Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਦੀ ਇਜਾਜ਼ਤ ਰੱਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਦੀ ਇਜਾਜ਼ਤ ਰੱਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ

ਚੰਡੀਗੜ੍ਹ, ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਜਨਰਲ ਸਕੱਤਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਦੀ ਇਜਾਜ਼ਤ ਰੱਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਫੈਸਲੇ ਨੂੰ “ਬੇਹੱਦ ਮੰਦਭਾਗਾ” ਅਤੇ “ਦੁੱਖਦਾਈ” ਕਰਾਰ ਦਿੰਦਿਆਂ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਨੂੰ ਤੁਰੰਤ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਇਜਾਜ਼ਤ ਬਹਾਲ ਕਰਨ ਦੀ ਮੰਗ ਕੀਤੀ ਹੈ।
ਇੱਕ ਪ੍ਰੈਸ ਬਿਆਨ ਵਿੱਚ ਮਲਵਿੰਦਰ ਸਿੰਘ ਕੰਗ ਜੋ ਕਿ ਖੁਦ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਦੋ ਵਾਰ ਦੇ ਵਿਦਿਆਰਥੀ ਕੌਂਸਲ ਪ੍ਰਧਾਨ ਵੀ ਰਹਿ ਚੁੱਕੇ ਹਨ, ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਸਿਰਫ਼ ਸਿੱਖ ਕੌਮ ਲਈ ਹੀ ਨਹੀਂ, ਸਗੋਂ ਪੂਰੀ ਮਾਨਵਤਾ ਲਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਬੇਮਿਸਾਲ ਅਤੇ ਲਾਮਿਸਾਲ ਹੈ। ਉਨ੍ਹਾਂ ਨੇ ਸਿਰਫ਼ ਧਰਮ ਦੀ ਰੱਖਿਆ ਲਈ ਨਹੀਂ, ਸਗੋਂ ਇਸ ਦੇਸ਼ ਦੇ ਸੱਭਿਆਚਾਰ ਅਤੇ ਮਾਨਵਤਾ ਨੂੰ ਬਚਾਉਣ ਲਈ ਆਪਣਾ ਸਰਬੰਸ ਵਾਰ ਦਿੱਤਾ। ਸਾਂਸਦ ਕੰਗ ਨੇ ਦੋਸ਼ ਲਾਇਆ ਕਿ ਪੀਯੂ ਪ੍ਰਸ਼ਾਸਨ ਨੇ ਇਹ ਫੈਸਲਾ ਦਿੱਲੀ ਵਿੱਚ ਬੈਠੇ ਆਪਣੇ “ਆਕਾਵਾਂ” ਦੇ ਦਬਾਅ ਹੇਠ ਲਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਵਾਈਸ ਚਾਂਸਲਰ ਸਾਹਿਬ ‘ਤੇ ਦਿੱਲੀ ਤੋਂ ਦਬਾਅ ਹੈ। ਕੇਂਦਰ ਦੀ ਬੀਜੇਪੀ ਸਰਕਾਰ ਨਹੀਂ ਚਾਹੁੰਦੀ ਕਿ ਗੁਰੂ ਸਾਹਿਬ ਦੀ ਸ਼ਹਾਦਤ ਦਾ ਇਤਿਹਾਸ ਅਤੇ ਪ੍ਰੇਰਣਾਦਾਇਕ ਵਿਰਸਾ ਨੌਜਵਾਨ ਪੀੜ੍ਹੀ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਦੇਸ਼ ‘ਹਿੰਦ ਦੀ ਚਾਦਰ’ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ, ਦੂਜੇ ਪਾਸੇ ਪੰਜਾਬ ਦੀ ਆਪਣੀ ਯੂਨੀਵਰਸਿਟੀ ਵਿੱਚ ਉਨ੍ਹਾਂ ਦੇ ਇਤਿਹਾਸ ‘ਤੇ ਚਰਚਾ ਕਰਨ ਤੋਂ ਰੋਕਿਆ ਜਾ ਰਿਹਾ ਹੈ।