Business Khas

Latest news
शिव भजन संध्या में सुप्रसिद्ध भजन गायक हंसराज रघुवंशी ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦੇ ਬਲਬੂਤੇ ਦੁਬਾਰਾ ਭਾਰੀ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਦਾ ਦਾਅਵਾ ਦਸਮੇਸ਼ ਨਗਰ ਘਟਨਾ ਬਹੁਤ ਦੁਖਦਾਈ ਹੈ: ਸੁਸ਼ੀਲ ਕੁਮਾਰ ਰਿੰਕੂ ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਬਿਆਸ ਦਰਿਆ ਦਾ ਪਾਣੀ ਪੱਧਰ ਵਧਣ ਨਾਲ ਮੰਡ ਖੇਤਰ ਦੇ ਲੋਕਾਂ 'ਚ ਮੁੜ ਹੜ੍ਹ ਦਾ ਖੌਫ ਦਿੱਲੀ ਵਾਸੀਆਂ ਨੂੰ ਝਟਕਾ! 1 ਤੋਂ 3.30% ਤੱਕ ਮਹਿੰਗੀ ਹੋ ਸਕਦੀ ਹੈ ਬਿਜਲੀ ​ਹੱਕ ਮੰਗਦੇ ਬੇਰੁਜ਼ਗਾਰਾਂ 'ਤੇ ਡਾਂਗਾਂ ਵਰ੍ਹਾਉਣ ਦੇ ਵਿਰੋਧ ਵਿੱਚ ਬਸਪਾ ਨੇ ਕੀਤੇ ਪੰਜਾਬ 'ਚ ਰੋਸ ਪ੍ਰਦਰਸ਼ਨ ਅਦਾਲਤ ਦੇ ਕਮਰੇ ਦੇ ਬਾਹਰ ਘੇਰ ਕਰ ਦਿੱਤਾ ਹਮਲਾ PM Kisan Yojana ਦੀ 23ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਇੱਕ ਵੱਡਾ ਤੋਹਫ਼ਾ ਵਾਈ ਸੈਨਾ ਦੇ An-32 ਜਹਾਜ਼ ਨਾਲ ਜੁੜੇ 3 ਹਾਦਸੇ
You are currently viewing ਪੰਜਾਬ ਵਿੱਚ RC ਅਤੇ Driving License ਦੀਆਂ ਪੈਂਡਿੰਗ ਅਰਜ਼ੀਆਂ ‘ਤੇ ਸਖ਼ਤੀ

ਪੰਜਾਬ ਵਿੱਚ RC ਅਤੇ Driving License ਦੀਆਂ ਪੈਂਡਿੰਗ ਅਰਜ਼ੀਆਂ ‘ਤੇ ਸਖ਼ਤੀ

ਚੰਡੀਗੜ੍ਹ : ਪੰਜਾਬ ਦੇ ਵਿੱਤ, ਟਰਾਂਸਪੋਰਟ, ਐਕਸਾਈਜ਼ ਅਤੇ ਟੈਕਸੇਸ਼ਨ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਟਰਾਂਸਪੋਰਟ ਵਿਭਾਗ ਨਾਲ ਸੰਬੰਧਤ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਅਤੇ ਡਰਾਈਵਿੰਗ ਲਾਇਸੈਂਸ (DL) ਜਾਰੀ ਕਰਨ ਵਿੱਚ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਉੱਚ ਸਤਰ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਇਸ ਮੀਟਿੰਗ ਵਿੱਚ ਟਰਾਂਸਪੋਰਟ ਸਕੱਤਰ ਵਰੁਣ ਰੂਜਮ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।
ਮੀਟਿੰਗ ਦੌਰਾਨ ਮੰਤਰੀ ਚੀਮਾ ਨੇ ਦੱਸਿਆ ਕਿ ਲੋਕਾਂ ਨੂੰ ਸੁਚਾਰੂ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਵਿਭਾਗ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਹੈ, ਜਿਸ ਵਿੱਚ ਖ਼ਾਸ ਧਿਆਨ RC ਅਤੇ ਡਰਾਈਵਿੰਗ ਲਾਇਸੈਂਸ ਨਾਲ ਜੁੜੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ‘ਤੇ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਵੈਰੀਫਿਕੇਸ਼ਨ ਅਤੇ ਮਨਜ਼ੂਰੀ ਦੇ ਪੱਧਰ ‘ਤੇ ਲੰਬਿਤ ਸਾਰੇ ਕੇਸਾਂ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਇਹਨਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ।