Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing BSF ਚੌਕ ਧਮਾਕਾ ਮਾਮਲੇ ‘ਚ ਸ਼ੱਕੀ ਕਾਬੂ

BSF ਚੌਕ ਧਮਾਕਾ ਮਾਮਲੇ ‘ਚ ਸ਼ੱਕੀ ਕਾਬੂ

ਜਲੰਧਰ ‘ਚ BSF ਚੌਕ ਨੇੜੇ ਸਕੂਟੀ ਧਮਾਕੇ ਦੇ ਸਬੰਧ ‘ਚ ਸੁਰੱਖਿਆ ਏਜੰਸੀਆਂ ਨੇ ਜਲੰਧਰ ਦੇ ਜਮਸ਼ੇਰ ਇਲਾਕੇ ਤੋਂ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ ਕਾੲਰਵਾਈ ਦੌਰਾਨ ਉਸ ਤੋਂ ਹੈਂਡ ਗ੍ਰਨੇਡ ਤੇ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਵੀ ਬਰਾਮਦ ਕੀਤੀ ਗਈ ਹੈ। ਹਾਲਾਂਕਿ, ਪੁਲਿਸ ਨੇ ਹੁਣ ਤੱਕ ਮੁਲਜ਼ਮ ਦੀਆਂ ਕੋਈ ਤਸਵੀਰ ਜਾਂ ਵੀਡੀਓ ਜਾਰੀ ਨਹੀਂ ਕੀਤੀ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਕ ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ, ਜੋ ਨਵਾਂਸ਼ਹਿਰ ਦੇ ਬੰਗਾ ਦਾ ਰਹਿਣ ਵਾਲਾ ਹੈ। ਉਸ ਨੂੰ ਆਰਮੀ ਦੇ ਟਿਕਾਣੇ ਦੇ ਨੇੜਲੇ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਏਜੰਸੀਆਂ ਮੁਤਾਬਕ ਦਵਿੰਦਰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਸੀ ਤੇ ਆਈਐਸਆਈ ਦੇ ਇਸ਼ਾਰਿਆਂ ‘ਤੇ ਬੰਬ ਧਮਾਕੇ ਦੀ ਸਾਜ਼ਿਸ਼ ਨੂੰ ਅੰਜ਼ਾਮ ਦੇਣ ਆਇਆ ਸੀ।

ਪੁੱਛਗਿੱਛ ਦੌਰਾਨ, ਉਸ ਨੇ ਕਬੂਲ ਕੀਤਾ ਕਿ ਉਸ ਨੂੰ ਡਰੋਨ ਰਾਹੀਂ ਉਸ ਨੂੰ ਵਿਸਫੋਟਕ ਸਮੱਗਰੀ ਤੇ ਗ੍ਰਨੇਡ ਸਪਲਾਈ ਕੀਤੇ ਗਏ ਸਨ। ਹਾਲਾਂਕਿ, ਉਹ ਦਾਅਵਾ ਕਰ ਰਿਹਾ ਹੈ ਕਿ ਉਸ ਨੂੰ ਸਿਰਫ਼ ਡਿਲੀਵਰੀ ਮਿਲੀ ਸੀ ਕਰਨ ਲਈ ਜ਼ਿੰਮੇਵਾਰ ਸੀ ਤੇ ਟਾਰਗੇਟ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ। ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਦੋਸ਼ੀ ਕਈ ਜਾਣਕਾਰੀਆਂ ਛੁਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਫਗਵਾੜਾ ਬੱਸ ਸਟੈਂਡ ਨੇੜੇ ਫਰਵਰੀ ‘ਚ ਹੋਏ ਧਮਾਕੇ ‘ਚ ਵੀ ਸ਼ਾਮਲ ਹੋ ਸਕਦਾ ਹੈ। ਉਸ ‘ਤੇ 1 ਅਪ੍ਰੈਲ ਨੂੰ ਚੰਡੀਗੜ੍ਹ ‘ਚ ਪੰਜਾਬ ਭਾਜਪਾ ਹੈੱਡਕੁਆਰਟਰ ‘ਤੇ ਹੋਏ ਹਮਲੇ ‘ਚ ਵਰਤੇ ਗਏ ਹੈਂਡ ਗ੍ਰਨੇਡ ਦੀ ਸਪਲਾਈ ਕਰਨ ਦਾ ਵੀ ਸ਼ੱਕ ਹੈ। ਸ਼ੁਰੂਆਤੀ ਜਾਂਚ ‘ਚ ਦਵਿੰਦਰ ਸਿੰਘ ਦੇ ਪੁਰਤਗਾਲ ਤੇ ਜਰਮਨੀ ਵਿੱਚ ਸਥਿਤ ਹੈਂਡਲਰਾਂ ਨਾਲ ਸੰਪਰਕ ਸਾਹਮਣੇ ਆਏ ਹਨ। ਬਲਾਸਟ ਮਾਮਲੇ ‘ਚ ਪਜਾਬ ਪੁਲਿਸ ਦਿੱਲੀ ਤੋਂ ਵੀ ਇੱਕ ਹੋਰ ਸ਼ੱਕੀ ਨੂੰ ਵੀ ਹਿਰਾਸਤ ‘ਚ ਲਿਆ ਹੈ।