Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸੁਖਬੀਰ ਬਾਦਲ  ਸ਼੍ਰੋਮਣੀ ਅਕਾਲੀ ਦਲ ਦੀ ਨਵੇਂ ਸਿਰਿਓਂ ਮੈਂਬਰਸ਼ਿਪ ਲਈ

ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੀ ਨਵੇਂ ਸਿਰਿਓਂ ਮੈਂਬਰਸ਼ਿਪ ਲਈ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਨਵੇਂ ਮੈਂਬਰਾਂ ਦੀ ਭਰਤੀ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਵਿਚਲੇ ਪਾਰਟੀ ਦਫ਼ਤਰ ਵਿਚ ਫਾਰਮ ਭਰ ਕੇ ਨਵੇਂ ਸਿਰਿਓਂ ਪਾਰਟੀ ਦੀ ਮੈਂਬਰਸ਼ਿਪ ਲਈ। ਸੁਖਬੀਰ ਨੇ ਕਿਹਾ ਕਿ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀਆਂ ਹਦਾਇਤਾਂ ਮੁਤਾਬਕ ਪਾਰਟੀ ਨੇ ਅੱਜ ਤੋਂ ਆਪਣੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ, ‘‘ਸਿਰਫ਼ ਲੰਬੀ ਅਸੈਂਬਲੀ ਹਲਕੇ ਤੋਂ ਕਰੀਬ 40,000 ਲੋਕਾਂ ਦੇ ਸ਼੍ਰੋਮਣੀ ਅਕਾਲੀ ਦਾ ਮੈਂਬਰ ਬਣਨ ਦੀ ਉਮੀਦ ਹੈ। ਅਸੀਂ ਪਾਰਟੀ ਦੇ 50 ਲੱਖ ਮੈਂਬਰ ਬਣਾਉਣ ਦਾ ਟੀਚਾ ਮਿੱਥਿਆ ਹੈ।

ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚ ਧਾਮੀ, ਸਾਬਕਾ ਐਸਜੀਪੀਸੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਅਕਾਲੀ ਆਗੂ ਇਕਬਾਲ ਸਿੰਘ ਝੂੰਦਾ, ਬਾਗ਼ੀ ਆਗੂ ਗੁਰਪ੍ਰਤਾਪ ਸਿੰਘ ਵਡਾਲਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰ ਅਤੇ ਸਤਵੰਤ ਕੌਰ ਸ਼ਾਮਲ ਸਨ। ਸ਼੍ਰੋਮਣੀ ਅਕਾਲੀ ਦਲ ਨੇ ਹਾਲਾਂਕਿ 10 ਜਨਵਰੀ ਨੂੰ ਇਸ ਮੁਹਿੰਮ ਦੀ ਨਿਗਰਾਨੀ ਲਈ ਆਪਣੀ ਕਮੇਟੀ ਬਣਾਈ ਸੀ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਸਣੇ ਹੋਰ ਅਕਾਲੀ ਆਗੂ ਇਹ ਗੱਲ ਆਖ ਰਹੇ ਹਨ ਕਿ ਅਕਾਲ ਤਖ਼ਤ ਵੱਲੋਂ ਦਿੱਤੇ ਹੁਕਮ ਅਨੁਸਾਰ ਸੱਤ ਮੈਂਬਰੀ ਕਮੇਟੀ ਦੇ ਗਠਨ ਨਾਲ ਚੋਣ ਕਮਿਸ਼ਨ ਤੋਂ ਪਾਰਟੀ ਦੀ ਮਾਨਤਾ ਰੱਦ ਹੋ ਜਾਵੇਗੀ, ਇਸ ਲਈ ਉਹ ਇਸ ਹਦਾਇਤ ਦੀ ਪਾਲਣਾ ਕਰਨ ਵਿੱਚ ਅਸਮਰੱਥ ਸਨ।