Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਮਾਨ ਸਰਕਾਰ ਦੀ ਮਿਹਨਤ ਲਿਆਈ ਰੰਗ, ਸੁਪਰੀਮ ਕੋਰਟ ਵੱਲੋਂ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਦੀ ਮਨਜ਼ੂਰੀ

ਮਾਨ ਸਰਕਾਰ ਦੀ ਮਿਹਨਤ ਲਿਆਈ ਰੰਗ, ਸੁਪਰੀਮ ਕੋਰਟ ਵੱਲੋਂ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਦੀ ਮਨਜ਼ੂਰੀ

ਜਲੰਧਰ, 18 ਅਗਸਤ 2025-ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੇ ਸਿੱਖਿਆ ਖੇਤਰ ਲਈ ਇੱਕ ਇਤਿਹਾਸਕ ਦਿਨ ਵਜੋਂ ਯਾਦ ਕੀਤਾ ਜਾਵੇਗਾ। ਮਾਨ ਸਰਕਾਰ ਦੀ ਲਗਾਤਾਰ ਮਿਹਨਤ, ਪੱਕੇ ਇਰਾਦੇ ਅਤੇ ਸਿੱਖਿਆ ਪ੍ਰਤੀ ਵਚਨਬੱਧਤਾ ਨੇ ਸੁਪਰੀਮ ਕੋਰਟ ਵਿੱਚ ਵੱਡੀ ਜਿੱਤ ਹਾਸਲ ਕੀਤੀ ਹੈ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਵੱਲੋਂ ਪੰਜਾਬ ਦੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਨੂੰ ਜਾਰੀ ਰੱਖਣ ਦੀ ਮਨਜ਼ੂਰੀ ਮਿਲੀ ਹੈ, ਜੋ ਕਿ ਨਾ ਸਿਰਫ਼ ਇਨ੍ਹਾਂ ਨੌਜਵਾਨਾਂ ਲਈ ਨਿਆਂ ਦੀ ਜਿੱਤ ਹੈ, ਬਲਕਿ ਪੰਜਾਬ ਦੇ ਸਿੱਖਿਆ ਪ੍ਰਣਾਲੀ ਲਈ ਮਜ਼ਬੂਤੀ ਦਾ ਕਾਰਨ ਵੀ ਬਣੇਗੀ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਮਨੁੱਖੀ ਵਿਕਾਸ ਦੀ ਨੀਂਹ ਹੈ ਅਤੇ ਮਾਨ ਸਰਕਾਰ ਹਮੇਸ਼ਾ ਅਧਿਆਪਕਾਂ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਪੜ੍ਹਾਈ ਦੇਣ ਲਈ ਸਮਰਪਿਤ ਰਹੀ ਹੈ। ਇਸ ਫ਼ੈਸਲੇ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੀ ਹੈ ਅਤੇ ਸੈਂਕੜੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਹੋਰ ਪੱਕਾ ਹੋਇਆ ਹੈ। ਮੰਤਰੀ ਮੋਹਿੰਦਰ ਭਗਤ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਖੇਤਰ ਵਿੱਚ ਇਨਸਾਫ਼ ਅਤੇ ਸੱਚਾਈ ਦੀ ਲੜਾਈ ਲੜ ਰਹੀ ਹੈ। ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਇਹ ਇਤਿਹਾਸਕ ਕਦਮ ਦਰਸਾਉਂਦੇ ਹਨ ਕਿ ਸਰਕਾਰ ਸਿਰਫ਼ ਵਾਅਦਿਆਂ ਤੱਕ ਸੀਮਿਤ ਨਹੀਂ ਰਹਿੰਦੀ, ਬਲਕਿ ਜ਼ਮੀਨੀ ਪੱਧਰ ’ਤੇ ਲੋਕਾਂ ਲਈ ਨਤੀਜੇ ਲਿਆਉਂਦੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੇ ਅਦਾਲਤੀ ਲੜਾਈ ਵਿੱਚ ਹਮੇਸ਼ਾ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਸਾਥ ਦਿੱਤਾ ਕਿਉਂਕਿ ਅਧਿਆਪਕ ਹੀ ਉਹ ਸ਼ਖ਼ਸੀਅਤ ਹੁੰਦੇ ਹਨ ਜੋ ਆਉਣ ਵਾਲੀ ਪੀੜ੍ਹੀ ਨੂੰ ਗਿਆਨ, ਮੁੱਲਾਂ ਅਤੇ ਆਦਰਸ਼ਾਂ ਨਾਲ ਸੰਵਾਰਦੇ ਹਨ। ਮੋਹਿੰਦਰ ਭਗਤ ਨੇ ਅਖੀਰ ਵਿੱਚ ਕਿਹਾ ਕਿ ਇਹ ਫ਼ੈਸਲਾ ਮਾਨ ਸਰਕਾਰ ਦੀ ਉਸ ਸੋਚ ਨੂੰ ਹੋਰ ਮਜ਼ਬੂਤ ਕਰਦਾ ਹੈ ਜਿਸਦਾ ਇੱਕੋ ਟੀਚਾ ਹੈ – ਰੋਜ਼ਗਾਰ ਦੇਣਾ, ਸਿੱਖਿਆ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਦਾ ਭਵਿੱਖ ਸੁਨਹਿਰਾ ਬਣਾਉਣਾ।