Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਅਵਾਰਾ ਕੁੱਤਿਆਂ ਦਾ ਕਹਿਰ; ਹੁਣ 8 ਸਾਲਾਂ ਬੱਚੀ ਨੂੰ ਨੋਚ-ਨੋਚ ਖਾਦਾ

ਅਵਾਰਾ ਕੁੱਤਿਆਂ ਦਾ ਕਹਿਰ; ਹੁਣ 8 ਸਾਲਾਂ ਬੱਚੀ ਨੂੰ ਨੋਚ-ਨੋਚ ਖਾਦਾ

ਪੰਜਾਬ ’ਚ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਜਿਸ ਕਾਰਨ ਪ੍ਰਸ਼ਾਸਨ ਦੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਇਨ੍ਹਾਂ ਅਵਾਰਾ ਕੁੱਤਿਆਂ ਦੇ ਕਾਰਨ ਕਈ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ। ਇਸੇ ਤਰ੍ਹਾਂ ਦਾ ਤਾਜਾ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਜ਼ਿਲ੍ਹੇ ਦੇ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਖਰਲ ਖ਼ੁਰਦ ’ਚ 8 ਸਾਲਾਂ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਆਪਣਾ ਸ਼ਿਕਾਰ ਬਣਾਇਆ। ਜਿਸਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਅੱਠ ਵਜੇ 8 ਸਾਲਾ ਸਲੋਨੀ ਆਪਣੇ ਘਰੋਂ ਬਾਹਰ ਨਿਕਲੀ ਸੀ ਅਤੇ ਰਸਤੇ ’ਚ ਉਸ ਨੂੰ ਅਵਾਰਾ ਕੁੱਤਿਆਂ ਨੇ ਘੇਰ ਲਿਆ ਅਤੇ ਉਸਨੂੰ ਨੋਚ ਨੋਚ ਕੇ ਖਾਦਾ। ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਜਦੋਂ ਬੱਚੀ ਦੇ ਘਰ ਵਾਲਿਆਂ ਨੇ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਤਾਂ ਬੱਚੀ ਰਸਤੇ ’ਚ ਪਈ ਹੋਈ ਮਿਲੀ। ਜਿਸ ਨੂੰ ਤੁਰੰਤ ਹਸਪਤਾਲ ਲੈ ਕੇ ਜਾਇਆ ਗਿਆ। ਪਰ ਹਸਪਤਾਲ ’ਚ ਡਾਕਟਰਾਂ ਨੂੰ ਬੱਚੀ ਨੂੰ ਮ੍ਰਿਤ ਐਲਾਨ ਦਿੱਤਾ। ਫਿਲਹਾਲ ਇਸ ਮਾਮਲੇ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਦੂਜੇ ਪਾਸੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।