Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਤਾਪਮਾਨ ਆਮ ਨਾਲੋਂ ਵੱਧ; ਜਾਣੋ ਮੌਸਮ ਦਾ ਹਾਲ

ਤਾਪਮਾਨ ਆਮ ਨਾਲੋਂ ਵੱਧ; ਜਾਣੋ ਮੌਸਮ ਦਾ ਹਾਲ

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਅੱਜ 18 ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ ਹੈ। ਦੂਜੇ ਪਾਸੇ, ਅੱਜ ਮੌਸਮ ਖੁਸ਼ਕ ਰਹੇਗਾ। ਮੌਸਮ ਕੇਂਦਰ ਵੱਲੋਂ ਬਾਰਿਸ਼ ਨੂੰ ਲੈ ਕੇ ਕੋਈ ਸੰਭਾਵਨਾ ਨਹੀਂ ਜਤਾਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਤੇ ਫਾਜ਼ਿਲਕਾ ‘ਚ ਧੁੰਦ ਦਾ ਕੋਈ ਅਲਰਟ ਨਹੀਂ ਹੈ। ਬੀਤੇ 24 ਘੰਟਿਆਂ ‘ਚ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.1 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਤਾਪਮਾਨ ਆਮ ਨਾਲੋਂ ਕਰੀਬ 1.6 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਲੁਧਿਆਣਾ ਤੇ ਬਠਿੰਡਾ ‘ਚ ਦਰਜ ਕੀਤਾ ਗਿਆ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ‘ਚ ਘੱਟੋ-ਘੱਟ ਤਾਪਮਾਨ 6 ਡਿਗਰੀ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 9.2 ਡਿਗਰੀ, ਪਟਿਆਲਾ ਦਾ 8.2 ਡਿਗਰੀ, ਪਠਾਨਕੋਟ ਦਾ 9.6 ਡਿਗਰੀ, ਫਰੀਦਕੋਟ ਦਾ 9.8 ਡਿਗਰੀ, ਗੁਰਦਾਸਪੁਰ ਦਾ 7.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 10.5 ਡਿਗਰੀ, ਫਰੀਦਕੋਟ ਦਾ 11.2 ਡਿਗਰੀ, ਹੁਸ਼ਿਆਰਪੁਰ ਦਾ 9.8 ਡਿਗਰੀ, ਸਮਰਾਲਾ (ਲੁਧਿਆਣਾ) ਦਾ 11.0 ਡਿਗਰੀ, ਮਾਨਸਾ ਦਾ 8.5 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 11.3 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 9.5 ਡਿਗਰੀ ਦਰਜ ਕੀਤਾ ਗਿਆ।