Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਸੁਖਬੀਰ ਸਿੰਘ ਬਾਦਲ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਉਨ੍ਹਾਂ ਦੀ ਇਹ ਚੋਣ ਸਰਬ-ਸੰਮਤੀ ਨਾਲ ਹੋਈ। ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਇਜਲਾਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਇਹ ਜਨਰਲ ਇਜਲਾਸ ਰੱਖਿਆ ਗਿਆ ਸੀ। ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਬਾਦਲ ਦੇ ਨਾਂ ਪੇਸ਼ ਕੀਤਾ ਸੀ ਅਤੇ ਪਰਮਜੀਤ ਸਿੰਘ ਸਰਨਾ ਨੇ ਵੀ ਸੁਖਬੀਰ ਬਾਦਲ ਦੇ ਨਾਂ ਦਾ ਸਮਰਥਨ ਕੀਤਾ ਹੈ।ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਏ ਹੁਕਮਨਾਮੇ ਤੋਂ ਬਾਅਦ ਜਿਥੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕੀਤਾ ਸੀ, ਉਥੇ ਹੀ ਨਵੀਂ ਭਰਤੀ ‘ਤੇ ਡੈਲੀਗੇਟ ਬਣਾ ਕੇ ਨਵੇਂ ਪ੍ਰਧਾਨ ਦੀ ਚੋਣ ਵੀ ਜਲਦ ਕਰਾਉਣ ਦਾ ਐਲਾਨ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਬਾਹਰੀ ਸੂਬਿਆਂ ਵਿਚ ਵੱਡੀ ਗਿਣਤੀ ਵਿਚ ਵਰਕਰ ਜੋੜਣ ਦਾ ਦਾਅਵਾ ਕਰਦਿਆਂ ਅਤੇ ਸਾਰੀ ਚੋਣ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਹ ਇਜਲਾਸ ਰੱਖਿਆ ਸੀ।ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਆਗੂ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ 7 ਮੈਂਬਰੀ ਭਰਤੀ ਨਿਗਰਾਨ ਕਮੇਟੀ ਦੇ ਪੰਜ ਮੈਂਬਰਾਂ ਦੀ ਅਗਵਾਈ ਵਿਚ 18 ਮਾਰਚ ਤੋਂ ਵੱਖਰੀ ਭਰਤੀ ਸ਼ੁਰੂ ਕਰਕੇ ਲਗਾਤਾਰ ਭਰਤੀ ਕਰ ਰਹੇ ਸਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਸ ਇਜਲਾਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 2 ਦਸੰਬਰ ਦੇ ਹੁਕਮਨਾਮੇ ਮੁਤਾਬਿਕ ਗਲਤ ਕਹਿ ਰਹੇ ਸਨ ਪਰ ਅਕਾਲੀ ਦਲ ਇਹ ਸਾਰੀ ਪ੍ਰਕਿਰਆ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਕਰਦਾ ਹੋਇਆ ਪ੍ਰਧਾਨ ਦੀ ਚੋਣ ਕਰਵਾਉਣ ਜਾ ਰਿਹਾ ਹੈ। ਡੈਲੀਗੇਟਾਂ ਵੱਲੋਂ ਆਪਣੇ ਅਧਿਕਾਰ ਦੀ ਵਰਤੋਂ ਕਰਨ ਲਈ ਇਜਲਾਸ ਵਿਚ ਸ਼ਾਮਲ ਹੋਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ ।