ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨ, 15 ਅਗਸਤ ਨੂੰ ਕਰਵਾਈ ਗਈ ਕਾਨਫ਼ਰੰਸ ‘ਚ ਹਰਸਿਮਰਤ ਕੌਰ ਬਾਦਲ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਾਨਫ਼ਰੰਸ ‘ਚ ਪਹੁੰਚੀ ਸਮੂਹ ਸੰਗਤ ਦਾ ਧੰਨਵਾਦ ਕੀਤਾ ਤੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਕਈ ਗੰਭੀਰ ਇਲਜ਼ਾਮ ਲਗਾਏ।ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਿਰਫ਼ ਦੋ ਸਾਲਾਂ ‘ਚ ਸੁਖਬੀਰ ਸਿੰਘ ਬਾਦਲ ‘ਤੇ ਇਹ ਦੂਜਾ ਹਮਲਾ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਇਹ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ 2015 ਤੋਂ ਰਚੀ ਜਾ ਰਹੀ ਇੱਕ ਸੋਚੀ-ਸਮਝੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ।ਹਰਸਿਮਰਤ ਬਾਦਲ ਨੇ ਕਿਹਾ ਕਿ ਹਮਲੇ ‘ਚ ਸੁਖਬੀਰ ਬਾਦਲ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੇ ਕਿਹਾ ਮੈਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਘੱਟੋ-ਘੱਟ 150 ਟਾਂਕੇ ਲੱਗੇ ਹਨ। ਪਰ, ਇਸ ਦੇ ਬਾਵਜੂਦ ਸੁਖਬੀਰ ਬਾਦਲ ਦਾ ਹੌਸਲਾ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਅੱਜ ਉਨ੍ਹਾਂ ਨੂੰ ਆਪਣੀ ਥਾਂ ‘ਤੇ ਮੋਰਚਾ ਸੰਭਾਲਣ ਲਈ ਕਿਹਾ ਹੈ, ਜੋ ਪੰਜਾਬ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ
- Post author:businesSsKhas
- Post published:August 16, 2026
- Post category:ਪੰਜਾਬ
