Business Khas

Latest news
We Tested 6 Mexican Lagers — the Best Wasn’t the One Most Americans Buy ਅਕਾਲੀ ਦਲ ਦੀ ਹਮਾਇਤ ਕਰੋ ਜਿਸ ਨੇ ਹਮੇਸ਼ਾ ਤੁਹਾਡੀ ਭਲਾਈ ਵਾਸਤੇ ਕੰਮ ਕੀਤਾ ਬਾਂਕੀਪੁਰ ਵਿਧਾਨ ਸਭਾ ਸੀਟ ਤੋਂ ਪਹਿਲੀ ਵਾਰ ਜਿੱਤੇ ਜਨਸੁਰਾਜ ਪਾਰਟੀ ਮੁਖੀ ਪ੍ਰਸ਼ਾਂਤ ਕਿਸ਼ੋਰ ਪੰਜਾਬ ਸਰਕਾਰ ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਹੰਗਾਮੇਦਾਰ ਸ਼ੁਰੂਆਤ ਜਲੰਧਰ: ਨਕੋਦਰ ਰੋਡ ਕਾਰ ਤੇ ਸਕੂਟੀ ਵਿਚਕਾਰ ਟੱਕਰ ‘ਚ ਬਜ਼ੁਰਗ ਜ਼ਖਮੀ, ਦੋ ਕੁੜੀਆਂ ਨੇ CPR ਨਾਲ ਬਚਾਈ ਜਾਨ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਭੂਪੇਂਦਰ ਕੁਮਾਰ ਅਤੇ ਰੋਸ਼ਨ ਲਾਲ ਦੀ ਅਗਵਾਈ ਹੇਠ ਸ਼ਹਿਰ ਦੇ ਸਾਰੇ ਮੰਡਲਾਂ ਵਿੱਚ ਹੋਵੇਗਾ ਕਲ... ਸਿੱਖਾਂ ਵਿਰੁੱਧ ਬੀਜੇਪੀ ਦੀ ਬਦਨੀਤੀ ਦੀ ਮੂੰਹ ਬੋਲਦੀ ਤਸਵੀਰ: ਸਿੱਖ ਤਾਲਮੇਲ ਕਮੇਟੀ ਆਮਦਨ ਟੈਕਸ ਦਾ ਰਿਫ਼ੰਡ ਲੈਣ 'ਚ ਆ ਰਹੀ ਹੈ ਮੁਸ਼ਕਿਲ ? ਜਾਣੋ 5 ਮੁੱਖ ਕਾਰਨ
You are currently viewing ਅਕਾਲੀ ਦਲ ਦੀ ਹਮਾਇਤ ਕਰੋ ਜਿਸ ਨੇ ਹਮੇਸ਼ਾ ਤੁਹਾਡੀ ਭਲਾਈ ਵਾਸਤੇ ਕੰਮ ਕੀਤਾ

ਅਕਾਲੀ ਦਲ ਦੀ ਹਮਾਇਤ ਕਰੋ ਜਿਸ ਨੇ ਹਮੇਸ਼ਾ ਤੁਹਾਡੀ ਭਲਾਈ ਵਾਸਤੇ ਕੰਮ ਕੀਤਾ

ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਰਕਾਰੀ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਉਸ ਪਾਰਟੀ ਦੀ ਹਮਾਇਤ ਕਰਨ ਜਿਸਨੇ ਉਹਨਾਂ ਦੀ ਭਲਾਈ ਵਾਸਤੇ ਡੱਟ ਕੇ ਕੰਮ ਕੀਤਾ ਤੇ ਪਾਰਟੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਦਾ ਸਵਾਗਤ ਕੀਤਾ ਜਿਸ ਵਿਚ ਅਦਾਲਤ ਨੇ ਉਸਨੂੰ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ ਏ) ਦੇ 14191 ਕਰੋੜ ਰੁਪਏ 15 ਦਿਨਾਂ ਵਿਚ ਜਾਰੀ ਕਰਨ ਦਾ ਹੁਕਮ ਦਿੱਤਾ ਹੈ ਤੇ ਪਾਰਟੀ ਨੇ ਮੁਲਾਜ਼ਮਾਂ ਨੂੰ ਇਹ ਲਾਭ ਦੇਣ ਤੋਂ ਟਾਲਾ ਵੱਟਣ ਦੀ ਸਖ਼ਤ ਨਿਖੇਧੀ ਕੀਤੀ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਪ ਸਰਕਾਰ ਦਾ ਮੁਲਾਜ਼ਮ ਵਿਰੋਧੀ ਰਵੱਈਆ ਅਦਾਲਤ ਵਿਚ ਬੇਨਕਾਬ ਹੋ ਗਿਆ ਹੈ। ਉਹਨਾਂਕਿਹਾ ਕਿ ਸਰਕਾਰ ਨੇ ਆਨੇ ਬਹਾਨੇ ਮੁਲਾਜ਼ਮਾਂ ਨੂੰ ਡੀ ਏ ਦੇ ਲਾਭ ਦੇਣ ਤੋਂ ਟਾਲਾ ਵੱਟਿਆ। ਉਹਨਾਂ ਕਿਹਾ ਕਿ ਸਰਕਾਰ ਨੇ ਹਰਪਾਲ ਚੀਮਾ, ਅਮਨ ਅਰੋੜਾ ਤੇ ਬਲਜੀਤ ਕੌਰ ਦੀ ਸ਼ਮੂਲੀਅਤ ਵਾਲੀ ਤਿੰਨ ਮੈਂਬਰੀ ਕਮੇਟੀ ਬਣਾਈ ਜਿਸਨੇ ਸਿਫਾਰਸ਼ ਕੀਤੀ ਕਿ ਰਾਜ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇ ਵਾਧੂ ਲਾਭ ਦੇਣ ਦੀ ਕੋਈ ਜ਼ਰੂਰਤ ਨਹੀਂ ਹੈ ਕਿਉਂਕਿ ਇਹ ਲਾਭ ਪਹਿਲਾਂ ਹੀ ਕੇਂਦਰ ਸਰਕਾਰ ਦੇ ਬਰਾਬਰ ਹਨ ਜਾਂ ਉਸ ਤੋਂ ਜ਼ਿਆਦਾ ਹਨ। ਆਪ ਨੇ ਇਹ ਵੀ ਕਿਹਾ ਕਿ ਸੂਬਾ ਆਰਥਿਕ ਸੰਕਟ ਵਿਚ ਹੈ ਤੇ ਜ਼ੋਰ ਦੇ ਕੇ ਕਿਹਾ ਕਿ ਉਸਨੂੰ ਡੀ ਏ ਭੱਤੇ ਦੇ ਮਾਮਲੇ ਵਿਚ ਕੇਂਦਰ ਸਰਕਾਰ ਦੇ ਪਿੱਛੇ ਲੱਗਣ ਦੀ ਜ਼ਰੂਰਤ ਨਹੀਂ ਹੈ।