀਨਜ਼ ‘ਚ ਮੋਦੀ-ਟਰੰਪ ਦੀ ਹੋ ਸਕਦੀ ਹੈ ਮੁਲਾਕਾਤ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ
You are currently viewing ਸਰਹਿੰਦ ‘ਚ ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਕੁਚਲਿਆ, 3 ਦੀ ਮੌਤ

ਸਰਹਿੰਦ ‘ਚ ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਕੁਚਲਿਆ, 3 ਦੀ ਮੌਤ

ਫਤਿਹਗੜ੍ਹ ਸਾਹਿਬ ‘ਚ ਸਰਹਿੰਦ-ਮੰਡੀ ਗੋਬਿੰਦਗੜ੍ਹ ਰੋਡ ‘ਤੇ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ‘ਚ ਤਿੰਨ ਕਾਂਵੜੀਆਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ, ਇਹ ਸਾਰੇ ਕਾਂਵੜੀਏ ਗੰਗੋਤਰੀ ਤੋਂ ਗੰਗਾਜਲ ਲੈ ਕੇ ਕੋਟਕਪੂਰਾ ਵਾਪਸ ਪਰਤ ਰਹੇ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਸੜਕ ਤੇ ਦੂਰ-ਦੂਰ ਜਾ ਡਿੱਗੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ‘ਚ ਮਾਰੇ ਗਏ ਕਾਂਵੜੀਆਂ ਦੀ ਪਛਾਣ ਜਗਦੀਸ਼ ਮਿੱਤਲ, ਮਹਿੰਦਰ ਪਾਲ ਤੇ ਦੀਪਕ ਕੁਮਾਰ ਵਜੋਂ ਹੋਈ ਹੈ, ਤਿੰਨੋਂ ਮ੍ਰਿਤਕ ਕੋਟਕਪੂਰਾ ਦੇ ਰਹਿਣ ਵਾਲੇ ਸਨ।

ਗੰਭੀਰ ਜ਼ਖ਼ਮੀ ਦੀ ਪਛਾਣ ਮੁਕੇਸ਼ ਕੁਮਾਰ (ਵਾਸੀ ਕੋਟਕਪੂਰਾ) ਵਜੋਂ ਹੋਈ ਹੈ। ਪੁਲਿਸ ਮੁਤਾਬਕ ਹਾਦਸਾ ਰਾਤ ਕਰੀਬ 1 ਵਜੇ ਵਾਪਰਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤੇ ਹਾਦਸੇ ਦੇ ਕਾਰਨਾਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਸੜਕ ਹਾਦਸੇ ਤੇ ਕਾਂਵੜੀਆਂ ਦੀ ਮੌਤ ਬਾਰੇ ਸਹਾਇਕ ਸਬ-ਇੰਸਪੈਕਟਰ ਤਿਲਕ ਰਾਜ ਨੇ ਦੱਸਿਆ ਕਿ ਹਾਦਸਾ ਸਵੇਰੇ 1 ਵਜੇ ਦੇ ਕਰੀਬ ਵਾਪਰਿਆ ਜਦੋਂ ਗਿੱਦੜਬਾਹਾ ਤੋਂ ਫਰੀਦਕੋਟ ਆ ਰਹੇ ਇੱਕ ਵਾਹਨ ਨੂੰ ਪੈਟਰੋਲ ਪੰਪ ਦੇ ਨੇੜੇ ਇੱਕ ਹੋਰ ਵਾਹਨ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਜਗਦੀਸ਼, ਮਹਿੰਦਰ ਪਾਲ ਤੇ ਦੀਪਕ ਕੁਮਾਰ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਵਿਅਕਤੀ ਮੁਕੇਸ਼ ਕੁਮਾਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ।